Breaking News
Jalandhar
Kisan Andolan
Latest News
THOUGHT OF THE DAY
HUKAMNAMA
Breaking News
WishavWarta -Web Portal - Punjabi News Agency

Tag: injection

ਵਿਸ਼ਵ ਟੀਕਾਕਰਨ ਹਫ਼ਤੇ ਦੌਰਾਨ 24 ਤੋਂ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਟੀਕਾਕਰਨ ਕੈਂਪ

ਫਾਜ਼ਿਲਕਾ 20 ਅਪ੍ਰੈਲ 2024 ( ਵਿਸ਼ਵ ਵਾਰਤਾ)-ਸਿਹਤ ਵਿਭਾਗ ਵੱਲੋਂ ਟੀਕਾਕਰਨ ਦੀ 50ਵੀਂ ਵਰੇਗੰਢ ’ਤੇ ਸਪੈਸ਼ਲ ਕੈਂਪਾਂ ਰਾਹੀਂ 24 ਅਪ੍ਰੈਲ ਤੋ 30 ਅਪ੍ਰੈਲ ਤੱਕ ਸਪੈਸ਼ਲ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ ਜਿਸ ਦੌਰਾਨ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਇਹ ਮੁਹਿੰਮ ਪੂਰੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਝੁੱਗੀ ਝੌਂਪੜੀ, ਸਲੱਮ ਅਤੇ ਅਰਬਨ ਏਰੀਏ ਵਿੱਚ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਟੀਕਾਕਰਨ ਪ੍ਰੋਗਰਾਮ ਦੇ 50 ਸਾਲ ਪੂਰੇ ਹੋ ਗਏ ਹਨ। ਟੀਕਾਕਰਨ ਦੀ ਬਦੌਲਤ ਕਈ ਬੀਮਾਰੀਆਂ ਜਿਵੇਂ ਕਿ ਵੱਡੀ ਮਾਤਾ, ਪੋਲਿਓ ਆਦਿ ਤੋਂ ਮੁਕਤੀ ਪਾਈ ਗਈ ਹੈ। ਟੀਕਾਕਰਨ ਨਾਲ ਹੀ ਬੀਮਾਰੀਆਂ ਦੀ ਰੋਕਥਾਮ ਕੀਤੀ ਜਾ ਰਹੀ ਹੈ। ਵਿਸ਼ੇਸ਼ ਟੀਕਾਕਰਨ ਹਫ਼ਤੇ ਦੌਰਾਨ ਉਨ੍ਹਾਂ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ ਜੋ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਸਨ। ਇਸ ਤੋਂ ਇਲਾਵਾ ਪ੍ਰਵਾਸੀ ਅਬਾਦੀ ਦੇ ਵਾਂਝੇ ਰਹਿ ਗਏ ਲਾਭਪਾਤਰੀਆਂ ਦਾ ਟੀਕਾਕਰਨ ਵੀ ਕੀਤਾ ਜਾਵੇਗਾ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਐਰਿਕ ਨੇ ਕਿਹਾ ਕਿ ਟੀਕਾਕਰਨ ਦੀ ਸਫਲਤਾ ਲਈ ਵਿਸ਼ੇਸ਼ ਸ਼ੈਸ਼ਨ ਲਗਾਏ ਜਾਣਗੇ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟੀਕਾਕਰਨ ਮੁਹਿੰਮ ਵਿਚ ਸ਼ਾਮਲ ਹੋਣ ਅਤੇ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਉਨ੍ਹਾਂ ਵੱਲੋਂ ਟੀਕਾਕਰਨ ਜ਼ਰੂਰ ਕਰਵਾਇਆ ਜਾਵੇ। ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਨੋਦ ਖੁਰਾਣਾ ,ਦਿਵੇਸ਼ ਕੁਮਾਰ  ਅਤੇ ਹਰਮੀਤ ਸਿੰਘ  ਨੇ ਦੱਸਿਆ ਕਿ ਇਸ ਵਿਸ਼ੇਸ ਹਫ਼ਤੇ ਸੰਬਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਸੈਮੀਨਾਰ, ਜਾਗਰੂਕਤਾ ਰੈਲੀ ਅਤੇ ਇੰਟਰ ਸਕੂਲ ਕੁਇੱਜ਼ ਮੁਕਾਬਲੇ ਕਰਵਾਏ ਜਾ ਰਹੇ ਹਨ।

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ