Tarn Taran by-election :ਵੱਡੀ ਕਾਰਵਾਈ: ਤਰਨਤਾਰਨ ਦੇ SSP ਡਾ. ਰਵਜੋਤ ਕੌਰ ਗਰੇਵਾਲ ਸਸਪੈਂਡ
ਤਰਨਤਾਰਨ, 8 ਨਵੰਬਰ 2025 (ਵਿਸ਼ਵ ਵਾਰਤਾ): ਤਰਨਤਾਰਨ ਉਪ ਚੋਣ ਤੋਂ ਸਿਰਫ਼ ਤਿੰਨ ਦਿਨ ਪਹਿਲਾਂ ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ ਦੀ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਮੁਅੱਤਲ ਕਰ ਦਿੱਤਾ ਹੈ। ਕਮਿਸ਼ਨ ਨੇ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ।ਉਨ੍ਹਾਂ ਦੀ ਥਾਂ ‘ਤੇ ਅੰਮ੍ਰਿਤਸਰ ਦੇ ਸੀਪੀ ਗੁਰਪ੍ਰੀਤ ਸਿੰਘ ਭੁੱਲਰ (ਆਈਪੀਐਸ) ਨੂੰ ਐਸਐਸਪੀ ਤਰਨਤਾਰਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਕੁਝ ਦਿਨ ਪਹਿਲਾਂ, ਸ਼੍ਰੋਮਣੀ ਅਕਾਲੀ ਦਲ ਨੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਵਿਰੁੱਧ ਸੂਬੇ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਅਤੇ ਦੋ ਡੀਐਸਪੀਜ਼ ਦੇ ਤਬਾਦਲੇ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਚੋਣ ਕਮਿਸ਼ਨ ਨੂੰ ਐਸਐਸਪੀ ਦੀਆਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸੀ। ਜਿਸ ਤੋਂ ਬਾਅਦ ਹੁਣ ਚੋਣ ਕਮਿਸ਼ਨ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























