T20 World Cup: ਪੜ੍ਹੋ ਯੂਏਈ ਨੇ ਦੱਖਣੀ ਅਫਰੀਕਾ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?
ਨਵੀਂ ਦਿੱਲੀ, 18 ਫਰਵਰੀ 2026 (ਵਿਸ਼ਵ ਵਾਰਤਾ) – ਟੀ-20 ਵਿਸ਼ਵ ਕੱਪ (T20 World Cup) ਦਾ 34ਵਾਂ ਮੈਚ ਦੱਖਣੀ ਅਫਰੀਕਾ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚਕਾਰ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਯੂਏਈ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ 6 ਵਿਕਟਾਂ ਦੇ ਨੁਕਸਾਨ ‘ਤੇ 122 ਦੌੜਾਂ ਬਣਾਈਆਂ ਹਨ ਅਤੇ ਦੱਖਣੀ ਅਫਰੀਕਾ ਨੂੰ ਜਿੱਤ ਲਈ 123 ਦੌੜਾਂ ਦਾ ਟੀਚਾ ਦਿੱਤਾ ਹੈ।

ਯੂਏਈ ਲਈ ਅਲੀਸ਼ਾਨ ਸ਼ਰਾਫੂ ਨੇ 45 ਦੌੜਾਂ ਬਣਾਈਆਂ ਜਦੋਂ ਕਿ ਦੱਖਣੀ ਅਫ਼ਰੀਕਾ ਲਈ ਕੋਰਬਿਨ ਬੋਸ਼ ਨੇ 3 ਵਿਕਟਾਂ ਲਈਆਂ। ਦੱਸ ਦਈਏ ਕਿ ਦੱਖਣੀ ਅਫਰੀਕਾ ਨੇ ਆਪਣੇ ਗਰੁੱਪ ਡੀ ਦੇ ਤਿੰਨੋਂ ਮੈਚ ਜਿੱਤ ਕੇ ਸੁਪਰ 8 ਲਈ ਕੁਆਲੀਫਾਈ ਕਰ ਲਿਆ ਹੈ। ਇਸ ਦੌਰਾਨ, ਯੂਏਈ ਸੁਪਰ 8 ਤੋਂ ਬਾਹਰ ਹੋ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























