SYL ਮੁੱਦੇ ‘ਤੇ ਦਿੱਲੀ ਵਿੱਚ ਪੰਜਾਬ-ਹਰਿਆਣਾ ਦੀ ਮੀਟਿੰਗ ਜਾਰੀ
– CM ਭਗਵੰਤ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੌਜੂਦ

ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਅਤੇ ਹਰਿਆਣਾ ਵਿਚਕਾਰ ਸਤਲੁਜ-ਯਮੁਨਾ ਲਿੰਕ (SYL) ਨਹਿਰ ਸਬੰਧੀ ਅੱਜ ਦਿੱਲੀ ਵਿੱਚ ਇੱਕ ਮਹੱਤਵਪੂਰਨ ਮੀਟਿੰਗ ਜਾਰੀ ਹੈ। ਇਸ ਮੁੱਦੇ ‘ਤੇ ਪਹਿਲਾਂ ਹੀ 3 ਮੀਟਿੰਗਾਂ ਹੋ ਚੁੱਕੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਟੀਮ ਸਮੇਤ ਮੀਟਿੰਗ ਵਿੱਚ ਮੌਜੂਦ ਹਨ, ਇਹ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਦੀ ਅਗਵਾਈ ਵਿੱਚ ਪਹਿਲੀ ਮੀਟਿੰਗ ਹੈ। ਪਹਿਲਾਂ ਇਸ ਮੁੱਦੇ ‘ਤੇ ਕਈ ਮੀਟਿੰਗਾਂ ਬੇਸਿੱਟਾ ਰਹੀਆਂ। ਇਹ ਮੀਟਿੰਗ 13 ਅਗਸਤ ਨੂੰ ਸੁਪਰੀਮ ਕੋਰਟ ਵਿੱਚ ਹੋਣ ਵਾਲੀ ਸੁਣਵਾਈ ਤੋਂ ਪਹਿਲਾਂ ਦੋਵਾਂ ਰਾਜਾਂ ਵਿਚਕਾਰ ਸਹਿਮਤੀ ਬਣਾਉਣ ਦੀ ਕੋਸ਼ਿਸ਼ ਨੂੰ ਲੈ ਕੇ ਹੋ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























