ਪੰਜਾਬ ਦੀ ਸਿਆਸਤ ‘ਚ ਵੱਡਾ ਉਲਟਫੇਰ! ਸੁਰਜੀਤ ਸਿੰਘ ਰੱਖੜਾ ‘ਆਪ’ ਵਿੱਚ ਸ਼ਾਮਿਲ
– CM ਭਗਵੰਤ ਮਾਨ ਨੇ ਕੀਤਾ ਸਵਾਗਤ
ਚੰਡੀਗੜ੍ਹ, 16 ਮਈ 2026 (ਵਿਸ਼ਵ ਵਾਰਤਾ) : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ । ਸ਼੍ਰੋਮਣੀ ਅਕਾਲੀ ਦਲ ‘ਪੁਨਰ ਸੁਰਜੀਤ’ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਹੁਣ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ’ਚ ਸਵਾਗਤ ਕੀਤਾ ਹੈ ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਬੀਤੇ ਕੱਲ੍ਹ ਸੁਰਜੀਤ ਸਿੰਘ ਰੱਖੜਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਸਸਪੈਂਡ ਕਰ ਦਿੱਤਾ ਸੀ। ਜਲੰਧਰ-ਫਗਵਾੜਾ ਹਾਈਵੇਅ ‘ਤੇ ਇਕ ਨਿੱਜੀ ਹੋਟਲ ਵਿਚ ਪਾਰਟੀ ਵਲੋਂ ਇਕ ਮੀਟਿੰਗ ਕੀਤੀ ਗਈ ਸੀ । ਜਿਸ ਵਿਚ ਸਮੁੱਚੀ ਲੀਡਰਸ਼ਿਪ ਸ਼ਾਮਲ ਹੋਈ। ਇਸ ਦੌਰਾਨ ਪਾਰਟੀ ਵਿਰੋਧੀ ਗਤਿਵਿਧਿਆਂ ਕਾਰਨ ਸੁਰਜੀਤ ਸਿੰਘ ਰੱਖੜਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















