• Latest
  • Trending
ਆਰ.ਡੀ.ਐੱਸ.ਐੱਸ. ਤਹਿਤ ਬਿਜਲੀ ਵੰਡ ਪ੍ਰਣਾਲੀ ਦੇ ਆਧੁਨਿਕੀਕਰਨ ਲਈ 5,000 ਕਰੋੜ ਖਰਚ ਕੀਤੇ ਜਾ ਰਹੇ ਹਨ: ਤਰੁਨਪ੍ਰੀਤ ਸਿੰਘ ਸੌਂਦ

ਆਰ.ਡੀ.ਐੱਸ.ਐੱਸ. ਤਹਿਤ ਬਿਜਲੀ ਵੰਡ ਪ੍ਰਣਾਲੀ ਦੇ ਆਧੁਨਿਕੀਕਰਨ ਲਈ 5,000 ਕਰੋੜ ਖਰਚ ਕੀਤੇ ਜਾ ਰਹੇ ਹਨ: ਤਰੁਨਪ੍ਰੀਤ ਸਿੰਘ ਸੌਂਦ

2 months ago
Punjab: ਤਰਨਤਾਰਨ ਵਿੱਚ ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

Punjab: ਤਰਨਤਾਰਨ ਵਿੱਚ ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

16 minutes ago
Punjab: ਕਾਊਂਟਰ ਇੰਟੈਲੀਜੈਂਸ ਇੰਸਪੈਕਟਰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ

Punjab: ਕਾਊਂਟਰ ਇੰਟੈਲੀਜੈਂਸ ਇੰਸਪੈਕਟਰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ

48 minutes ago
Canada ‘ਚ ਪਾਵਨ ਸਰੂਪਾਂ ਦੀ ਮਰਿਆਦਾ ਸਬੰਧੀ ਅਣਗਹਿਲੀ ਦਾ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਿਖਤੀ ਸਪੱਸ਼ਟੀਕਰਨ ਦੇਣ ਦੇ ਹੁਕਮ

Canada ‘ਚ ਪਾਵਨ ਸਰੂਪਾਂ ਦੀ ਮਰਿਆਦਾ ਸਬੰਧੀ ਅਣਗਹਿਲੀ ਦਾ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਿਖਤੀ ਸਪੱਸ਼ਟੀਕਰਨ ਦੇਣ ਦੇ ਹੁਕਮ

1 hour ago
PM Modi ਨੇ ਸਾਬਕਾ PM ਡਾ. ਮਨਮੋਹਨ ਸਿੰਘ ਨੂੰ ਜਨਮ ਵਰ੍ਹੇਗੰਢ ’ਤੇ ਦਿੱਤੀ ਸ਼ਰਧਾਂਜਲੀ

PM Modi ਨੇ ਸਾਬਕਾ PM ਡਾ. ਮਨਮੋਹਨ ਸਿੰਘ ਨੂੰ ਜਨਮ ਵਰ੍ਹੇਗੰਢ ’ਤੇ ਦਿੱਤੀ ਸ਼ਰਧਾਂਜਲੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਕੁੜੀਆਂ ਦੇ ਹੋਸਟਲ ਬਾਰੇ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਖਬਰਾਂ ਬਾਰੇ ਚਿਤਕਾਰਾ ਯੂਨੀਵਰਸਿਟੀ ਨੇ ਦਿੱਤਾ ਸਪੱਸ਼ਟੀਕਰਨ

Punjab: ਕੁੜੀਆਂ ਦੇ ਹੋਸਟਲ ਬਾਰੇ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਖਬਰਾਂ ਬਾਰੇ ਚਿਤਕਾਰਾ ਯੂਨੀਵਰਸਿਟੀ ਨੇ ਦਿੱਤਾ ਸਪੱਸ਼ਟੀਕਰਨ

3 hours ago
Asian Games ‘ਚ ਭਾਰਤ ਨੂੰ ਤੀਜਾ ਗੋਲਡ: ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ

Asian Games ‘ਚ ਭਾਰਤ ਨੂੰ ਤੀਜਾ ਗੋਲਡ: ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ

3 hours ago
Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ ‘ਚ ਢੇਰ

Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ ‘ਚ ਢੇਰ

3 hours ago
Punjabi ਸਿੰਗਰ ਦੇ ਘਰ ‘ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ

Punjabi ਸਿੰਗਰ ਦੇ ਘਰ ‘ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ

4 hours ago
Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

4 hours ago
National: 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਰਾਸ਼ਟਰੀ ਪੱਧਰ ਦੀ ਐਥਲੀਟ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਜਾਂਚ ‘ਚ ਜੁਟੀ

National: 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਰਾਸ਼ਟਰੀ ਪੱਧਰ ਦੀ ਐਥਲੀਟ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਜਾਂਚ ‘ਚ ਜੁਟੀ

5 hours ago
International: UN ਵਿੱਚ ਪਾਕਿਸਤਾਨ ਦੇ PM ਨੇ ਭਾਰਤ ਨੂੰ ਦਿੱਤੀ ਜੰਗ ਦੀ ਧਮਕੀ

International: UN ਵਿੱਚ ਪਾਕਿਸਤਾਨ ਦੇ PM ਨੇ ਭਾਰਤ ਨੂੰ ਦਿੱਤੀ ਜੰਗ ਦੀ ਧਮਕੀ

5 hours ago
Hindi News
English News
Saturday, September 26, 2026
No Result
View All Result
29 °c
Chandigarh
23 ° Sun
25 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਰ.ਡੀ.ਐੱਸ.ਐੱਸ. ਤਹਿਤ ਬਿਜਲੀ ਵੰਡ ਪ੍ਰਣਾਲੀ ਦੇ ਆਧੁਨਿਕੀਕਰਨ ਲਈ 5,000 ਕਰੋੜ ਖਰਚ ਕੀਤੇ ਜਾ ਰਹੇ ਹਨ: ਤਰੁਨਪ੍ਰੀਤ ਸਿੰਘ ਸੌਂਦ

August 5, 2026
in ਖਬਰਾਂ, ਪੰਜਾਬ
ਆਰ.ਡੀ.ਐੱਸ.ਐੱਸ. ਤਹਿਤ ਬਿਜਲੀ ਵੰਡ ਪ੍ਰਣਾਲੀ ਦੇ ਆਧੁਨਿਕੀਕਰਨ ਲਈ 5,000 ਕਰੋੜ ਖਰਚ ਕੀਤੇ ਜਾ ਰਹੇ ਹਨ: ਤਰੁਨਪ੍ਰੀਤ ਸਿੰਘ ਸੌਂਦ

ਆਰ.ਡੀ.ਐੱਸ.ਐੱਸ. ਤਹਿਤ ਬਿਜਲੀ ਵੰਡ ਪ੍ਰਣਾਲੀ ਦੇ ਆਧੁਨਿਕੀਕਰਨ ਲਈ 5,000 ਕਰੋੜ ਖਰਚ ਕੀਤੇ ਜਾ ਰਹੇ ਹਨ: ਤਰੁਨਪ੍ਰੀਤ ਸਿੰਘ ਸੌਂਦ

• ਬਿਜਲੀ ਨੈੱਟਵਰਕ ਦੀ ਹੋਰ ਮਜ਼ਬੂਤੀ ਲਈ 1,296 ਨਵੇਂ ਫੀਡਰ ਅਤੇ 1.12 ਲੱਖ ਟ੍ਰਾਂਸਫਾਰਮਰ ਲਗਾਏ ਗਏ: ਬਿਜਲੀ ਮੰਤਰੀ

• ਮਈ ਮਹੀਨੇ ਤੋਂ ਕਿਸਾਨਾਂ ਨੂੰ 8 ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ: ਸੌਂਦ

ਚੰਡੀਗੜ੍ਹ, 5 ਅਗਸਤ (ਵਿਸ਼ਵ ਵਾਰਤਾ):- ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐੱਸ.ਐੱਸ.) ਤਹਿਤ ਲਗਭਗ 5,000 ਕਰੋੜ ਦੇ ਕੰਮ ਸ਼ੁਰੂ ਕਰਕੇ ਸੂਬੇ ਦੇ ਬਿਜਲੀ ਵੰਡ ਢਾਂਚੇ ਨੂੰ ਆਧੁਨਿਕ ਅਤੇ ਮਜ਼ਬੂਤ ਕਰਨ ਲਈ ਇਕ ਵਿਆਪਕ ਮੁਹਿੰਮ ਵਿੱਢੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਇਹ ਰਾਸ਼ੀ ਬਿਜਲੀ ਵੰਡ ਨੈੱਟਵਰਕ ਨੂੰ ਅਪਗ੍ਰੇਡ ਕਰਨ ਲਈ ਸੁਚੱਜੇ ਢੰਗ ਨਾਲ ਵਰਤੀ ਜਾ ਰਹੀ ਹੈ, ਜਿਸ ਨਾਲ ਪੂਰੇ ਸੂਬੇ ਵਿੱਚ ਖਪਤਕਾਰਾਂ ਨੂੰ ਭਰੋਸੇਯੋਗ, ਮਿਆਰੀ ਅਤੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਈ ਮਹੀਨੇ ਤੋਂ ਕਿਸਾਨਾਂ ਨੂੰ ਵੀ 8 ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ।

ਬਿਜਲੀ ਵੰਡ ਨੈੱਟਵਰਕ ਸਬੰਧੀ ਪ੍ਰਮੁੱਖ ਪ੍ਰਾਪਤੀਆਂ ਨੂੰ ਸਾਂਝਾ ਕਰਦਿਆਂ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਨੈੱਟਵਰਕ ਦੀ ਭਰੋਸੇਯੋਗਤਾ ਵਿੱਚ ਸੁਧਾਰ ਅਤੇ ਮੌਜੂਦਾ ਸਿਸਟਮ ‘ਤੇ ਓਵਰਲੋਡਿੰਗ ਨੂੰ ਘਟਾਉਣ ਲਈ 1,296 ਨਵੇਂ 11 ਕੇਵੀ ਫੀਡਰ ਲਗਾਏ ਗਏ ਹਨ। ਇਸ ਤੋਂ ਇਲਾਵਾ ਬਿਜਲੀ ਵੰਡ ਨੈੱਟਵਰਕ ਨੂੰ ਮਜ਼ਬੂਤ ਕਰਨ ਅਤੇ ਦਿਹਾਤੀ ਤੇ ਸ਼ਹਿਰੀ ਖੇਤਰਾਂ ਵਿੱਚ ਬਿਜਲੀ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ 1,12,195 ਨਵੇਂ ਡਿਸਟ੍ਰੀਬਿਊਸ਼ਨ ਟ੍ਰਾਂਸਫਾਰਮਰ ਲਗਾਏ ਗਏ ਹਨ।

ਬਿਜਲੀ ਮੰਤਰੀ ਨੇ ਅੱਗੇ ਦੱਸਿਆ ਕਿ 663 ਸਰਕਟ ਕਿਲੋਮੀਟਰ 66 ਕੇਵੀ ਲਾਈਨਾਂ ਦੇ ਵਾਧੇ ਅਤੇ ਅਪਗ੍ਰੇਡੇਸ਼ਨ ਤੋਂ ਇਲਾਵਾ ਨਵੀਆਂ 355 ਸਰਕਟ ਕਿਲੋਮੀਟਰ 66 ਕੇਵੀ ਟ੍ਰਾਂਸਮਿਸ਼ਨ ਲਾਈਨਾਂ ਦੇ ਨਾਲ ਟ੍ਰਾਂਸਮਿਸ਼ਨ ਨੈੱਟਵਰਕ ਨੂੰ ਵੀ ਕਾਫ਼ੀ ਮਜ਼ਬੂਤ ਕੀਤਾ ਗਿਆ ਹੈ, ਜਿਸ ਨਾਲ ਸਿਸਟਮ ਦੀ ਸਮਰੱਥਾ ਅਤੇ ਸੰਚਾਲਨ ਕੁਸ਼ਲਤਾ ਵਿੱਚ ਵਾਧਾ ਹੋਇਆ ਹੈ।

ਵਿਧਾਇਕ ਬਲਕਾਰ ਸਿੰਘ ਸਿੱਧੂ ਵੱਲੋਂ ਲਿਆਂਦੇ ਗਏ ਧਿਆਨ ਦਿਵਾਊ ਮਤੇ ‘ਤੇ ਬਠਿੰਡਾ ਖੇਤਰ ਵਿੱਚ ਚੱਲ ਰਹੇ ਟ੍ਰਾਂਸਮਿਸ਼ਨ ਅਪਗ੍ਰੇਡੇਸ਼ਨ ਦੇ ਕੰਮਾਂ ਦਾ ਵੇਰਵੇ ਦਿੰਦਿਆਂ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਫੂਲ ਅਤੇ ਭਾਈ ਰੂਪਾ ਦੇ 66 ਕੇਵੀ ਸਬ-ਸਟੇਸ਼ਨਾਂ ਨੂੰ ਫਿਲਹਾਲ 220 ਕੇ.ਵੀ. ਗੁਰੂ ਹਰਗੋਬਿੰਦ ਥਰਮਲ ਪਲਾਂਟ, ਲਹਿਰਾ ਮੁਹੱਬਤ ਸਬ-ਸਟੇਸ਼ਨ ਤੋਂ ਆਉਂਦੀ 66 ਕੇਵੀ ਲਾਈਨ ਰਾਹੀਂ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਮੌਜੂਦਾ ਲਾਈਨ ਤੋਂ ਬੋਝ ਘਟਾਉਣ ਅਤੇ ਬਿਜਲੀ ਦੀ ਭਰੋਸੇਯੋਗਤਾ ਵਿੱਚ ਸੁਧਾਰ ਲਈ, 220 ਕੇਵੀ ਗੁਰੂ ਹਰਗੋਬਿੰਦ ਥਰਮਲ ਪਲਾਂਟ, ਲਹਿਰਾ ਮੁਹੱਬਤ ਤੋਂ 66 ਕੇਵੀ ਸਬ-ਸਟੇਸ਼ਨ ਫੂਲ ਤੱਕ ਇੱਕ ਨਵੀਂ ਸਮਰਪਿਤ 66 ਕੇਵੀ ਟ੍ਰਾਂਸਮਿਸ਼ਨ ਲਾਈਨ ਪਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਪ੍ਰਸਤਾਵਿਤ ਲਾਈਨ ਦੀ ਕੁੱਲ ਲੰਬਾਈ 13.2 ਸਰਕਟ ਕਿਲੋਮੀਟਰ ਹੈ, ਜਿਸ ਵਿੱਚੋਂ 11.08 ਸਰਕਟ ਕਿਲੋਮੀਟਰ ਦਾ ਕੰਮ ਪੂਰਾ ਹੋ ਚੁੱਕਾ ਹੈ। ਬਾਕੀ ਬਚੇ ਕੰਮ ਵਿੱਚ ਅੱਠ ਟ੍ਰਾਂਸਮਿਸ਼ਨ ਟਾਵਰਾਂ ਨੂੰ ਬਦਲਣਾ ਅਤੇ ਨਿਰਧਾਰਤ ਸੁਰੱਖਿਆ ਮਾਪਦੰਡਾਂ ਨੂੰ ਬਣਾਏ ਰੱਖਣ ਲਈ 220 ਕੇਵੀ ਟ੍ਰਾਂਸਮਿਸ਼ਨ ਲਾਈਨਾਂ ਵਾਲੇ 4 ਕ੍ਰਾਸਿੰਗ ਢਾਚਿਆਂ ਦੀ ਉਚਾਈ ਵਧਾਉਣਾ ਸ਼ਾਮਲ ਹੈ ਅਤੇ ਇਹ ਕੰਮ ਵੀ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਅੰਤਰਿਮ ਪ੍ਰਬੰਧ ਵਜੋਂ ਪੀ.ਐੱਸ.ਪੀ.ਸੀ.ਐੱਲ. ਨੇ 66 ਕੇਵੀ ਭਾਈ ਰੂਪਾ, ਮਹਿਰਾਜ ਅਤੇ ਫੂਲ ਸਬ-ਸਟੇਸ਼ਨਾਂ ਦਰਮਿਆਨ ਅਸਥਾਈ ਤੌਰ ‘ਤੇ ਲੋਡ ਨੂੰ ਸੰਤੁਲਿਤ ਕੀਤਾ ਹੈ, ਜਿਸ ਨਾਲ ਮਈ ਮਹੀਨੇ ਤੋਂ ਹੀ ਕਿਸਾਨਾਂ ਨੂੰ ਰੋਜ਼ਾਨਾ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਦੇਣ ਵਿੱਚ ਮਦਦ ਮਿਲੀ ਹੈ।

ਬਿਜਲੀ ਖੇਤਰ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਬੁਨਿਆਦੀ ਢਾਂਚੇ ਦੇ ਚੱਲ ਰਹੇ ਵਿਕਾਸ ਕਾਰਜ ਖੇਤੀਬਾੜੀ, ਉਦਯੋਗ, ਵਪਾਰ ਅਤੇ ਘਰੇਲੂ ਖਪਤਕਾਰਾਂ ਦੀਆਂ ਵਧਦੀਆਂ ਲੋੜਾਂ ਨੂੰ ਪੂਰਾ ਕਰਦਿਆਂ ਸੂਬੇ ਵਿੱਚ ਬਿਜਲੀ ਸਪਲਾਈ ਦੀ ਭਰੋਸੇਯੋਗਤਾ, ਕੁਸ਼ਲਤਾ ਅਤੇ ਮਿਆਰ ਵਿੱਚ ਵੱਡਾ ਸੁਧਾਰ ਕਰਨਗੇ।

Tags: BREAKING NEWSLatest Punjab newsPUNJABPunjab Governmentpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਤਰਨਤਾਰਨ ਵਿੱਚ ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

Punjab: ਤਰਨਤਾਰਨ ਵਿੱਚ ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

by Ranjit Singh
September 26, 2026
0

Punjab: ਤਰਨਤਾਰਨ ਵਿੱਚ ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ ਤਰਨਤਾਰਨ, 26 ਸਤੰਬਰ (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ...

Punjab: ਕਾਊਂਟਰ ਇੰਟੈਲੀਜੈਂਸ ਇੰਸਪੈਕਟਰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ

Punjab: ਕਾਊਂਟਰ ਇੰਟੈਲੀਜੈਂਸ ਇੰਸਪੈਕਟਰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ

by Ranjit Singh
September 26, 2026
0

Punjab: ਕਾਊਂਟਰ ਇੰਟੈਲੀਜੈਂਸ ਇੰਸਪੈਕਟਰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਫਿਰੋਜ਼ਪੁਰ, 26 ਸਤੰਬਰ (ਵਿਸ਼ਵ ਵਾਰਤਾ) – ਫਿਰੋਜ਼ਪੁਰ ਪੁਲਿਸ ਨੇ ਸ਼ਨੀਵਾਰ ਨੂੰ ਕਾਊਂਟਰ...

Canada ‘ਚ ਪਾਵਨ ਸਰੂਪਾਂ ਦੀ ਮਰਿਆਦਾ ਸਬੰਧੀ ਅਣਗਹਿਲੀ ਦਾ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਿਖਤੀ ਸਪੱਸ਼ਟੀਕਰਨ ਦੇਣ ਦੇ ਹੁਕਮ

Canada ‘ਚ ਪਾਵਨ ਸਰੂਪਾਂ ਦੀ ਮਰਿਆਦਾ ਸਬੰਧੀ ਅਣਗਹਿਲੀ ਦਾ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਿਖਤੀ ਸਪੱਸ਼ਟੀਕਰਨ ਦੇਣ ਦੇ ਹੁਕਮ

by Ranjit Singh
September 26, 2026
0

Canada 'ਚ ਪਾਵਨ ਸਰੂਪਾਂ ਦੀ ਮਰਿਆਦਾ ਸਬੰਧੀ ਅਣਗਹਿਲੀ ਦਾ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਿਖਤੀ ਸਪੱਸ਼ਟੀਕਰਨ ਦੇਣ ਦੇ ਹੁਕਮ...

PM Modi ਨੇ ਸਾਬਕਾ PM ਡਾ. ਮਨਮੋਹਨ ਸਿੰਘ ਨੂੰ ਜਨਮ ਵਰ੍ਹੇਗੰਢ ’ਤੇ ਦਿੱਤੀ ਸ਼ਰਧਾਂਜਲੀ

PM Modi ਨੇ ਸਾਬਕਾ PM ਡਾ. ਮਨਮੋਹਨ ਸਿੰਘ ਨੂੰ ਜਨਮ ਵਰ੍ਹੇਗੰਢ ’ਤੇ ਦਿੱਤੀ ਸ਼ਰਧਾਂਜਲੀ

by Ranjit Singh
September 26, 2026
0

PM Modi ਨੇ ਸਾਬਕਾ PM ਡਾ. ਮਨਮੋਹਨ ਸਿੰਘ ਨੂੰ ਜਨਮ ਵਰ੍ਹੇਗੰਢ ’ਤੇ ਦਿੱਤੀ ਸ਼ਰਧਾਂਜਲੀ - ਕਿਹਾ- ਦੇਸ਼ ਲਈ ਉਨ੍ਹਾਂ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਤਰਨਤਾਰਨ ਵਿੱਚ ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

Punjab: ਤਰਨਤਾਰਨ ਵਿੱਚ ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

by Ranjit Singh
September 26, 2026
0

Punjab: ਤਰਨਤਾਰਨ ਵਿੱਚ ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ ਤਰਨਤਾਰਨ, 26 ਸਤੰਬਰ (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ...

Most Popular

Punjab: ਵੜਿੰਗ ਨੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੱਕ SIR ਰੋਕਣ ਦੀ ਮੰਗ ਕੀਤੀ

Punjab: ਵੜਿੰਗ ਨੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੱਕ SIR ਰੋਕਣ ਦੀ ਮੰਗ ਕੀਤੀ

by Ranjit Singh
1 day ago
0

Punjab: ਵੜਿੰਗ ਨੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੱਕ SIR ਰੋਕਣ ਦੀ ਮੰਗ ਕੀਤੀ - ਮੰਗ ਕੀਤੀ ਕਿ ਪੁਰਾਣੀਆਂ ਵੋਟਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 