Tarn Taran by-election : ਤਰਨਤਾਰਨ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ
– ਜਾਣੋ ਹੁਣ ਤੱਕ ਹੋਈ ਕਿੰਨ੍ਹੇ ਫ਼ੀਸਦ ਵੋਟਿੰਗ
ਤਰਨਤਾਰਨ, 11 ਨਵੰਬਰ 2025 (ਵਿਸ਼ਵ ਵਾਰਤਾ): ਤਰਨਤਾਰਨ ਵਿਧਾਨ ਸਭਾ ਹਲਕੇ ਵਿੱਚ ਉਪ ਚੋਣ ਲਈ ਵੋਟਿੰਗ ਜਾਰੀ ਹੈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਸਵੇਰੇ 9 ਵਜੇ ਤੱਕ 11%, ਸਵੇਰੇ 11 ਵਜੇ ਤੱਕ 23.35% ਅਤੇ ਦੁਪਹਿਰ 1 ਵਜੇ ਤੱਕ 36.06% ਵੋਟਰਾਂ ਨੇ ਵੋਟਿੰਗ ਕੀਤੀ। ਤਰਨਤਾਰਨ ਵਿਧਾਨ ਸਭਾ ਸੀਟ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਦੇ ਬਾਅਦ ਖਾਲੀ ਹੋ ਗਈ ਸੀ ਜਿਸ ਤੋਂ ਬਾਅਦ ਇਥੇ ਜ਼ਿਮਨੀ ਚੋਣ ਹੋ ਰਹੀ ਹੈ।
ਦੱਸ ਦਈਏ ਕਿ ਤਰਨ ਤਾਰਨ ਹਲਕੇ ਵਿੱਚ ਵੋਟਰਾਂ ਦੀ ਕੁੱਲ ਗਿਣਤੀ 1,92,838 ਹੈ। ਇਸ ਵਿੱਚ 1,00,933 ਪੁਰਸ਼ ਵੋਟਰ, 91,897 ਮਹਿਲਾ ਵੋਟਰ ਅਤੇ 8 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਇਸ ਤੋਂ ਇਲਾਵਾ ਕੁੱਲ ਸਰਵਿਸ ਵੋਟਰ 1,357, ਜਦਕਿ 85 ਸਾਲ ਦੀ ਉਮਰ ਤੋਂ ਵੱਧ ਵਾਲੇ ਕੁੱਲ ਵੋਟਰਾਂ ਦੀ ਗਿਣਤੀ 1,657 ਹੈ। ਉੱਥੇ ਹੀ ਕੁੱਲ ਐਨ.ਆਰ.ਆਈ ਵੋਟਰ 306 ਅਤੇ ਦਿਵਿਆਂਗ ਵੋਟਰਾਂ ਦੀ ਕੁੱਲ ਗਿਣਤੀ 1,488 ਹੈ। ਇਸ ਦੇ ਨਾਲ ਹੀ 18 ਤੋਂ 19 ਸਾਲ ਦੀ ਉਮਰ ਵਾਲੇ ਵੋਟਰਾਂ ਦੀ ਕੁੱਲ ਗਿਣਤੀ 3,333 ਹੈ।
ਇਥੇ ਆਮ ਆਦਮੀ ਪਾਰਟੀ ਤੋਂ ਹਰਮੀਤ ਸਿੰਘ ਸੰਧੂ, ਕਾਂਗਰਸ ਦੇ ਕਰਨਬੀਰ ਸਿੰਘ ਬੁਰਜ, ਸ਼੍ਰੋਮਣੀ ਅਕਾਲੀ ਦਲ ਦੀ ਸੁਖਵਿੰਦਰ ਕੌਰ, ਭਾਜਪਾ ਤੋਂ ਹਰਜੀਤ ਸਿੰਘ ਸੰਧੂ ‘ਵਾਰਿਸ ਪੰਜਾਬ ਦੇ’ ਉਮੀਦਵਾਰ ਮਨਦੀਪ ਸਿੰਘ ਸਣੇ ਕੁੱਲ 15 ਉਮੀਦਵਾਰ ਮੈਦਾਨ ‘ਚ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























