T20 World Cup : ਰੋਮਾਂਚਕ ਮੁਕਾਬਲੇ ’ਚ ਭਾਰਤ ਨੇ ਪਾਕਿਸਤਾਨ ਨੂੰ 61 ਦੌੜਾਂ ਨਾਲ ਹਰਾਇਆ

ਚੰਡੀਗੜ੍ਹ, 15 ਫਰਵਰੀ(ਵਿਸ਼ਵ ਵਾਰਤਾ)T20 World Cup : ਟੀ-20 ਵਰਲਡ ਕੱਪ ਦਾ 27ਵਾਂ ਮੈਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਗਿਆ। ਜਿਸ ਵਿੱਚ ਭਾਰਤ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਰੋਮਾਂਚਕ ਮੁਕਾਬਲੇ ਵਿੱਚ ਟੀਮ ਇੰਡੀਆ ਨੇ ਪਾਕਿਸਤਾਨ ਨੂੰ 61 ਦੌੜਾਂ ਨਾਲ ਹਰਾਇਆ।

ਇਹ ਮੁਕਾਬਲਾ ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿੱਚ ਖੇਡਿਆ ਗਿਆ, ਜਿੱਥੇ ਪਾਕਿਸਤਾਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਜਿਸਤੋਂ ਬਾਅਦ ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪਾਕਿਸਤਾਨ ਸਾਹਮਣੇ 176 ਦੌੜਾਂ ਦਾ ਟੀਚਾ ਰੱਖਿਆ।
ਭਾਰਤ ਵੱਲੋਂ ਦਿੱਤੇ 176 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਪਾਕਿਸਤਾਨ ਦੀ ਪੂਰੀ ਟੀਮ 114 ਦੌੜਾਂ ‘ਤੇ ਹੀ ਸਿਮਟ ਗਈ।
Innings Break!
Ishan Kishan's half-century and contribution from the middle order help #TeamIndia finish with 1️⃣7️⃣5️⃣
Time for the bowlers now!
Updates ▶️ https://t.co/IgYYH0TeR9 #T20WorldCup | #MenInBlue pic.twitter.com/as8NDjIG8M
— BCCI (@BCCI) February 15, 2026
ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿੱਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਤੋਂ ਬਾਅਦ, ਭਾਰਤੀ ਟੀਮ ਨੇ 20 ਓਵਰਾਂ ਵਿੱਚ 7 ਵਿਕਟਾਂ ‘ਤੇ 175 ਦੌੜਾਂ ਬਣਾਈਆਂ। ਈਸ਼ਾਨ ਕਿਸ਼ਨ ਨੇ 40 ਗੇਂਦਾਂ ‘ਤੇ 77 ਦੌੜਾਂ ਬਣਾਈਆਂ। ਕਪਤਾਨ ਸੂਰਿਆਕੁਮਾਰ ਯਾਦਵ ਨੇ 32 ਦੌੜਾਂ ਬਣਾਈਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























