T20 ਵਿਸ਼ਵ ਕੱਪ ‘ਚ ਅਫਗਾਨਿਸਤਾਨ ਦਾ ਸ਼ਾਨਦਾਰ ਪ੍ਰਦਰਸ਼ਨ, ਨਿਊਜ਼ੀਲੈਂਡ ਨੂੰ ਬੁਰੀ ਤਰ੍ਹਾਂ ਹਰਾ ਕੇ ਰਚਿਆ ਇਤਿਹਾਸ
ਨਵੀਂ ਦਿੱਲੀ ,8 ਜੂਨ (ਵਿਸ਼ਵ ਵਾਰਤਾ) ਆਈਸੀਸੀ ਟੀ-20 ਵਿਸ਼ਵ ਕੱਪ ਦੇ ਮੈਚ ਨੰਬਰ 14 ਨਿਊਜ਼ੀਲੈਂਡ ਅਤੇ ਅਫਗਾਨਿਸਤਾਨ ਵਿਚਾਲੇ ਗੁਆਨਾ ਦੇ ਪ੍ਰੋਵਿਡੈਂਸ ਸਟੇਡੀਅਮ ਵਿੱਚ ਖੇਡਿਆ ਗਿਆ। ਜਿੱਥੇ ਅਫਗਾਨਿਸਤਾਨ ਨੇ ਨਿਊਜ਼ੀਲੈਂਡ ਨੂੰ ਹਰਾਇਆ ਹੈ। ਗੁਆਨਾ ਦੇ ਪ੍ਰੋਵਿਡੈਂਸ ਸਟੇਡੀਅਮ ‘ਚ ਅਫਗਾਨਿਸਤਾਨ ਨੇ 84 ਦੌੜਾਂ ਨਾਲ ਜਿੱਤ ਦਰਜ ਕੀਤੀ। ਅਫਗਾਨਿਸਤਾਨ ਨੇ ਵਨਡੇ ਵਿਸ਼ਵ ਕੱਪ ‘ਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਹੁਣ ਉਸ ਨੇ ਟੀ-20 ਵਿਸ਼ਵ ਕੱਪ ਵਿੱਚ ਵੀ ਨਿਊਜ਼ੀਲੈਂਡ ਨੂੰ ਹੈਰਾਨ ਕਰ ਦਿੱਤਾ ਹੈ। ਹਾਲਾਂਕਿ ਅਫਗਾਨਿਸਤਾਨ ਦੀ ਜਿੱਤ ਨੂੰ ਹੁਣ ਅਪਸੈੱਟ ਨਹੀਂ ਕਿਹਾ ਜਾਂਦਾ। ਪਰ ਇਸ ਨੇ ਅਜੇ ਤੱਕ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਇੱਕ ਵਾਰ ਵੀ ਨਿਊਜ਼ੀਲੈਂਡ ਨੂੰ ਨਹੀਂ ਹਰਾਇਆ ਸੀ। ਇਸ ਕਾਰਨ ਇਹ ਕਿਸੇ ਉਲਟਫੇਰ ਤੋਂ ਘੱਟ ਨਹੀਂ ਹੈ। ਪਹਿਲਾਂ ਖੇਡਦਿਆਂ ਅਫਗਾਨਿਸਤਾਨ ਨੇ 159 ਦੌੜਾਂ ਬਣਾਈਆਂ। ਕੀਵੀ ਪਾਰੀ 16ਵੇਂ ਓਵਰ ‘ਚ 75 ਦੌੜਾਂ ‘ਤੇ ਸਿਮਟ ਗਈ






















