T20 World Cup 2026: ਸ਼੍ਰੀਲੰਕਾ ਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ ਜਾਰੀ
– ਨਿਊਜ਼ੀਲੈਂਡ ਨੇ ਦਿੱਤਾ ਇੰਨ੍ਹੀਆਂ ਦੌੜਾਂ ਦਾ ਟੀਚਾ
ਨਵੀ ਦਿੱਲੀ, 25 ਫਰਵਰੀ (ਵਿਸ਼ਵ ਵਾਰਤਾ): ਟੀ-20 ਵਰਲਡ ਕੱਪ 2026 ‘ਚ ਮੇਜ਼ਬਾਨ ਸ਼੍ਰੀਲੰਕਾ ਦੀ ਟੀਮ ਸੁਪਰ-8 ਵਿੱਚ ਨਿਊਜ਼ੀਲੈਂਡ ਦੀ ਟੀਮ ਖਿਲਾਫ਼ ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿੱਚ ਖੇਡ ਰਹੀ ਹੈ। ਇਸ ਮੈਚ ਵਿੱਚ ਸ਼੍ਰੀਲੰਕਾਈ ਟੀਮ ਦੇ ਕਪਤਾਨ ਦਸੁਨ ਸ਼ਨਾਕਾ ਨੇ ਟਾਸ ਜਿੱਤਣ ਤੋਂ ਬਾਅਦ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਸੀ। ਇਸ ਦੇ ਜਵਾਬ ਵਿੱਚ ਨਿਊਜ਼ੀਲੈਂਡ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ ‘ਤੇ 168 ਦੌੜਾਂ ਦਾ ਸਕੋਰ ਬਣਾਇਆ ਹੈ।
ਨਿਊਜ਼ੀਲੈਂਡ ਨੇ ਸ਼੍ਰੀਲੰਕਾ ਨੂੰ 169 ਦੌੜਾਂ ਦਾ ਟੀਚਾ ਦਿੱਤਾ ਹੈ। ਟੀਮ ਨੇ 84 ਦੌੜਾਂ ‘ਤੇ ਹੀ 6 ਵਿਕਟਾਂ ਗੁਆ ਦਿੱਤੀਆਂ ਸਨ। ਅਜਿਹੇ ਸਮੇਂ ਕਪਤਾਨ ਮਿਚੇਲ ਸੈਂਟਨਰ ਅਤੇ ਕੋਲ ਮੈਕੌਂਚੀ ਨੇ 47 ਗੇਂਦਾਂ ‘ਤੇ 84 ਦੌੜਾਂ ਦੀ ਸਾਂਝੇਦਾਰੀ ਕਰਕੇ ਟੀਮ ਨੂੰ 160 ਦੇ ਪਾਰ ਪਹੁੰਚਾ ਦਿੱਤਾ। ਸੈਂਟਨਰ ਨੇ 26 ਗੇਂਦਾਂ ‘ਤੇ 47 ਦੌੜਾਂ ਬਣਾਈਆਂ, ਜਦਕਿ ਮੈਕੌਂਚੀ 31 ਦੌੜਾਂ ਬਣਾ ਕੇ ਨਾਬਾਦ ਪਰਤੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























