Breaking News
Breaking News: ਹੁਣ ਦੇਸ਼ ਦੇ ਹਵਾਈ ਅੱਡਿਆਂ 'ਤੇ ਖਾਣ - ਪੀਣ ਦਾ ਨਹੀਂ ਪਵੇਗਾ ਲੋਕਾਂ ਦੀਆਂ ਜੇਬਾਂ ਬੋਝ
WishavWarta -Web Portal - Punjabi News Agency

Tag: fazilika

ਟਰਾਂਸ ਜੈਂਡਰ ਨੇ ਨੱਚ ਗਾ ਕੇ ਦਿੱਤਾ ਮਤਦਾਨ ਦਾ ਸੁਨੇਹਾ

ਫਾਜ਼ਿਲਕਾ 1 ਜੂਨ-ਲੋਕ ਸਭਾ ਚੋਣਾਂ ਲਈ ਹੋ ਰਹੇ ਮਤਦਾਨ ਦੌਰਾਨ ਜਿਲਾ ਪ੍ਰਸ਼ਾਸਨ ਵੱਲੋਂ ਸਥਾਨਕ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਥਾਪਿਤ ਪਿੰਕ ਬੂਥ ਵਿਖੇ ਟਰਾਂਸ ਜੈਂਡਰ ਭਾਈਚਾਰੇ ਵੱਲੋਂ ਬੂਥ ਤੇ ...

ਫਾਜ਼ਿਲਕਾ ਜਿਲੇ ਵਿੱਚ ਸਥਾਪਿਤ ਕੀਤੇ ਗਏ 8 ਗ੍ਰੀਨ ਪੋਲਿੰਗ ਬੂਥ- ਜਿਲਾ ਚੋਣ ਅਫਸਰ

ਫਾਜ਼ਿਲਕਾ 1 ਜੂਨ 2024  : ਫਾਜ਼ਿਲਕਾ ਜ਼ਿਲ੍ਹੇ ਵਿਚ ਇਸ ਵਾਰ ਗਰੀਨ ਬੂਥਾਂ ਰਾਹੀਂ ਜਿੱਥੇ ਵੋਟਰਾਂ ਨੂੰ ਮਤਦਾਨ ਦਾ ਇਕ ਨਵਾਂ ਅਨੁਭਵ ਦਿੱਤਾ ਗਿਆ। ਇੱਥੇ ਮਤਦਾਨ ਕਰਨ ਆਉਣ ਵਾਲੇ ਵੋਟਰਾਂ ਨੂੰ ਜ਼ਿਲ੍ਹਾ ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦਾਣਾ ਮੰਡੀ ਫਾਜ਼ਿਲਕਾ ਦਾ ਅਚਨਚੇਤ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਫਾਜਿ਼ਲਕਾ 20 ਅਪ੍ਰੈਲ 2024(ਵਿਸ਼ਵ ਵਾਰਤਾ)-ਵਧੀਕ ਡਿਪਟੀ ਕਮਿਸ਼ਨਰ (ਜਨ.) ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਦਾਣਾ ਮੰਡੀ ਫਾਜ਼ਿਲਕਾ ਦਾ ਅਚਨਚੇਤ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਣਕ ਵਿੱਚ ਮੌਜੂਦ ਨਮੀ ਦੀ ਮਾਤਰਾ ਵੀ ਚੈੱਕ ਕੀਤੀ। ਇਸ ਤੋਂ ਪਹਿਲਾ ਉਨ੍ਹਾਂ ਖਰੀਦ ਏਂਜਸੀਆਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਦਿਆਂ ਹਦਾਇਤ ਕਰਦਿਆਂ ਕਿਹਾ ਕਿ ਖਰੀਦ, ਅਦਾਇਗੀ ਅਤੇ ਲਿਫਟਿੰਗ ਦੇ ਕੰਮ ਵਿਚ ਹੋਰ ਤੇਜੀ ਲਿਆਂਦੀ ਜਾਵੇ। ਉਨ੍ਹਾਂ ਨੇ ਮਾਰਕਿਟ ਕਮੇਟੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦ ਕੇਂਦਰਾਂ ਵਿੱਚ ਛਾਂ, ਪਾਣੀ, ਸਾਫ ਸਫਾਈ ਅਤੇ ਤਰਪਾਲਾਂ ਆਦਿ ਦੇ ਇੰਤਜਾਮ ਪੂਰੇ ਹੋਣ। ਉਨ੍ਹਾਂ ਨੇ ਕਿਹਾ ਕਿ ਮੰਡੀ ਵਿਚ ਕਿਸਾਨਾਂ, ਆੜਤੀਆਂ ਜਾਂ ਮਜ਼ਦੂਰਾਂ ਨੂੰ ਕੋਈ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਹਰ ਤਰ੍ਹਾਂ ਦੇ  ਪੁਖ਼ਤਾ ਪ੍ਰਬੰਧ ਹੋਣ।  ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿਚ ਆਉਣ ਵਾਲੀ ਫਸਲ ਦੀ ਨਾਲੋਂ ਨਾਲ ਖਰੀਦ ਕੀਤੀ ਜਾਵੇ ਅਤੇ ਖਰੀਦੀ ਗਈ ਫਸਲ ਦੀ ਤੇਜ਼ੀ ਨਾਲ ਮੰਡੀਆਂ ਵਿਚੋਂ ਲਿਫਟਿੰਗ ਕੀਤੀ ਜਾਵੇ ਤਾਂ ਜੋ ਹੋਰ ਫਸਲ ਲਿਆਉਣ ਲਈ ਮੰਡੀਆਂ ਵਿਚ ਥਾਂ ਦੀ ਕੋਈ ਘਾਟ ਪੈਦਾ ਨਾ ਹੋਵੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਪੂਰੀ ਪੱਕੀ ਹੋਈ ਕਣਕ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਅੱਗੇ ਦੱਸਿਆ ਕਿ ਜਿ਼ਲ੍ਹੇ ਵਿਚ ਬੀਤੀ ਸ਼ਾਮ ਤੱਕ 61128 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਅਤੇ 46159 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਪਨਗ੍ਰੇਨ ਨੇ 10442 ਮੀਟ੍ਰਿਕ ਟਨ, ਮਾਰਕਫੈਡ ਨੇ 18075 ਮੀਟ੍ਰਿਕ ਟਨ, ਪਨਸਪ ਨੇ 9033 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਉਸ ਕਾਰਪੋਰੇਸ਼ਨ ਨੇ 5990 ਮੀਟ੍ਰਿਕ ਟਨ, ਐੱਫ.ਸੀ.ਆਈ ਨੇ 10 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 2609 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਇਸ ਮੌਕੇ ਡੀਐਫਐਸਸੀ ਸ੍ਰੀ ਹਿਮਾਂਸੂ ਕੁੱਕੜ, ਜ਼ਿਲ੍ਹਾ ਮੰਡੀ ਅਫਸਰ ਜਸਮੀਤ ਸਿੰਘ, ਸਕੱਤਰ ਮਾਰਕਿਟ ਕਮੇਟੀ ਮਨਦੀਪ ਰਹੇਜਾ, ਫੀਲਡ ਅਫਸਰ ਪਨਸਪ ਵਰੁਣ ਬੱਬਰ, ਮੈਨੇਜਰ ਮਾਰਕਫੈੱਡ ਅਵੀ ...

ਵਿਸ਼ਵ ਟੀਕਾਕਰਨ ਹਫ਼ਤੇ ਦੌਰਾਨ 24 ਤੋਂ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਟੀਕਾਕਰਨ ਕੈਂਪ

ਫਾਜ਼ਿਲਕਾ 20 ਅਪ੍ਰੈਲ 2024 ( ਵਿਸ਼ਵ ਵਾਰਤਾ)-ਸਿਹਤ ਵਿਭਾਗ ਵੱਲੋਂ ਟੀਕਾਕਰਨ ਦੀ 50ਵੀਂ ਵਰੇਗੰਢ ’ਤੇ ਸਪੈਸ਼ਲ ਕੈਂਪਾਂ ਰਾਹੀਂ 24 ਅਪ੍ਰੈਲ ਤੋ 30 ਅਪ੍ਰੈਲ ਤੱਕ ਸਪੈਸ਼ਲ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ ਜਿਸ ਦੌਰਾਨ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਇਹ ਮੁਹਿੰਮ ਪੂਰੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਝੁੱਗੀ ਝੌਂਪੜੀ, ਸਲੱਮ ਅਤੇ ਅਰਬਨ ਏਰੀਏ ਵਿੱਚ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਟੀਕਾਕਰਨ ਪ੍ਰੋਗਰਾਮ ਦੇ 50 ਸਾਲ ਪੂਰੇ ਹੋ ਗਏ ਹਨ। ਟੀਕਾਕਰਨ ਦੀ ਬਦੌਲਤ ਕਈ ਬੀਮਾਰੀਆਂ ਜਿਵੇਂ ਕਿ ਵੱਡੀ ਮਾਤਾ, ਪੋਲਿਓ ਆਦਿ ਤੋਂ ਮੁਕਤੀ ਪਾਈ ਗਈ ਹੈ। ਟੀਕਾਕਰਨ ਨਾਲ ਹੀ ਬੀਮਾਰੀਆਂ ਦੀ ਰੋਕਥਾਮ ਕੀਤੀ ਜਾ ਰਹੀ ਹੈ। ਵਿਸ਼ੇਸ਼ ਟੀਕਾਕਰਨ ਹਫ਼ਤੇ ਦੌਰਾਨ ਉਨ੍ਹਾਂ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ ਜੋ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਸਨ। ਇਸ ਤੋਂ ਇਲਾਵਾ ਪ੍ਰਵਾਸੀ ਅਬਾਦੀ ਦੇ ਵਾਂਝੇ ਰਹਿ ਗਏ ਲਾਭਪਾਤਰੀਆਂ ਦਾ ਟੀਕਾਕਰਨ ਵੀ ਕੀਤਾ ਜਾਵੇਗਾ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਐਰਿਕ ਨੇ ਕਿਹਾ ਕਿ ਟੀਕਾਕਰਨ ਦੀ ਸਫਲਤਾ ਲਈ ਵਿਸ਼ੇਸ਼ ਸ਼ੈਸ਼ਨ ਲਗਾਏ ਜਾਣਗੇ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟੀਕਾਕਰਨ ਮੁਹਿੰਮ ਵਿਚ ਸ਼ਾਮਲ ਹੋਣ ਅਤੇ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਉਨ੍ਹਾਂ ਵੱਲੋਂ ਟੀਕਾਕਰਨ ਜ਼ਰੂਰ ਕਰਵਾਇਆ ਜਾਵੇ। ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਨੋਦ ਖੁਰਾਣਾ ,ਦਿਵੇਸ਼ ਕੁਮਾਰ  ਅਤੇ ਹਰਮੀਤ ਸਿੰਘ  ਨੇ ਦੱਸਿਆ ਕਿ ਇਸ ਵਿਸ਼ੇਸ ਹਫ਼ਤੇ ਸੰਬਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਸੈਮੀਨਾਰ, ਜਾਗਰੂਕਤਾ ਰੈਲੀ ਅਤੇ ਇੰਟਰ ਸਕੂਲ ਕੁਇੱਜ਼ ਮੁਕਾਬਲੇ ਕਰਵਾਏ ਜਾ ਰਹੇ ਹਨ।

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ