T20 World Cup : ਭਾਰਤ ਨੇ ਜਿੱਤਿਆ ਰੋਮਾਂਚਕ ਮੁਕਾਬਲਾ ; ਵੈਸਟਇੰਡੀਜ਼ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼
ਹੁਣ 5 ਮਾਰਚ ਨੂੰ ਇੰਗਲੈਂਡ ਨਾਲ ਹੋਵੇਗਾ ਟਾਕਰਾ
ਚੰਡੀਗੜ੍ਹ, 1 ਮਾਰਚ (ਵਿਸ਼ਵ ਵਾਰਤਾ ) :ਟੀ-20 ਵਿਸ਼ਵ ਕੱਪ 2026 ਦੇ ਸੁਪਰ 8 ਵਿੱਚ ਅੱਜ ਦਾ ਮੁਕਾਬਲਾ ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਖੇਡਿਆ ਗਿਆ। ਜਿਸ ਵਿੱਚ ਭਾਰਤ ਨੇ ਵੈਸਟਇੰਡੀਜ਼ ਨੂੰ 5 ਵਿਕਟਾਂ ਨਾਲ ਹਰਾ ਕੇ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਭਾਰਤੀ ਟੀਮ ਹੁਣ 5 ਮਾਰਚ ਨੂੰ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਇੰਗਲੈਂਡ ਨਾਲ ਭਿੜੇਗੀ। ਆਖਰੀ ਸੁਪਰ 8 ਮੈਚ ਵਿੱਚ, ਭਾਰਤ ਨੇ ਵੈਸਟਇੰਡੀਜ਼ ਨੂੰ 5 ਵਿਕਟਾਂ ਨਾਲ ਹਰਾ ਕੇ ਆਖਰੀ ਚਾਰ ਵਿੱਚ ਜਗ੍ਹਾ ਪੱਕੀ ਕੀਤੀ ਹੈ।
ਅੱਜ ਖੇਡੇ ਗਏ ਮੁਕਾਬਲੇ ਵਿੱਚ ਕੋਲਕਾਤਾ ਦੇ ਈਡਨ ਗਾਰਡਨ ਵਿੱਚ ਵੈਸਟਇੰਡੀਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 4 ਵਿਕਟਾਂ ‘ਤੇ 195 ਦੌੜਾਂ ਬਣਾਈਆਂ। ਰੋਸਟਨ ਚੇਜ਼ (40) ਅਤੇ ਜੇਸਨ ਹੋਲਡਰ (ਅਜੇਤੂ 37) ਨੇ ਮਹੱਤਵਪੂਰਨ ਯੋਗਦਾਨ ਪਾਇਆ, ਜਦੋਂ ਕਿ ਜਸਪ੍ਰੀਤ ਬੁਮਰਾਹ ਨੇ ਦੋ ਵਿਕਟਾਂ ਲਈਆਂ।
196 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ, ਭਾਰਤ ਦੀ ਸ਼ੁਰੂਆਤ ਕਮਜ਼ੋਰ ਰਹੀ । ਅਭਿਸ਼ੇਕ ਸ਼ਰਮਾ ਅਤੇ ਈਸ਼ਾਨ ਕਿਸ਼ਨ 10-10 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ।ਟੀਮ ਲਈ ਸੰਜੂ ਸੈਮਸਨ ਨੇ ਸਭ ਤੋਂ ਵੱਧ ਅਜੇਤੂ 97 ਦੌੜਾਂ ਬਣਾਈਆਂ। ਟੀਮ ਨੇ 196 ਦੌੜਾਂ ਦਾ ਟੀਚਾ 19.2 ਓਵਰਾਂ ਵਿੱਚ 5 ਵਿਕਟਾਂ ਗੁਆ ਪ੍ਰਾਪਤ ਕਰ ਲਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

























