• Latest
  • Trending
ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

1 hour ago
ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

60 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ

1 hour ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
‘ਭਾਰਤ ਟੈਕਸੀ’ ਦੀ ਕੱਲ੍ਹ ਨੂੰ ਚੰਡੀਗੜ੍ਹ ਵਿੱਚ ਹੋਵੇਗੀ ਸ਼ੁਰੂਆਤ

‘ਭਾਰਤ ਟੈਕਸੀ’ ਦੀ ਕੱਲ੍ਹ ਨੂੰ ਚੰਡੀਗੜ੍ਹ ਵਿੱਚ ਹੋਵੇਗੀ ਸ਼ੁਰੂਆਤ

1 hour ago
ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਮੀਟਿੰਗ ਕੱਲ੍ਹ ਨੂੰ ,ਪੱਤਰ ਜਾਰੀ ; ਪੜ੍ਹੋ ਕਿੱਥੇ ਅਤੇ ਕਿੰਨੇ ਵਜੇ ਹੋਵੇਗੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਮੀਟਿੰਗ ਕੱਲ੍ਹ ਨੂੰ ,ਪੱਤਰ ਜਾਰੀ ; ਪੜ੍ਹੋ ਕਿੱਥੇ ਅਤੇ ਕਿੰਨੇ ਵਜੇ ਹੋਵੇਗੀ ਮੀਟਿੰਗ

2 hours ago
ਭਾਰਤ ਅਤੇ ਬੰਗਲਾਦੇਸ਼ ਨੇ ਸਿੱਖਿਆ, ਤਕਨਾਲੋਜੀ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ 

ਭਾਰਤ ਅਤੇ ਬੰਗਲਾਦੇਸ਼ ਨੇ ਸਿੱਖਿਆ, ਤਕਨਾਲੋਜੀ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ 

2 hours ago
ਭਾਰਤ ਬਨਾਮ ਅਫਗਾਨਿਸਤਾਨ ; ਤੀਜਾ T20 ਜਾਰੀ ; ਭਾਰਤ ਨੇ ਅਫਗਾਨਿਸਤਾਨ ਲਈ ਸੈੱਟ ਕੀਤਾ ਟਾਰਗੇਟ

ਭਾਰਤ ਬਨਾਮ ਅਫਗਾਨਿਸਤਾਨ ; ਤੀਜਾ T20 ਜਾਰੀ ; ਭਾਰਤ ਨੇ ਅਫਗਾਨਿਸਤਾਨ ਲਈ ਸੈੱਟ ਕੀਤਾ ਟਾਰਗੇਟ

2 hours ago
ਭਾਰਤ ਬਨਾਮ ਅਫਗਾਨਿਸਤਾਨ ; T20 ਸੀਰੀਜ਼, ਮੈਚ ਤੀਜਾ ; ਅਫਗਾਨਿਸਤਾਨ ਨੇ ਜਿੱਤਿਆ ਟਾਸ

ਭਾਰਤ ਬਨਾਮ ਅਫਗਾਨਿਸਤਾਨ ; T20 ਸੀਰੀਜ਼, ਮੈਚ ਤੀਜਾ ; ਅਫਗਾਨਿਸਤਾਨ ਨੇ ਜਿੱਤਿਆ ਟਾਸ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

5 hours ago
ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ ਮਜ਼ਬੂਤੀ

ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ ਮਜ਼ਬੂਤੀ

5 hours ago
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ

5 hours ago
Hindi News
English News
Thursday, September 17, 2026
No Result
View All Result
25 °c
Chandigarh
28 ° Fri
28 ° Sat
28 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਸਕੀਮ ਤਹਿਤ 95 ਏ.ਸੀ. ਬੱਸਾਂ ਨੇ 12,485 ਗੇੜੇ ਮੁਕੰਮਲ ਕੀਤੇ: ਤਰੁਨਪ੍ਰੀਤ ਸਿੰਘ ਸੌਂਦ

September 17, 2026
in ਖਬਰਾਂ, ਪੰਜਾਬ

ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ ਧਾਮ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਨੂੰ ਇਸ ਸਕੀਮ ਵਿੱਚ ਸ਼ਾਮਲ ਕੀਤਾ: ਤਰੁਨਪ੍ਰੀਤ ਸਿੰਘ ਸੌਂਦ

50 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸ਼ਰਧਾਲੂ ਮੁਫ਼ਤ ਏ.ਸੀ. ਸਲੀਪਰ ਬੱਸ ਰਾਹੀਂ ਯਾਤਰਾ, ਰਿਹਾਇਸ਼ ਅਤੇ ਭੋਜਨ ਸਬੰਧੀ ਸਹੂਲਤ ਲਈ ਯੋਗ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਦੱਸਿਆ ਕਿ ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5,10,807 ਸ਼ਰਧਾਲੂਆਂ ਨੇ ਸੂਬੇ ਅਤੇ ਸੂਬੇ ਤੋਂ ਬਾਹਰਲੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੇ ਇਛੁੱਕ ਬਜ਼ੁਰਗ ਨਾਗਰਿਕਾਂ ਨੂੰ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਹੈ। ਇਸ ਸਕੀਮ ਤਹਿਤ ਉਨ੍ਹਾਂ ਨੂੰ ਮੁਫ਼ਤ ਯਾਤਰਾ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।

ਅੱਜ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 5,10,807 ਸ਼ਰਧਾਲੂਆਂ ਨੇ ਸੂਬੇ ਦੇ ਅਤੇ ਸੂਬੇ ਤੋਂ ਬਾਹਰਲੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਹਨ। ਮੌਜੂਦਾ ਸਮੇਂ, ਇਸ ਸਕੀਮ ਅਧੀਨ 95 ਏ.ਸੀ. ਬੱਸਾਂ ਚਲਾਈਆਂ ਜਾ ਰਹੀਆਂ ਹਨ ਅਤੇ ਹੁਣ ਤੱਕ 12,485 ਗੇੜੇ ਮੁਕੰਮਲ ਕੀਤੇ ਗਏ ਹਨ।”

ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨੇ ਕਿਹਾ, “ਇਹ ਸਕੀਮ 9 ਨਵੰਬਰ 2025 ਨੂੰ ਸ਼ੁਰੂ ਕੀਤੀ ਗਈ ਸੀ ਅਤੇ ਇਸ ਦੇ ਪਹਿਲੇ ਪੜਾਅ ਦੌਰਾਨ, ਲਗਭਗ ਚਾਰ ਲੱਖ ਸ਼ਰਧਾਲੂਆਂ ਨੇ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੀ ਯਾਤਰਾ ਕੀਤੀ।”

ਉਨ੍ਹਾਂ ਕਿਹਾ, “12 ਅਗਸਤ 2026 ਨੂੰ ਇਸ ਸਕੀਮ ਦਾ ਵਿਸਤਾਰ ਕਰਦਿਆਂ ਇਸ ਵਿੱਚ ਹੋਰ ਧਾਰਮਿਕ ਸਥਾਨਾਂ ਜਿਵੇਂ ਕਿ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ ਧਾਮ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਨੂੰ ਵੀ ਸ਼ਾਮਲ ਕੀਤਾ ਗਿਆ।”

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਇਸ ਯੋਜਨਾ ਤਹਿਤ, 50 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਲੋਕ ਇਸ ਤੀਰਥ ਯਾਤਰਾ ਦਾ ਲਾਭ ਲੈ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਯੋਗ ਸ਼ਰਧਾਲੂਆਂ ਨੂੰ ਏ.ਸੀ. ਸਲੀਪਰ ਬੱਸ ਰਾਹੀਂ ਯਾਤਰਾ, ਰਿਹਾਇਸ਼ ਅਤੇ ਭੋਜਨ ਸਬੰਧੀ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ।”

ਸੈਰ-ਸਪਾਟਾ ਮੰਤਰੀ ਨੇ ਕਿਹਾ, ‘‘ਯਾਤਰਾ ਦੌਰਾਨ ਸੰਗਤਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਹਰ ਬੱਸ ਵਿੱਚ ਸਹਾਇਕ ਕਰਮਚਾਰੀਆਂ ਅਤੇ ਮੈਡੀਕਲ ਸਟਾਫ ਦੀ ਇੱਕ ਟੀਮ ਤਾਇਨਾਤ ਕੀਤੀ ਗਈ ਹੈ, ਜਦਕਿ ਵੱਖ-ਵੱਖ ਪੜਾਅਵਾਂ ’ਤੇ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਟੀਮਾਂ ਤਾਇਨਾਤ ਹਨ।’’

ਉਨ੍ਹਾਂ ਕਿਹਾ, ‘‘ਸੰਗਤਾਂ ਲਈ ਕੀਤੇ ਗਏ ਪ੍ਰਬੰਧਾਂ ਵਿੱਚ ਸਾਫ਼-ਸੁਥਰੇ ਤੇ ਵਧੀਆ ਪਖ਼ਾਨੇ ਦੀ ਸਹੂਲਤ ਵਾਲੀ ਏਅਰ-ਕੰਡੀਸ਼ਨਡ ਰਿਹਾਇਸ਼ ਦੇ ਨਾਲ-ਨਾਲ ਯਾਤਰਾ ਦੌਰਾਨ ਭੋਜਨ ਅਤੇ ਹੋਰ ਜ਼ਰੂਰੀ ਸਹੂਲਤਾਂ ਵੀ ਸ਼ਾਮਲ ਹਨ।’’

ਸੈਰ-ਸਪਾਟਾ ਮੰਤਰੀ ਨੇ ਕਿਹਾ, ‘ਯਾਤਰਾ ਦੌਰਾਨ ਸੰਗਤ ਬਹੁਤ ਖੁਸ਼ ਅਤੇ ਸੰਤੁਸ਼ਟ ਹੁੰਦੀ ਹੈ ਅਤੇ ਸ਼ਰਧਾਲੂ ਅਕਸਰ ਸ਼ਬਦ ਗਾਉਂਦੇ ਜਾਂਦੇ ਹਨ। ਮੈਂ ਅਰਦਾਸ ਕਰਦਾ ਹਾਂ ਕਿ ਹਰ ਯਾਤਰਾ ਸੁਰੱਖਿਅਤ ਅਤੇ ਸ਼ੁਭ ਹੋਵੇ ਅਤੇ ਸਾਰੀ ਸੰਗਤ ਧਾਰਮਿਕ ਸਥਾਨਾਂ ’ਤੇ ਮੱਥਾ ਟੇਕਣ ਉਪਰੰਤ ਖੁਸ਼ੀ-ਖੁਸ਼ੀ ਅਪਣੇ ਘਰ ਪਰਤੇ। ’’

ਉਨ੍ਹਾਂ ਅੱਗੇ ਕਿਹਾ, ‘‘ਯਾਤਰਾ ਦੀ ਸਮਾਪਤੀ ’ਤੇ, ਸ਼ਰਧਾਲੂਆਂ ਨੂੰ ਪ੍ਰਸ਼ਾਦ ਅਤੇ ਯਾਦਗਾਰ ਵਜੋਂ ਪਿੱਤਲ ਦਾ ਗਲਾਸ ਵੀ ਦਿੱਤਾ ਜਾਵੇਗਾ।’’

ਸੈਰ-ਸਪਾਟਾ ਮੰਤਰੀ ਨੇ ਕਿਹਾ, ‘‘ਇਹ ਸਕੀਮ ਹਰੇਕ ਲਈ ਖੁੱਲ੍ਹੀ ਹੈ, ਭਾਵੇਂ ਉਹ ਕਿਸੇ ਵੀ ਖਿੱਤੇ, ਜਾਤ ਜਾਂ ਧਰਮ ਨਾਲ ਸਬੰਧਤ ਹੋਵੇ । ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਅਤੇ ਮੱਥਾ ਟੇਕਣ ਦੇ ਚਾਹਵਾਨ ਬਜ਼ੁਰਗਾਂ ਦੀ ਸਹਾਇਤਾ ਕਰਨਾ ਹੀ ਇਸ ਪਹਿਲਕਦਮੀ ਦਾ ਉਦੇਸ਼ ਹੈ।’’

ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, ‘‘ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰ ਸ਼ਰਧਾਲੂ ਨੂੰ ਪੂਰੀ ਯਾਤਰਾ ਦੌਰਾਨ ਢੁਕਵੀਆਂ ਸਹੂਲਤਾਂ ਅਤੇ ਸਹਾਇਤਾ ਮਿਲੇ। ਸਬੰਧਤ ਟੀਮਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸ਼ਰਧਾਲੂਆਂ ਦੀ ਸਹੂਲਤ ਲਈ ਹਾਜ਼ਰ ਰਹਿਣ ਅਤੇ ਯਾਤਰਾ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਇਆ ਜਾਵੇ।”

Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

by Ankit
September 17, 2026
0

ਪੰਜਾਬ ਵਿੱਚ 'ਸਵੱਛਤਾ ਹੀ ਸੇਵਾ-2026' ਮੁਹਿੰਮ ਦੀ ਸ਼ੁਰੂਆਤ ਪੰਦਰਵਾੜਾ ਮੁਹਿੰਮ ਦੌਰਾਨ ਸਫ਼ਾਈ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਕੂੜੇ-ਕਰਕਟ ਦੇ ਪ੍ਰਬੰਧਨ ਲਈ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ

by Ankit
September 17, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ ਪੁਲਿਸ ਟੀਮਾਂ ਵੱਲੋਂ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 17, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 17 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

‘ਭਾਰਤ ਟੈਕਸੀ’ ਦੀ ਕੱਲ੍ਹ ਨੂੰ ਚੰਡੀਗੜ੍ਹ ਵਿੱਚ ਹੋਵੇਗੀ ਸ਼ੁਰੂਆਤ

‘ਭਾਰਤ ਟੈਕਸੀ’ ਦੀ ਕੱਲ੍ਹ ਨੂੰ ਚੰਡੀਗੜ੍ਹ ਵਿੱਚ ਹੋਵੇਗੀ ਸ਼ੁਰੂਆਤ

by Navjot
September 17, 2026
0

'ਭਾਰਤ ਟੈਕਸੀ' ਦੀ ਕੱਲ੍ਹ ਨੂੰ ਚੰਡੀਗੜ੍ਹ ਵਿੱਚ ਹੋਵੇਗੀ ਸ਼ੁਰੂਆਤ ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ) 'ਭਾਰਤ ਟੈਕਸੀ' ਕੱਲ੍ਹ ਚੰਡੀਗੜ੍ਹ ਵਿੱਚ ਸ਼ੁਰੂ ਹੋਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

by Ankit
September 17, 2026
0

ਪੰਜਾਬ ਵਿੱਚ 'ਸਵੱਛਤਾ ਹੀ ਸੇਵਾ-2026' ਮੁਹਿੰਮ ਦੀ ਸ਼ੁਰੂਆਤ ਪੰਦਰਵਾੜਾ ਮੁਹਿੰਮ ਦੌਰਾਨ ਸਫ਼ਾਈ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਕੂੜੇ-ਕਰਕਟ ਦੇ ਪ੍ਰਬੰਧਨ ਲਈ...

Most Popular

Womens Asia Cup : ਖਿਤਾਬੀ ਮੁਕਾਬਲਾ ਜਿੱਤਣ ਤੋਂ ਬਾਅਦ ਭਾਰਤ ਨੇ ਨਹੀਂ ਲਈ ਟਰਾਫੀ ; ਮੋਹਸਿਨ ਨਕਵੀ ਤੋਂ ਟਰਾਫੀ ਲੈਣ ਤੋਂ ਕੀਤਾ ਇਨਕਾਰ

Womens Asia Cup : ਖਿਤਾਬੀ ਮੁਕਾਬਲਾ ਜਿੱਤਣ ਤੋਂ ਬਾਅਦ ਭਾਰਤ ਨੇ ਨਹੀਂ ਲਈ ਟਰਾਫੀ ; ਮੋਹਸਿਨ ਨਕਵੀ ਤੋਂ ਟਰਾਫੀ ਲੈਣ ਤੋਂ ਕੀਤਾ ਇਨਕਾਰ

by Navjot
4 days ago
0

Womens Asia Cup : ਖਿਤਾਬੀ ਮੁਕਾਬਲਾ ਜਿੱਤਣ ਤੋਂ ਬਾਅਦ ਭਾਰਤ ਨੇ ਨਹੀਂ ਲਈ ਟਰਾਫੀ ; ਮੋਹਸਿਨ ਨਕਵੀ ਤੋਂ ਟਰਾਫੀ ਲੈਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 