T20 World Cup Ind Vs WI: ਸੈਮੀਫਾਈਨਲ ਵਿੱਚ ਪੁੱਜੀ ਭਾਰਤੀ ਟੀਮ
– ਵੈਸਟਇੰਡੀਜ਼ ਨੂੰ ਵੇਖਣਾ ਪਿਆ ਹਾਰ ਦਾ ਮੂੰਹ
ਨਵੀ ਦਿੱਲੀ, 1 ਮਾਰਚ 2026 ( ਵਿਸ਼ਵ ਵਾਰਤਾ ) : ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਅੱਜ ਟੀ-20 ਵਿਸ਼ਵ ਕੱਪ ਦਾ ਰੋਮਾਂਚਕ ਮੁਕਾਬਲਾ ਦੇਖਣ ਨੂੰ ਮਿਲਿਆ। ਭਾਰਤ ਨੇ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ਲਈ ਕੁਆਲੀਫਾਈ ਕਰ ਲਿਆ ਹੈ। ਟੀਮ ਹੁਣ 5 ਮਾਰਚ ਨੂੰ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਇੰਗਲੈਂਡ ਨਾਲ ਭਿੜੇਗੀ।
ਭਾਰਤੀ ਕਪਤਾਨ ਸੂਰਿਆਕੁਮਾਰ ਯਾਦਵ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ ਵੈਸਟਇੰਡੀਜ਼ ਨੇ ਪਹਿਲਾਂ ਬੱਲੇਬਾਜ਼ੀ ਕੀਤੀ। ਟੀਮ ਨੇ 20 ਓਵਰਾਂ ਵਿੱਚ 195 ਦੌੜਾਂ ਬਣਾਈਆਂ। ਜਵਾਬ ਵਿੱਚ ਭਾਰਤ ਨੇ 19.2 ਓਵਰਾਂ ਵਿੱਚ ਹੀ ਪੰਜ ਵਿਕਟਾਂ ਗੁਆ ਕੇ 199 ਦੌੜਾਂ ਬਣਾਈਆਂ ਅਤੇ ਮੈਚ ਆਪਣੇ ਨਾਮ ਕਰ ਲਿਆ।
ਸੁਪਰ-8 ਦੇ ਆਖਰੀ ਮੁਕਾਬਲੇ ਵਿੱਚ ਭਾਰਤ ਨੇ ਵੈਸਟਇੰਡੀਜ਼ ਨੂੰ 5 ਵਿਕਟਾਂ ਨਾਲ ਹਰਾ ਕੇ ਸੈਮੀਫਾਈਨਲ ਦੀ ਟਿਕਟ ਪੱਕੀ ਕੀਤੀ। ਹੁਣ ਟੀਮ ਇੰਡੀਆ ਹੁਣ ਸੈਮੀਫਾਈਨਲ ਵਿੱਚ ਪਹੁੰਚ ਚੁੱਕੀ ਹੈ ਅਤੇ ਵਿਸ਼ਵ ਕੱਪ ਦਾ ਇੱਕ ਹੋਰ ਖਿਤਾਬ ਜਿੱਤਣ ਤੋਂ ਮਹਿਜ਼ ਦੋ ਕਦਮ ਦੂਰ ਹੈ।
ਭਾਰਤ: ਸੰਜੂ ਸੈਮਸਨ (ਵਿਕਟਕੀਪਰ), ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ, ਸੂਰਿਆਕੁਮਾਰ ਯਾਦਵ (ਕਪਤਾਨ), ਹਾਰਦਿਕ ਪੰਡਿਆ, ਤਿਲਕ ਵਰਮਾ, ਸ਼ਿਵਮ ਦੁਬੇ, ਅਕਸ਼ਰ ਪਟੇਲ, ਅਰਸ਼ਦੀਪ ਸਿੰਘ, ਵਰੁਣ ਚੱਕਰਵਰਤੀ, ਜਸਪ੍ਰੀਤ ਬੁਮਰਾਹ।
ਵੈਸਟਇੰਡੀਜ਼: ਸ਼ਾਈ ਹੋਪ (ਵਿਕਟਕੀਪਰ), ਰੋਸਟਨ ਚੇਜ਼, ਸ਼ਿਮਰੋਨ ਹੇਟਮਾਇਰ, ਰੋਵਮੈਨ ਪਾਵੇਲ, ਸ਼ੇਰਫਨ ਰਦਰਫੋਰਡ, ਰੋਮਾਰੀਓ ਸ਼ੈਫਰਡ, ਜੇਸਨ ਹੋਲਡਰ, ਮੈਥਿਊ ਫੋਰਡ, ਅਕੀਲ ਹੁਸੈਨ, ਗੁਡਾਕੇਸ਼ ਮੋਤੀ, ਸ਼ਮਾਰ ਜੋਸੇਫ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























