• Latest
  • Trending
ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: Tarunpreet Singh Sond

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: Tarunpreet Singh Sond

3 months ago
ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

52 minutes ago
ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

1 hour ago
ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

2 hours ago
ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, ਕਈ ਜ਼ਖਮੀ

ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, ਕਈ ਜ਼ਖਮੀ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: MP ਮਲਵਿੰਦਰ ਸਿੰਘ ਕੰਗ ਨੇ ਵੱਲੋਂ ਗਮਾਡਾ ਦਫ਼ਤਰ ਘੇਰਨ ਦਾ ਐਲਾਨ

Punjab: MP ਮਲਵਿੰਦਰ ਸਿੰਘ ਕੰਗ ਨੇ ਵੱਲੋਂ ਗਮਾਡਾ ਦਫ਼ਤਰ ਘੇਰਨ ਦਾ ਐਲਾਨ

3 hours ago
Punjab: ਫਤਿਹਗੜ੍ਹ ਸਾਹਿਬ ’ਚ ਦਰਦਨਾਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ

Punjab: ਫਤਿਹਗੜ੍ਹ ਸਾਹਿਬ ’ਚ ਦਰਦਨਾਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ

3 hours ago
National: ਤਿੱਬਤ ਵੱਲੋਂ ਆਏ ਹੜ੍ਹ ਨੇ ਨੇਪਾਲ ਵਿੱਚ ਮਚਾਈ ਤਬਾਹੀ, 9 ਪੁਲਿਸ ਮੁਲਾਜ਼ਮ ਲਾਪਤਾ

National: ਤਿੱਬਤ ਵੱਲੋਂ ਆਏ ਹੜ੍ਹ ਨੇ ਨੇਪਾਲ ਵਿੱਚ ਮਚਾਈ ਤਬਾਹੀ, 9 ਪੁਲਿਸ ਮੁਲਾਜ਼ਮ ਲਾਪਤਾ

3 hours ago
Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ

Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ

4 hours ago
India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ

India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
National: NSA ਅਜੀਤ ਡੋਵਾਲ ਨੇ ਸਰਹੱਦ ’ਤੇ ਸ਼ਾਂਤੀ ਤੇ ਸਥਿਰਤਾ ਨੂੰ ਭਾਰਤ-ਚੀਨ ਰਿਸ਼ਤਿਆਂ ਲਈ ਦੱਸਿਆ ਅਹਿਮ

National: NSA ਅਜੀਤ ਡੋਵਾਲ ਨੇ ਸਰਹੱਦ ’ਤੇ ਸ਼ਾਂਤੀ ਤੇ ਸਥਿਰਤਾ ਨੂੰ ਭਾਰਤ-ਚੀਨ ਰਿਸ਼ਤਿਆਂ ਲਈ ਦੱਸਿਆ ਅਹਿਮ

5 hours ago
Hindi News
English News
Wednesday, August 26, 2026
No Result
View All Result
34 °c
Chandigarh
31 ° Thu
30 ° Fri
32 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: Tarunpreet Singh Sond

ਪੀਐਸਪੀਸੀਐਲ ਝੋਨੇ ਦੇ ਸੀਜ਼ਨ ਲਈ ਪੂਰੀ ਤਰ੍ਹਾਂ ਤਿਆਰ, ਹਰ ਏਪੀ ਮੋਟਰ ਕੁਨੈਕਸ਼ਨ ਲਈ ਰੋਜ਼ਾਨਾ 8 ਘੰਟੇ ਤੋਂ ਵੱਧ ਬਿਜਲੀ ਦਿੱਤੀ ਜਾਵੇਗੀ: ਤਰੁਨਪ੍ਰੀਤ ਸਿੰਘ ਸੌਂਦ

May 25, 2026
in ਖਬਰਾਂ, ਪੰਜਾਬ
ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: Tarunpreet Singh Sond

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: Tarunpreet Singh Sond

  • ਪੀਐਸਪੀਸੀਐਲ ਝੋਨੇ ਦੇ ਸੀਜ਼ਨ ਲਈ ਪੂਰੀ ਤਰ੍ਹਾਂ ਤਿਆਰ, ਹਰ ਏਪੀ ਮੋਟਰ ਕੁਨੈਕਸ਼ਨ ਲਈ ਰੋਜ਼ਾਨਾ 8 ਘੰਟੇ ਤੋਂ ਵੱਧ ਬਿਜਲੀ ਦਿੱਤੀ ਜਾਵੇਗੀ: ਤਰੁਨਪ੍ਰੀਤ ਸਿੰਘ ਸੌਂਦ
  • ਭਗਵੰਤ ਮਾਨ ਸਰਕਾਰ ਲਈ ਖੇਤੀਬਾੜੀ ਸਭ ਤੋਂ ਤਰਜੀਹੀ ਖੇਤਰ, ਝੋਨੇ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਲਈ ਬਿਜਲੀ ਸਬੰਧੀ ਸਾਰੇ ਪ੍ਰਬੰਧ ਮੁਕੰਮਲ: ਤਰੁਨਪ੍ਰੀਤ ਸਿੰਘ ਸੌਂਦ
  • ਝੋਨੇ ਦੇ ਸੀਜ਼ਨ ਦੌਰਾਨ 24 ਘੰਟੇ ਨਿਗਰਾਨੀ ਅਤੇ ਖ਼ਰਾਬੀ ਤੁਰੰਤ ਠੀਕ ਕਰਨ ਲਈ ਪੰਜਾਬ ਭਰ ਵਿੱਚ ਸਮਰਪਿਤ ਟੀਮਾਂ ਤਾਇਨਾਤ: ਤਰੁਨਪ੍ਰੀਤ ਸਿੰਘ ਸੌਂਦ
  • ਭਗਵੰਤ ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਝੋਨੇ ਦੀ ਸੁਚਾਰੂ ਲਵਾਈ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 24 ਮਈ 2026 (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਪ੍ਰਤੀ ਵਚਨਬੱਧਤਾ ਦਹੁਰਾਉਂਦਿਆਂ ਅੱਜ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵੱਲੋਂ ਆਗਾਮੀ ਝੋਨੇ ਦੀ ਬਿਜਾਈ ਸੀਜ਼ਨ ਦੌਰਾਨ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਲੋੜੀਂਦੇ ਵਿਆਪਕ ਪ੍ਰਬੰਧ ਕੀਤੇ ਗਏ ਹਨ।

ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਝੋਨੇ ਦੇ ਸੀਜ਼ਨ ਲਈ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਇਹ ਸਮਾਂ ਸਾਰਣੀ 1 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਅਤੇ 5 ਜੂਨ ਤੋਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿਖੇ ਲਾਗੂ ਹੋਵੇਗਾ। ਇਸ ਦੇ ਨਾਲ ਹੀ 9 ਜੂਨ ਤੋਂ ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਐਸਬੀਐਸ ਨਗਰ ਜ਼ਿਲ੍ਹਿਆਂ ਵਿੱਚ ਰੋਜ਼ਾਨਾ 8 ਘੰਟੇ ਤੋਂ ਵੱਧ ਬਿਜਲੀ ਮੁਹੱਈਆ ਕਰਵਾਈ ਜਾਵੇਗੀ।”

ਉਨ੍ਹਾਂ ਅੱਗੇ ਕਿਹਾ, “ਸੂਬਾ ਸਰਕਾਰ ਨੇ ਖੇਤੀਬਾੜੀ ਖੇਤਰ ਨੂੰ ਪਹਿਲ ਦਿੱਤੀ ਹੈ ਅਤੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਸਾਰੀਆਂ ਜ਼ਰੂਰੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।”

ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ, ਪੀਐਸਪੀਸੀਐਲ ਸੂਬੇ ਵਿੱਚ ਖੇਤੀਬਾੜੀ ਲਈ ਜਾਰੀ ਹਰੇਕ ਮੋਟਰ ਕੁਨੈਕਸ਼ਨ ਲਈ ਰੋਜ਼ਾਨਾ ਅੱਠ ਘੰਟੇ ਤੋਂ ਵੱਧ ਬਿਜਲੀ ਦੀ ਉਪਲਬਧਤਾ ਯਕੀਨੀ ਬਣਾਏਗਾ ਤਾਂ ਜੋ ਕਿਸਾਨ ਝੋਨੇ ਦੀ ਲਵਾਈ ਸੁਚਾਰੂ ਅਤੇ ਬਿਨਾਂ ਕਿਸੇ ਪਰੇਸ਼ਾਨੀ ਦੇ ਕਰ ਸਕਣ।”

ਉਨ੍ਹਾਂ ਕਿਹਾ, “ਪੰਜਾਬ ਦੇ ਮਿਹਨਤੀ ਕਿਸਾਨ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਸੂਬਾ ਸਰਕਾਰ ਇਸ ਮਹੱਤਵਪੂਰਨ ਸਮੇਂ ਦੌਰਾਨ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ।”

ਮੰਤਰੀ ਨੇ ਅੱਗੇ ਕਿਹਾ, “ਬਿਜਲੀ ਵੰਡ ਪ੍ਰਣਾਲੀ ਦੀ ਨਿਰੰਤਰ ਨਿਗਰਾਨੀ ਲਈ ਸੂਬੇ ਭਰ ਵਿੱਚ ਪੀਐਸਪੀਸੀਐਲ ਦੇ ਅਧਿਕਾਰੀਆਂ ਅਤੇ ਤਕਨੀਕੀ ਸਟਾਫ ਦੀਆਂ ਸਮਰਪਿਤ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਫੀਲਡ ਅਧਿਕਾਰੀਆਂ ਨੂੰ 24 ਘੰਟੇ ਉਪਲਬਧ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੀ ਖਰਾਬੀ, ਟ੍ਰਾਂਸਫਾਰਮਰ ਸਬੰਧੀ ਮੁੱਦੇ ਅਤੇ ਹੋਰ ਤਕਨੀਕੀ ਨੁਕਸ ਦਾ ਪਹਿਲ ਦੇ ਆਧਾਰ ‘ਤੇ ਤੁਰੰਤ ਹੱਲ ਯਕੀਨੀ ਬਣਾਉਣ ਲਈ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਗਏ ਹਨ।”

ਉਨ੍ਹਾਂ ਅੱਗੇ ਕਿਹਾ, “ਝੋਨੇ ਦੀ ਬਿਜਾਈ ਦੌਰਾਨ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਜਵਾਬ ਦੇਣਾ ਯਕੀਨੀ ਬਣਾਉਣ ਲਈ ਸਮਰਪਿਤ ਕੰਟਰੋਲ ਰੂਮਾਂ ਅਤੇ ਸ਼ਿਕਾਇਤ ਪ੍ਰਬੰਧਨ ਵਿਧੀਆਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ।”

ਤਰੁਨਪ੍ਰੀਤ ਸਿੰਘ ਸੌਂਦ ਨੇ ਅੱਗੇ ਕਿਹਾ, “ਪੀਐਸਪੀਸੀਐਲ ਨੇ ਪਹਿਲਾਂ ਹੀ ਟਰਾਂਸਮਿਸ਼ਨ ਲਾਈਨਾਂ, ਟ੍ਰਾਂਸਫਾਰਮਰਾਂ ਅਤੇ ਹੋਰ ਬਿਜਲੀ ਬੁਨਿਆਦੀ ਢਾਂਚੇ ਦੇ ਜ਼ਰੂਰੀ ਰੱਖ-ਰਖਾਅ ਸਬੰਧੀ ਕਾਰਜ ਪਹਿਲਾਂ ਹੀ ਮੁਕੰਮਲ ਕਰ ਲਏ ਹਨ ਤਾਂ ਜੋ ਮੰਗ ਦੇ ਸੀਜ਼ਨ ਦੌਰਾਨ ਫਾਲਤੂ ਵਿਘਨਾਂ ਤੋਂ ਬਚਿਆ ਜਾ ਸਕੇ।”

ਬਿਜਲੀ ਮੰਤਰੀ ਨੇ ਅੱਗੇ ਕਿਹਾ, “ਪੰਜਾਬ ਸਰਕਾਰ ਸੂਬੇ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਸਾਰੇ ਖੇਤਰਾਂ, ਖਾਸ ਕਰਕੇ ਖੇਤੀਬਾੜੀ ਨੂੰ ਲੋੜੀਂਦੀ ਬਿਜਲੀ ਮੁਹੱਈਆ ਕਰਵਾਉਣਾ ਭਗਵੰਤ ਮਾਨ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚੋਂ ਇੱਕ ਹੈ।”

ਕਿਸਾਨਾਂ ਨੂੰ ਬਿਜਲੀ ਦੀ ਸਮਝਦਾਰੀ ਨਾਲ ਵਰਤੋਂ ਕਰਨ ਅਤੇ ਪੀਐਸਪੀਸੀਐਲ ਦੁਆਰਾ ਜਾਰੀ ਕੀਤੇ ਗਏ ਸ਼ਡਿਊਲ ਦੀ ਪਾਲਣਾ ਕਰਨ ਦੀ ਅਪੀਲ ਕਰਨ ਦੇ ਨਾਲ ਹੀ ਉਨ੍ਹਾਂ ਭਰੋਸਾ ਦਿੱਤਾ, “ਸੂਬਾ ਸਰਕਾਰ ਕਿਸਾਨ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਅਤੇ ਪੰਜਾਬ ਭਰ ਵਿੱਚ ਝੋਨੇ ਦੇ ਸੀਜ਼ਨ ਨੂੰ ਸਫ਼ਲ ਅਤੇ ਸੁਖਾਲਾ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੇਗੀ।”

Tags: BREAKING NEWSBreaking news in PunjabiLatest Punjab news in PunjabiPUNJABTarunpreet Singh SondWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

by Navjot
August 26, 2026
0

ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ    ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ)  ਬਿਹਾਰ ਦੇ ਬੇਗੂਸਰਾਏ ਜ਼ਿਲ੍ਹੇ...

ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

by Navjot
August 26, 2026
0

ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ   ਚੰਡੀਗੜ੍ਹ,...

ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

by Navjot
August 26, 2026
0

ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ   ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) ਜਲੰਧਰ ਦੇ ਕਰਤਾਰਪੁਰ ਇਲਾਕੇ ਵਿੱਚ ਸੇਂਟ...

ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, ਕਈ ਜ਼ਖਮੀ

ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, ਕਈ ਜ਼ਖਮੀ

by Navjot
August 26, 2026
0

ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, ਕਈ ਜ਼ਖਮੀ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) ਤੇਲੰਗਾਨਾ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

by Navjot
August 26, 2026
0

ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ    ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ)  ਬਿਹਾਰ ਦੇ ਬੇਗੂਸਰਾਏ ਜ਼ਿਲ੍ਹੇ...

Most Popular

ਫਿਰੋਜ਼ਪੁਰ ‘ਚ 30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

ਫਿਰੋਜ਼ਪੁਰ ‘ਚ 30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

by Ankit
3 weeks ago
0

ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ — ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਸਬੰਧਾਂ ਦਾ ਪਤਾ ਲਗਾਉਣ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 