ਸੁਪਰੀਮ ਕੋਰਟ ਵਲੋਂ ਮੰਤਰੀ ਸੰਜੀਵ ਅਰੋੜਾ ਨੂੰ ਵੱਡਾ ਝਟਕਾ
-ਜ਼ਮਾਨਤ ਅਰਜ਼ੀ ਰੱਦ
ਚੰਡੀਗੜ੍ਹ, 30 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੰਤਰੀ ਅਤੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਸੰਜੀਵ ਅਰੋੜਾ ਦੀ ਜ਼ਮਾਨਤ ਸੁਪਰੀਮ ਕੋਰਟ ਨੇ ਰੱਦ ਕਰ ਦਿੱਤੀ। ਸੁਪਰੀਮ ਕੋਰਟ ਨੇ ਸੰਜੀਵ ਅਰੋੜਾ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਸੰਜੀਵ ਅਰੋੜਾ ਨੇ ਮੈਡੀਕਲ ਆਧਾਰ ‘ਤੇ ਸੁਪਰੀਮ ਕੋਰਟ ਤੋਂ ਜ਼ਮਾਨਤ ਮੰਗੀ ਸੀ।
ਸੰਜੀਵ ਅਰੋੜਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਏਮਜ਼ (AIIMS) ਦਿੱਲੀ ਤੋਂ ਉਨ੍ਹਾਂ ਦੀ ਮੈਡੀਕਲ ਰਿਪੋਰਟ ਮੰਗੀ ਸੀ। ਮੈਡੀਕਲ ਰਿਪੋਰਟ ਪੇਸ਼ ਹੋਣ ਤੋਂ ਬਾਅਦ ਅਦਾਲਤ ਨੇ ਅਰੋੜਾ ਨੂੰ ਜ਼ਮਾਨਤ ਦੇਣ ਤੋਂ ਮਨ੍ਹਾ ਕਰ ਦਿੱਤਾ ਅਤੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ।
ਸੁਪਰੀਮ ਕੋਰਟ ਤੋਂ ਜ਼ਮਾਨਤ ਪਟੀਸ਼ਨ ਰੱਦ ਹੋਣ ਤੋਂ ਬਾਅਦ ਆਪ (AAP) ਸਰਕਾਰ ਦੇ ਮੰਤਰੀ ਨੂੰ ਫਿਲਹਾਲ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ ਅਤੇ ਉਨ੍ਹਾਂ ਨੂੰ ਅਲੱਗ ਤੋਂ ਕੋਈ ਸਹੂਲਤਾਂ ਨਹੀਂ ਮਿਲਣਗੀਆਂ। ਸੰਜੀਵ ਅਰੋੜਾ ਨੇ ਗੁਰੂਗ੍ਰਾਮ ਦੀ ਅਦਾਲਤ ਵਿੱਚ ਅਲੱਗ-ਅਲੱਗ ਪਟੀਸ਼ਨਾਂ ਦਾਇਰ ਕਰਕੇ ਘਰ ਦੇ ਖਾਣੇ ਅਤੇ ਵਾਟਰ ਕੂਲਰ ਦੀ ਮੰਗ ਕੀਤੀ ਸੀ। ਗੁਰੂਗ੍ਰਾਮ ਦੀ ਅਦਾਲਤ ਨੇ ਉਨ੍ਹਾਂ ਦੀਆਂ ਇਹ ਪਟੀਸ਼ਨਾਂ ਵੀ ਖ਼ਾਰਜ ਕਰ ਦਿੱਤੀਆਂ ਸਨ।
ਸੰਜੀਵ ਅਰੋੜਾ ਨੇ 18 ਜੁਲਾਈ ਨੂੰ ਸੁਪਰੀਮ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਪਹਿਲੀ ਸੁਣਵਾਈ 20 ਜੁਲਾਈ ਨੂੰ ਹੋਈ ਅਤੇ ਉਸ ਵਿੱਚ ਸੁਪਰੀਮ ਕੋਰਟ ਨੇ ਅਲੱਗ-ਅਲੱਗ ਧਿਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਉਸ ਤੋਂ ਬਾਅਦ ਸੁਣਵਾਈ 24 ਜੁਲਾਈ ਨੂੰ ਹੋਈ ਅਤੇ ਉਸ ਵਿੱਚ ਏਮਜ਼ ਤੋਂ ਸੰਜੀਵ ਅਰੋੜਾ ਦੀ ਮੈਡੀਕਲ ਰਿਪੋਰਟ ਮੰਗੀ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























