T20 : ਸੁਪਰ 8 ‘ਚ ਇੰਗਲੈਂਡ ਨੇ ਜਿੱਤ ਨਾਲ ਕੀਤੀ ਸ਼ੁਰੂਆਤ
– ਸ਼੍ਰੀਲੰਕਾ ਦੀ ਕਰਾਰੀ ਹਾਰ
ਨਵੀ ਦਿੱਲੀ, 22 ਫਰਵਰੀ 2026 (ਵਿਸ਼ਵ ਵਾਰਤਾ) – ਟੀ-20 ਵਰਲਡ ਕੱਪ 2026 ਦੇ 42ਵੇਂ ਮੈਚ ਵਿੱਚ ਇੰਗਲੈਂਡ ਨੇ ਸ਼੍ਰੀਲੰਕਾ ਨੂੰ ਆਸਾਨੀ ਨਾਲ 51 ਦੌੜਾਂ ਨਾਲ ਹਰਾ ਦਿੱਤਾ ਹੈ। ਕੈਂਡੀ ਦੇ ਪੱਲੇਕੇਲੇ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਸ਼੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।ਇਸ ਮੁਕਾਬਲੇ ਵਿੱਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਨੇ ਸ਼੍ਰੀਲੰਕਾ ਦੇ ਸਾਹਮਣੇ 147 ਦੌੜਾਂ ਦਾ ਟੀਚਾ ਰੱਖਿਆ ਸੀ। ਇੰਗਲੈਂਡ ਨੇ 20 ਓਵਰਾਂ ਵਿੱਚ 9 ਵਿਕਟਾਂ ਦੇ ਨੁਕਸਾਨ ‘ਤੇ 146 ਦੌੜਾਂ ਬਣਾਈਆਂ। ਸ਼੍ਰੀਲੰਕਾ ਦੀ ਟੀਮ ਇਸ ਟੀਚੇ ਨੂੰ ਹਾਸਲ ਨਹੀਂ ਕਰ ਸਕੀ, ਜਿਸ ਕਾਰਨ ਉਨ੍ਹਾਂ ਨੂੰ ਅੰਤ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਸ਼੍ਰੀਲੰਕਾ 95 ਦੌੜਾਂ ‘ਤੇ ਆਲਆਊਟ ਹੋ ਗਈ।
ਓਪਨਰ ਫਿਲ ਸਾਲਟ ਨੇ 40 ਗੇਂਦਾਂ ਵਿੱਚ 62 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਇਸ ਪਾਰੀ ਵਿੱਚ 4 ਚੌਕੇ ਅਤੇ 2 ਛੱਕੇ ਸ਼ਾਮਲ ਸਨ। ਸਾਲਟ ਨੇ 155.00 ਦੀ ਸਟ੍ਰਾਈਕ ਰੇਟ ਨਾਲ ਦੌੜਾਂ ਬਣਾਈਆਂ। ਵਿਲ ਜੈਕਸ ਨੇ 21 ਦੌੜਾਂ ਦਾ ਯੋਗਦਾਨ ਪਾਇਆ। ਬਾਕੀ ਬੱਲੇਬਾਜ਼ 20 ਦੌੜਾਂ ਦਾ ਅੰਕੜਾ ਵੀ ਪਾਰ ਨਹੀਂ ਕਰ ਸਕੇ।
ਸ਼੍ਰੀਲੰਕਾ:
ਪਥੁਮ ਨਿਸਾਂਕਾ, ਕਾਮਿਲ ਮਿਸ਼ਾਰਾ, ਕੁਸਲ ਮੈਂਡਿਸ, ਪਵਨ ਰਤਨਾਇਕਾ, ਦਾਸੁਨ ਸ਼ਨਾਕਾ (ਕਪਤਾਨ), ਕਾਮਿੰਡੂ ਮੈਂਡਿਸ, ਦੁਨਿਥ ਵੇਲਾਲਾਗੇ, ਦੁਸ਼ਾਨ ਹੇਮੰਥਾ, ਮਹੀਸ਼ ਤੀਕਸ਼ਣਾ, ਦੁਸ਼ਮੰਥਾ ਚਮੀਰਾ, ਦਿਲਸ਼ਾਨ ਮਦੁਸ਼ੰਕਾ।
ਇੰਗਲੈਂਡ: ਫਿਲ ਸਾਲਟ, ਜੋਸ ਬਟਲਰ (ਵਿਕਟਕੀਪਰ), ਜੈਕਬ ਬੈਥਲ, ਟੌਮ ਬੈਂਟਨ, ਹੈਰੀ ਬਰੂਕ (ਕਪਤਾਨ), ਸੈਮ ਕਰਨ, ਵਿਲ ਜੈਕਸ, ਲਿਆਮ ਡੌਸਨ, ਜੈਮੀ ਓਵਰਟਨ, ਜੋਫਰਾ ਆਰਚਰ ਅਤੇ ਆਦਿਲ ਰਾਸ਼ਿਦ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























