T20 World Cup 2026 : ਈਸ਼ਾਨ ਨੇ 27 ਗੇਂਦਾਂ ‘ਚ ਜੜਿਆ ਅਰਧ ਸੈਂਕੜਾ
– ਜਾਣੋ 8 ਓਵਰਾਂ ਬਾਅਦ ਟੀਮ ਦਾ ਸਕੋਰ
ਨਵੀ ਦਿੱਲੀ, 15 ਫਰਵਰੀ (ਵਿਸ਼ਵ ਵਾਰਤਾ): ਆਈਸੀਸੀ ਟੀ-20 ਵਰਲਡ ਕੱਪ ਦਾ 27ਵਾਂ ਮੈਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਜਾ ਰਿਹਾ ਹੈ। ਇਹ ਮੁਕਾਬਲਾ ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿੱਚ ਹੋ ਰਿਹਾ ਹੈ। ਪਾਕਿਸਤਾਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤੀ ਟੀਮ ਪਹਿਲਾਂ ਬੱਲੇਬਾਜ਼ੀ ਕਰ ਰਹੀ ਹੈ।
ਇਸ ਮੈਚ ਵਿੱਚ ਈਸ਼ਾਨ ਕਿਸ਼ਨ ਸ਼ਾਨਦਾਰ ਬੱਲੇਬਾਜ਼ੀ ਕਰ ਰਿਹਾ ਹੈ। ਉਸਨੇ 27 ਗੇਂਦਾਂ ਵਿੱਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ। ਉਸਨੇ ਆਪਣੇ ਅਰਧ ਸੈਂਕੜੇ ਦੌਰਾਨ ਅੱਠ ਚੌਕੇ ਅਤੇ ਦੋ ਛੱਕੇ ਲਗਾਏ। ਭਾਰਤੀ ਟੀਮ ਨੇ 8 ਓਵਰਾਂ ਵਿੱਚ ਇੱਕ ਵਿਕਟ ‘ਤੇ 82 ਦੌੜਾਂ ਬਣਾ ਲਈਆਂ ਹਨ। ਪਹਿਲੇ ਓਵਰ ਵਿੱਚ ਹੀ ਅਭਿਸ਼ੇਕ ਸ਼ਰਮਾ ਬਿਨਾਂ ਖਾਤਾ ਖੋਲ੍ਹੇ ਆਊਟ ਹੋ ਗਏ ਸਨ।
ਦੱਸ ਦਈਏ ਕਿ ਟਾਸ ਦੇ ਦੌਰਾਨ ਦੋਵਾਂ ਟੀਮਾਂ ਦੇ ਕਪਤਾਨਾਂ ਨੇ ਆਪਸ ਵਿੱਚ ਹੱਥ ਨਹੀਂ ਮਿਲਾਇਆ। ਭਾਰਤੀ ਖਿਡਾਰੀਆਂ ਨੇ ਪਿਛਲੇ ਸਾਲ ਏਸ਼ੀਆ ਕੱਪ ਦੇ ਦੌਰਾਨ ਵੀ ਪਾਕਿਸਤਾਨੀ ਖਿਡਾਰੀਆਂ ਨਾਲ ਹੱਥ ਨਹੀਂ ਮਿਲਾਇਆ ਸੀ। ਇਹ ਫੈਸਲਾ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਲਿਆ ਗਿਆ ਸੀ।
ਪਾਕਿਸਤਾਨੀ ਟੀਮ ਨੇ ਪਿਛਲੇ ਮੈਚ ਦੀ ਪਲੇਇੰਗ-11 ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ, ਜਦਕਿ ਭਾਰਤੀ ਟੀਮ ਦੋ ਬਦਲਾਅ ਦੇ ਨਾਲ ਮੈਦਾਨ ਵਿੱਚ ਉਤਰੀ ਹੈ। ਓਪਨਰ ਅਭਿਸ਼ੇਕ ਸ਼ਰਮਾ ਨੇ ਸੰਜੂ ਸੈਮਸਨ ਦੀ ਜਗ੍ਹਾ ਵਾਪਸੀ ਕੀਤੀ ਹੈ ਜਦਕਿ ਕੁਲਦੀਪ ਯਾਦਵ ਨੂੰ ਵੀ ਮੌਕਾ ਦਿੱਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























