TarnTaran ਪੁਲਿਸ ਤੇ ਬਦਮਾਸ਼ ਵਿਚਾਲੇ ਮੁੱਠਭੇੜ
– ਜਵਾਬੀ ਕਾਰਵਾਈ ਦੌਰਾਨ ਬਦਮਾਸ਼ ਜ਼ਖਮੀ
ਤਰਨਤਾਰਨ, 12 ਨਵੰਬਰ 2024 (ਵਿਸ਼ਵ ਵਾਰਤਾ): ਪੰਜਾਬ ਦੇ ਤਰਨਤਾਰਨ (TarnTaran) ‘ਚ ਦੇਰ ਰਾਤ ਪੁਲਿਸ ਅਤੇ ਫਿਰੌਤੀ ਮੰਗਣ ਵਾਲੇ ਗਿਰੋਹ ਨਾਲ ਸਬੰਧਤ ਬਦਮਾਸ਼ ਜੋਧਬੀਰ ਸਿੰਘ ਉਰਫ ਜੋਧਾ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਜਵਾਬੀ ਫਾਇਰਿੰਗ ਦੌਰਾਨ ਜੋਧਬੀਰ ਸਿੰਘ ਉਰਫ ਜੋਧਾ ਜ਼ਖਮੀ ਹੋ ਗਿਆ।
ਪੰਜਾਬ ਪੁਲਿਸ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ “ਤਰਨ ਤਾਰਨ ਸ਼ਹਿਰ ਦੇ ਰੋਹੀ ‘ਚ ਪੁਲਿਸ ਮੁਲਾਜ਼ਮਾਂ ਉੱਤੇ ਜੋਧਬੀਰ ਸਿੰਘ ਉਰਫ਼ ਜੋਧਾ ਵਾਸੀ ਪਿੰਡ ਅਲਾਦੀਨਪੁਰ ਨੇ ਗੋਲੀਆਂ ਚਲਾ ਦਿੱਤੀਆਂ। ਤੁਰੰਤ ਜਵਾਬੀ ਕਾਰਵਾਈ ਕਰਦੇ ਹੋਏ ਤਰਨ ਤਾਰਨ ਪੁਲਿਸ ਟੀਮ ਨੇ ਸਵੈ-ਰੱਖਿਆ ਵਿੱਚ ਜਵਾਬੀ ਫਾਇਰਿੰਗ ਕੀਤੀ ਜਿਸ ਦੇ ਨਤੀਜੇ ਵਜੋਂ ਜੋਧਬੀਰ ਦੀ ਲੱਤ ‘ਤੇ ਸੱਟ ਲੱਗੀ। ਜੋਧਬੀਰ ਹਾਲ ਹੀ ਵਿੱਚ 5 ਨਵੰਬਰ ਨੂੰ ਇੱਕ ਵਪਾਰੀ ਦੇ ਘਰ ਵਿੱਚ ਹੋਈ ਫਿਰੌਤੀ ਨਾਲ ਸਬੰਧਤ ਗੋਲੀਬਾਰੀ ਦੀ ਘਟਨਾ ਵਿੱਚ ਸ਼ੱਕੀ ਹੈ। ਉਸ ਕੋਲੋਂ ਇੱਕ ਗਲਾਕ 9 ਐਮ.ਐਮ. ਪਿਸਤੌਲ ਬਰਾਮਦ ਕੀਤਾ ਗਿਆ ਹੈ।”
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/