T20 World Cup: ਅੱਜ ਵਰਲਡ ਕੱਪ ‘ਚ ਹੋਣਗੇ ਤਿੰਨ ਮੁਕਾਬਲੇ, ਪੜ੍ਹੋ ਵੇਰਵਾ
ਨਵੀਂ ਦਿੱਲੀ, 19 ਫਰਵਰੀ 2026 (ਵਿਸ਼ਵ ਵਾਰਤਾ) – ਅੱਜ ਵਰਲਡ ਕੱਪ ‘ਚ ਫੇਰ ਤਿੰਨ ਮੁਕਾਬਲੇ ਹੋਣਗੇ। ਹਾਲਾਂਕਿ ਕਿ ਸੁਪਰ 8 ਦੀਆਂ ਸਾਰੀਆਂ ਟੀਮਾਂ ਪਹਿਲਾਂ ਹੋ ਤੈਅ ਹੋ ਚੁੱਕੀਆਂ ਹਨ। ਆਈਸੀਸੀ ਟੀ-20 ਵਿਸ਼ਵ ਕੱਪ ਦਾ 37ਵਾਂ ਮੈਚ ਵੈਸਟਇੰਡੀਜ਼ ਅਤੇ ਇਟਲੀ ਵਿਚਕਾਰ ਕੋਲਕਾਤਾ ਦੇ ਈਡਨ ਗਾਰਡਨ ਵਿਖੇ ਖੇਡਿਆ ਜਾਵੇਗਾ। ਇਹ ਗਰੁੱਪ ਸੀ ਦਾ ਆਖਰੀ ਮੈਚ ਹੋਵੇਗਾ। ਮੈਚ ਸਵੇਰੇ 11:00 ਵਜੇ ਸ਼ੁਰੂ ਹੋਵੇਗਾ।
ਟੀ-20 ਵਿਸ਼ਵ ਕੱਪ ਦਾ 38ਵਾਂ ਮੈਚ ਅੱਜ ਸ਼੍ਰੀਲੰਕਾ ਅਤੇ ਜ਼ਿੰਬਾਬਵੇ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਕੋਲੰਬੋ ਦੇ ਪ੍ਰੇਮਦਾਸਾ ਸਟੇਡੀਅਮ ਵਿੱਚ ਭਾਰਤੀ ਸਮੇਂ ਅਨੁਸਾਰ ਦੁਪਹਿਰ 3:00 ਵਜੇ ਸ਼ੁਰੂ ਹੋਵੇਗਾ। ਟਾਸ ਭਾਰਤੀ ਸਮੇਂ ਅਨੁਸਾਰ ਦੁਪਹਿਰ 2:30 ਵਜੇ ਹੋਵੇਗਾ।
ਟੀ-20 ਵਿਸ਼ਵ ਕੱਪ ਦਾ 39ਵਾਂ ਮੈਚ ਵੀਰਵਾਰ ਨੂੰ ਅਫਗਾਨਿਸਤਾਨ ਅਤੇ ਕੈਨੇਡਾ ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ ਵਿੱਚ ਭਾਰਤੀ ਸਮੇਂ ਅਨੁਸਾਰ ਸ਼ਾਮ 7:00 ਵਜੇ ਸ਼ੁਰੂ ਹੋਵੇਗਾ। ਦੋਵੇਂ ਟੀਮਾਂ ਸੁਪਰ ਅੱਠ ਦੀ ਦੌੜ ਵਿੱਚੋਂ ਬਾਹਰ ਹੋ ਗਈਆਂ ਹਨ। ਇਹ ਟੂਰਨਾਮੈਂਟ ਦਾ ਉਨ੍ਹਾਂ ਦਾ ਆਖਰੀ ਮੈਚ ਹੋਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























