T20 world Cup : ਸਾਊਥ ਅਫਰੀਕਾ ਅਤੇ ਵੈਸਟਇੰਡੀਜ਼ ਵਿਚਕਾਰ ਮੁਕਾਬਲਾ ਜਾਰੀ
– 83 ‘ਤੇ 7 ਵਿਕਟਾਂ ਡਿੱਗਣ ਦੇ ਬਾਵਜੂਦ ਵੈਸਟਇੰਡੀਜ਼ ਨੇ ਬਣਾਇਆ ਮਜ਼ਬੂਤ ਸਕੋਰ
– ਦੱਖਣੀ ਅਫਰੀਕਾ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ
ਨਵੀ ਦਿੱਲੀ, 26 ਫਰਵਰੀ 2026 (ਵਿਸ਼ਵ ਵਾਰਤਾ): ਟੀ-20 ਵਰਲਡ ਕੱਪ 2026 ਵਿੱਚ ਸੁਪਰ-8 ਪੜਾਅ ਚ ਅੱਜ ਦਾ ਮੈਚ ਸਾਊਥ ਅਫਰੀਕਾ ਅਤੇ ਵੈਸਟਇੰਡੀਜ਼ ਵਿਚਕਾਰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਸਾਊਥ ਅਫਰੀਕਾ ਦੇ ਕਪਤਾਨ ਏਡਨ ਮਾਰਕਰਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਇਸ ਤੋਂ ਬਾਅਦ ਵੈਸਟਇੰਡੀਜ਼ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ ‘ਤੇ 176 ਦੌੜਾਂ ਬਣਾਈਆਂ।

ਵੈਸਟਇੰਡੀਜ਼ ਦੀ ਟੀਮ ਨੇ 83 ਦੇ ਸਕੋਰ ਤੱਕ ਆਪਣੀਆਂ 7 ਵਿਕਟਾਂ ਗੁਆ ਦਿੱਤੀਆਂ ਸਨ, ਉਸ ਤੋਂ ਬਾਅਦ ਜੇਸਨ ਹੋਲਡਰ ਅਤੇ ਰੋਮਾਰੀਓ ਸ਼ੈਫਰਡ ਨੇ ਮਿਲ ਕੇ ਪਾਰੀ ਨੂੰ ਸੰਭਾਲਿਆ। ਦੋਵਾਂ ਵਿਚਾਲੇ 8ਵੀਂ ਵਿਕਟ ਲਈ 89 ਦੌੜਾਂ ਦੀ ਸਾਂਝੇਦਾਰੀ ਦੇਖਣ ਨੂੰ ਮਿਲੀ। ਜੇਸਨ ਹੋਲਡਰ ਨੇ ਇਸ ਮੁਕਾਬਲੇ ਵਿੱਚ 31 ਗੇਂਦਾਂ ਵਿੱਚ 49 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ, ਜਦਕਿ ਰੋਮਾਰੀਓ ਸ਼ੈਫਰਡ ਦੇ ਬੱਲੇ ਤੋਂ 52 ਦੌੜਾਂ ਦੀ ਨਾਬਾਦ ਪਾਰੀ ਦੇਖਣ ਨੂੰ ਮਿਲੀ।
ਸਾਊਥ ਅਫਰੀਕਾ: ਐਡਨ ਮਾਰਕਰਮ (ਕਪਤਾਨ), ਕਵਿੰਟਨ ਡੀ ਕਾਕ (ਵਿਕਟਕੀਪਰ), ਰਾਇਨ ਰਿਕੇਲਟਨ, ਡੇਵਾਲਡ ਬ੍ਰੇਵਿਸ, ਡੇਵਿਡ ਮਿਲਰ, ਟ੍ਰਿਸਟਨ ਸਟੱਬਸ, ਮਾਰਕੋ ਯਾਨਸਨ, ਕਾਰਬਿਨ ਬੌਸ਼, ਕੇਸ਼ਵ ਮਹਾਰਾਜ, ਕਗੀਸੋ ਰਬਾਡਾ, ਲੁੰਗੀ ਐਨਗਿਡੀ।
ਵੈਸਟਇੰਡੀਜ਼: ਬ੍ਰੈਂਡਨ ਕਿੰਗ, ਸ਼ਾਈ ਹੋਪ (ਕਪਤਾਨ ਅਤੇ ਵਿਕਟਕੀਪਰ), ਸ਼ਿਮਰੋਨ ਹੇਟਮਾਇਰ, ਰੋਵਮੈਨ ਪਾਵੇਲ, ਸ਼ੇਰਫੇਨ ਰਦਰਫੋਰਡ, ਰੋਸਟਨ ਚੇਜ਼, ਜੇਸਨ ਹੋਲਡਰ, ਰੋਮਾਰੀਓ ਸ਼ੈਫਰਡ, ਮੈਥਿਊ ਫੋਰਡ, ਗੁਡਾਕੇਸ਼ ਮੋਤੀ ਅਤੇ ਸ਼ਮਾਰ ਜੋਸੇਫ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























