ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ
ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ
50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ
ਏਸ਼ੀਆਈ ਖੇਡਾਂ ਵਿੱਚ ਜਿੱਤ ਤੋਂ ਬਾਅਦ, ਭਾਰਤੀ ਹਾਕੀ ਟੀਮ ਹੁਣ ‘ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ’ ਲਈ ਤਿਆਰ
40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Top 10 News : ਅੱਜ ਦੀਆਂ ਵੱਡੀਆਂ ਖਬਰਾਂ
ਸਿੱਧੀ ਇਦਨਾਨੀ ਦੀ ਫਿਲਮ ‘Drones’ ਇਸ ਮਹੀਨੇ ਹੋਵੇਗੀ ਰਿਲੀਜ਼
ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ 
ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ
WishavWarta -Web Portal - Punjabi News Agency

Tag: injection

ਵਿਸ਼ਵ ਟੀਕਾਕਰਨ ਹਫ਼ਤੇ ਦੌਰਾਨ 24 ਤੋਂ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਟੀਕਾਕਰਨ ਕੈਂਪ

ਵਿਸ਼ਵ ਟੀਕਾਕਰਨ ਹਫ਼ਤੇ ਦੌਰਾਨ 24 ਤੋਂ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਟੀਕਾਕਰਨ ਕੈਂਪ

ਫਾਜ਼ਿਲਕਾ 20 ਅਪ੍ਰੈਲ 2024 ( ਵਿਸ਼ਵ ਵਾਰਤਾ)-ਸਿਹਤ ਵਿਭਾਗ ਵੱਲੋਂ ਟੀਕਾਕਰਨ ਦੀ 50ਵੀਂ ਵਰੇਗੰਢ ’ਤੇ ਸਪੈਸ਼ਲ ਕੈਂਪਾਂ ਰਾਹੀਂ 24 ਅਪ੍ਰੈਲ ਤੋ 30 ਅਪ੍ਰੈਲ ਤੱਕ ਸਪੈਸ਼ਲ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ ਜਿਸ ਦੌਰਾਨ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਇਹ ਮੁਹਿੰਮ ਪੂਰੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਝੁੱਗੀ ਝੌਂਪੜੀ, ਸਲੱਮ ਅਤੇ ਅਰਬਨ ਏਰੀਏ ਵਿੱਚ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਟੀਕਾਕਰਨ ਪ੍ਰੋਗਰਾਮ ਦੇ 50 ਸਾਲ ਪੂਰੇ ਹੋ ਗਏ ਹਨ। ਟੀਕਾਕਰਨ ਦੀ ਬਦੌਲਤ ਕਈ ਬੀਮਾਰੀਆਂ ਜਿਵੇਂ ਕਿ ਵੱਡੀ ਮਾਤਾ, ਪੋਲਿਓ ਆਦਿ ਤੋਂ ਮੁਕਤੀ ਪਾਈ ਗਈ ਹੈ। ਟੀਕਾਕਰਨ ਨਾਲ ਹੀ ਬੀਮਾਰੀਆਂ ਦੀ ਰੋਕਥਾਮ ਕੀਤੀ ਜਾ ਰਹੀ ਹੈ। ਵਿਸ਼ੇਸ਼ ਟੀਕਾਕਰਨ ਹਫ਼ਤੇ ਦੌਰਾਨ ਉਨ੍ਹਾਂ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ ਜੋ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਸਨ। ਇਸ ਤੋਂ ਇਲਾਵਾ ਪ੍ਰਵਾਸੀ ਅਬਾਦੀ ਦੇ ਵਾਂਝੇ ਰਹਿ ਗਏ ਲਾਭਪਾਤਰੀਆਂ ਦਾ ਟੀਕਾਕਰਨ ਵੀ ਕੀਤਾ ਜਾਵੇਗਾ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਐਰਿਕ ਨੇ ਕਿਹਾ ਕਿ ਟੀਕਾਕਰਨ ਦੀ ਸਫਲਤਾ ਲਈ ਵਿਸ਼ੇਸ਼ ਸ਼ੈਸ਼ਨ ਲਗਾਏ ਜਾਣਗੇ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟੀਕਾਕਰਨ ਮੁਹਿੰਮ ਵਿਚ ਸ਼ਾਮਲ ਹੋਣ ਅਤੇ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਉਨ੍ਹਾਂ ਵੱਲੋਂ ਟੀਕਾਕਰਨ ਜ਼ਰੂਰ ਕਰਵਾਇਆ ਜਾਵੇ। ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਨੋਦ ਖੁਰਾਣਾ ,ਦਿਵੇਸ਼ ਕੁਮਾਰ  ਅਤੇ ਹਰਮੀਤ ਸਿੰਘ  ਨੇ ਦੱਸਿਆ ਕਿ ਇਸ ਵਿਸ਼ੇਸ ਹਫ਼ਤੇ ਸੰਬਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਸੈਮੀਨਾਰ, ਜਾਗਰੂਕਤਾ ਰੈਲੀ ਅਤੇ ਇੰਟਰ ਸਕੂਲ ਕੁਇੱਜ਼ ਮੁਕਾਬਲੇ ਕਰਵਾਏ ਜਾ ਰਹੇ ਹਨ।

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ