T20 world Cup: ਸ਼੍ਰੀਲੰਕਾ ਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ, ਸ੍ਰੀਲੰਕਾ ਨੇ ਜਿੱਤਿਆ Toss
– ਜਾਣੋ ਕੀ ਲਿਆ ਫੈਸਲਾ
ਨਵੀ ਦਿੱਲੀ, 25 ਫਰਵਰੀ 2026 (ਵਿਸ਼ਵ ਵਾਰਤਾ): ਟੀ-20 ਵਰਲਡ ਕੱਪ ਦੇ ਸੁਪਰ-8 ਸਟੇਜ ਦਾ ਛੇਵਾਂ ਮੈਚ ਅੱਜ ਸ੍ਰੀਲੰਕਾ ਅਤੇ ਨਿਊਜ਼ੀਲੈਂਡ ਵਿਚਕਾਰ ਖੇਡਿਆ ਜਾਵੇਗਾ। ਇਹ ਮੁਕਾਬਲਾ ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿੱਚ ਸ਼ਾਮ 7 ਵਜੇ ਸ਼ੁਰੂ ਹੋਵੇਗਾ। ਸ਼੍ਰੀਲੰਕਾ ਨੇ ਟਾਸ ਜਿੱਤਿਆ ਹੈ ਅਤੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਕਪਤਾਨ ਦਾਸੁਨ ਸ਼ਨਾਕਾ ਨੇ ਪਿਛਲੇ ਮੈਚ ਦੇ ਪਲੇਇੰਗ-11 ਵਿੱਚ ਇੱਕ ਬਦਲਾਅ ਕੀਤਾ ਹੈ।
ਟਾਸ ਜਿੱਤਣ ਤੋਂ ਬਾਅਦ ਦਾਸੁਨ ਸ਼ਨਾਕਾ ਨੇ ਕਿਹਾ, “ਅਸੀਂ ਪਹਿਲਾਂ ਗੇਂਦਬਾਜ਼ੀ ਕਰਾਂਗੇ। ਸਪਿਨਰਾਂ ਨੂੰ ਕੁਝ ਸਹਾਇਤਾ ਮਿਲ ਸਕਦੀ ਹੈ, ਇਸ ਲਈ ਅਸੀਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਲੇਇੰਗ-11 ਵਿੱਚ ਇੱਕ ਬਦਲਾਅ ਕੀਤਾ ਗਿਆ ਹੈ । ਮਿਸ਼ਾਰਾ ਬਾਹਰ ਹੈ ਅਤੇ ਅਸਾਲੰਕਾ ਟੀਮ ਵਿੱਚ ਖੇਡਣਗੇ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























