T20 World Cup 2026 :ਭਾਰਤ-ਪਾਕਿ ਮਹਾਮੁਕਾਬਲਾ: ਪਾਕਿਸਤਾਨ ਨੇ ਜਿਤਿਆ Toss
ਲਿਆ ਇਹ ਫੈਸਲਾ
ਨਵੀ ਦਿੱਲੀ, 15 ਫਰਵਰੀ (ਵਿਸ਼ਵ ਵਾਰਤਾ): ਆਈਸੀਸੀ ਟੀ-20 ਵਰਲਡ ਕੱਪ (T20 World Cup 2026 ) ਦਾ 27ਵਾਂ ਮੈਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਜਾ ਰਿਹਾ ਹੈ। ਇਹ ਮੁਕਾਬਲਾ ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿੱਚ ਹੋ ਰਿਹਾ ਹੈ। ਪਾਕਿਸਤਾਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤੀ ਟੀਮ ਪਹਿਲਾਂ ਬੱਲੇਬਾਜ਼ੀ ਕਰੇਗੀ।
ਦੱਸ ਦਈਏ ਕਿ ਟਾਸ ਦੇ ਦੌਰਾਨ ਦੋਵਾਂ ਟੀਮਾਂ ਦੇ ਕਪਤਾਨਾਂ ਨੇ ਆਪਸ ਵਿੱਚ ਹੱਥ ਨਹੀਂ ਮਿਲਾਇਆ। ਭਾਰਤੀ ਖਿਡਾਰੀਆਂ ਨੇ ਪਿਛਲੇ ਸਾਲ ਏਸ਼ੀਆ ਕੱਪ ਦੇ ਦੌਰਾਨ ਵੀ ਪਾਕਿਸਤਾਨੀ ਖਿਡਾਰੀਆਂ ਨਾਲ ਹੱਥ ਨਹੀਂ ਮਿਲਾਇਆ ਸੀ। ਇਹ ਫੈਸਲਾ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਲਿਆ ਗਿਆ ਸੀ।
ਪਾਕਿਸਤਾਨੀ ਟੀਮ ਨੇ ਪਿਛਲੇ ਮੈਚ ਦੀ ਪਲੇਇੰਗ-11 ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ, ਜਦਕਿ ਭਾਰਤੀ ਟੀਮ ਦੋ ਬਦਲਾਅ ਦੇ ਨਾਲ ਮੈਦਾਨ ਵਿੱਚ ਉਤਰੀ ਹੈ। ਓਪਨਰ ਅਭਿਸ਼ੇਕ ਸ਼ਰਮਾ ਆਊਟ ਆਫ ਫਾਰਮ ਚੱਲ ਰਹੇ ਸੰਜੂ ਸੈਮਸਨ ਦੀ ਜਗ੍ਹਾ ਵਾਪਸੀ ਕਰ ਰਹੇ ਹਨ, ਜਦਕਿ ਕੁਲਦੀਪ ਯਾਦਵ ਨੂੰ ਵੀ ਮੌਕਾ ਦਿੱਤਾ ਗਿਆ ਹੈ।
ਦੋਵੇ ਟੀਮਾਂ ਪੂਰੀ ਤਿਆਰੀ ‘ਚ ਨਜ਼ਰ ਆ ਰਹੀਆਂ ਹਨ। ਭਾਰਤੀ ਟੀਮ ਦੀ ਕਮਾਨ ਸੂਰਿਆਕੁਮਾਰ ਯਾਦਵ ਸੰਭਾਲ ਰਹੇ ਹਨ, ਉੱਥੇ ਹੀ ਪਾਕਿਸਤਾਨ ਦੀ ਕਪਤਾਨੀ ਸਲਮਾਨ ਅਲੀ ਆਗਾ ਦੇ ਹੱਥ ਵਿੱਚ ਹੈ। ਟੀ-20 ਵਿਸ਼ਵ ਕੱਪ ਵਿੱਚ ਹੁਣ ਤੱਕ ਦੋਵੇਂ ਟੀਮਾਂ ਦੋ-ਦੋ ਮੈਚ ਜਿੱਤ ਚੁੱਕੀਆਂ ਹਨ। ਯਾਨੀ ਉਨ੍ਹਾਂ ਕੋਲ ਚਾਰ ਅੰਕ ਹਨ। ਅੱਜ ਦਾ ਮੈਚ ਜਿੱਤਣ ਵਾਲੀ ਟੀਮ ਦੇ ਛੇ ਅੰਕ ਹੋ ਜਾਣਗੇ ਅਤੇ ਟੀਮ ਸੁਪਰ 8 ਵਿੱਚ ਪਹੁੰਚ ਜਾਵੇਗੀ।
ਜੇਕਰ ਮੌਸਮ ਦੀ ਗੱਲ ਕੀਤੀ ਜਾਵੇ ਤਾ ਮੌਸਮ ਵਿਭਾਗ ਨੇ ਕੋਲੰਬੋ ਵਿੱਚ ਮੀਂਹ ਪੈਣ ਦੀ 50% ਸੰਭਾਵਨਾ ਦੀ ਭਵਿੱਖਬਾਣੀ ਕੀਤੀ ਹੈ। ਇਸ ਵੇਲੇ ਕੋਲੰਬੋ ਵਿੱਚ ਕੋਈ ਮੀਂਹ ਨਹੀਂ ਪੈ ਰਿਹਾ ਹੈ, ਪਰ ਅਸਮਾਨ ਬੱਦਲਵਾਈ ਹੈ।
ਭਾਰਤ (ਪਲੇਇੰਗ ਇਲੈਵਨ): ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ (ਵਿਕਟਕੀਪਰ), ਤਿਲਕ ਵਰਮਾ, ਸੂਰਿਆਕੁਮਾਰ ਯਾਦਵ (ਕਪਤਾਨ), ਹਾਰਦਿਕ ਪੰਡਿਆ, ਸ਼ਿਵਮ ਦੁਬੇ, ਰਿੰਕੂ ਸਿੰਘ, ਅਕਸ਼ਰ ਪਟੇਲ, ਕੁਲਦੀਪ ਯਾਦਵ, ਵਰੁਣ ਚੱਕਰਵਰਤੀ, ਜਸਪ੍ਰੀਤ ਬੁਮਰਾਹ।
ਪਾਕਿਸਤਾਨ (ਪਲੇਇੰਗ ਇਲੈਵਨ): ਸੈਮ ਅਯੂਬ, ਸਾਹਿਬਜ਼ਾਦਾ ਫਰਹਾਨ, ਸਲਮਾਨ ਆਗਾ (ਕਪਤਾਨ), ਬਾਬਰ ਆਜ਼ਮ, ਮੁਹੰਮਦ ਨਵਾਜ਼, ਸ਼ਾਦਾਬ ਖਾਨ, ਫਹੀਮ ਅਸ਼ਰਫ, ਉਸਮਾਨ ਖਾਨ (ਵਿਕਟਕੀਪਰ), ਸ਼ਾਹੀਨ ਅਫ਼ਰੀਦੀ, ਅਬਰਾਰ ਅਹਿਮਦ, ਉਸਮਾਨ ਤਾਰਿਕ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























