TarnTaran by-election: ਭਾਜਪਾ ਉਮੀਦਵਾਰ ਹਰਜੀਤ ਸੰਧੂ ਨੇ ਭਰੀ ਨਾਮਜ਼ਦਗੀ
ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ): ਤਰਨਤਾਰਨ (TarnTaran by-election) ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਹਰਜੀਤ ਸੰਧੂ ਨੇ ਅੱਜ ਨਾਮਜ਼ਦਗੀ ਪੱਤਰ ਦਾਖਿਲ ਕੀਤੇ ਇਸ ਮੌਕੇ ਉਨ੍ਹਾਂ ਨਾਲ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਭਾਜਪਾ ਦਿੱਲੀ ਸਰਕਾਰ ਕੈਬਿਨੇਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਸਣੇ ਕਈ ਸੀਨੀਅਰ ਪਾਰਟੀ ਆਗੂ ਮੌਜੂਦ ਰਹੇ

ਤਰਨਤਾਰਨ ਜ਼ਿਮਨੀ ਚੋਣ (TarnTaran by-election) ਲਈ 11 ਨਵੰਬਰ ਨੂੰ ਵੋਟਿੰਗ ਹੋਵੇਗੀ ਅਤੇ ਗਿਣਤੀ 14 ਨਵੰਬਰ ਨੂੰ ਹੋਵੇਗੀ। ਚਾਰੋਂ ਪ੍ਰਮੁੱਖ ਪਾਰਟੀਆਂ ਨੇ ਉਮੀਦਵਾਰ ਐਲਾਨ ਦਿੱਤੇ ਸਨ। ਇਨ੍ਹਾਂ ਵਿੱਚ ‘ਆਪ’ ਵੱਲੋਂ ਹਰਮੀਤ ਸਿੰਘ ਸੰਧੂ, ਕਾਂਗਰਸ ਵੱਲੋਂ ਕਰਨਬੀਰ ਸਿੰਘ ਬੁਰਜ, ਅਕਾਲੀ ਦਲ ਵੱਲੋਂ ਸੁਖਵਿੰਦਰ ਕੌਰ ਰੰਧਾਵਾ, ਭਾਜਪਾ ਵੱਲੋਂ ਹਰਜੀਤ ਸਿੰਘ ਸੰਧੂ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮਨਦੀਪ ਸਿੰਘ ਚੋਣ ਲੜ ਰਹੇ ਹਨ। ਇਹ ਸੀਟ ‘ਆਪ’ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ।
ਦੱਸ ਦਈਏ ਕਿ ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ ਵੀ ਅੱਜ ਤਰਨਤਾਰਨ ਵਿਧਾਨ ਸਭਾ ਉਪ ਚੋਣ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮਨੀਸ਼ ਸਿਸੋਦੀਆ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਕਈ ਸੀਨੀਅਰ ਪਾਰਟੀ ਆਗੂ ਮੌਜੂਦ ਰਹਿਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























