T20 World Cup : ਟੀ-20 ਵਿਸ਼ਵ ਕੱਪ ‘ਚ ਅੱਜ ਦਿਨ ਦਾ ਦੂਜਾ ਮੈਚ ਓਮਾਨ ਅਤੇ ਜ਼ਿੰਬਾਬਵੇ ਵਿਚਾਲੇ

ਚੰਡੀਗੜ੍ਹ, 9ਫਰਵਰੀ(ਵਿਸ਼ਵ ਵਾਰਤਾ) T20 World Cup : ਟੀ-20 ਵਿਸ਼ਵ ਕੱਪ ‘ਚ ਅੱਜ ਸੋਮਵਾਰ ਨੂੰ ਮੁੜ ਤਿੰਨ ਮੈਚ ਖੇਡੇ ਜਾਣਗੇ।

ਦਿਨ ਦਾ ਦੂਜਾ ਅਤੇ ਟੀ-20 ਵਿਸ਼ਵ ਕੱਪ ਦਾ ਅੱਠਵਾਂ ਮੈਚ ਅੱਜ ਓਮਾਨ ਅਤੇ ਜ਼ਿੰਬਾਬਵੇ ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਕੋਲੰਬੋ ਦੇ ਸਿੰਹਲੀਜ਼ ਸਪੋਰਟਸ ਕਲੱਬ (SSC) ਸਟੇਡੀਅਮ ਵਿੱਚ ਦੁਪਹਿਰ 3:00 ਵਜੇ ਸ਼ੁਰੂ ਹੋਵੇਗਾ। ਟਾਸ ਦੁਪਹਿਰ 2:30 ਵਜੇ ਹੋਵੇਗਾ।

ਇਹ ਟੂਰਨਾਮੈਂਟ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਵੇਗਾ ਜਦੋਂ ਦੋਵੇਂ ਟੀਮਾਂ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ।
ਇਸ ਦੇ ਨਾਲ ਹੀ ਦੱਸ ਦਈਏ ਕਿ ਦਿਨ ਦਾ ਪਹਿਲਾ ਅਤੇ ਟੀ-20 ਵਿਸ਼ਵ ਕੱਪ 2026 ਦਾ 7ਵਾਂ ਮੈਚ ਅੱਜ ਸਕਾਟਲੈਂਡ ਅਤੇ ਇਟਲੀ ਵਿਚਾਲੇ ਕੋਲਕਾਤਾ ਦੇ ਈਡਨ ਗਾਰਡਨ ਵਿਖੇ ਸਵੇਰੇ 11:00 ਵਜੇ ਖੇਡਿਆ ਜਾਵੇਗਾ। ਇਹ ਮੈਚ ਇਤਿਹਾਸਕ ਹੈ ਕਿਉਂਕਿ ਇਟਲੀ ਆਪਣਾ ਵਿਸ਼ਵ ਕੱਪ ਡੈਬਿਊ ਕਰ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























