Independence Day: ਆਜ਼ਾਦੀ ਦਿਵਸ ਮੌਕੇ ਰਾਸ਼ਟਰਪਤੀ ਦਾ ਸੰਬੋਧਨ ; ਕਿਹਾ ਭਾਰਤ ਜਲਦ ਬਣੇਗਾ ਦੁਨੀਆ ਦੀ ਤੀਸਰੀ ਸਭ ਤੋਂ ਵੱਡੀ ਅਰਥ ਵਿਵਸਥਾ
ਨਵੀਂ ਦਿੱਲੀ 15ਅਗਸਤ (ਵਿਸ਼ਵ ਵਾਰਤਾ): ਆਜ਼ਾਦੀ ਦਿਵਸ ਮੌਕੇ ਰਾਸ਼ਟਰ ਨੂੰ ਆਪਣੇ ਸੰਬੋਧਨ ‘ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕਿਹਾ ਕਿ ਸਮਾਜਿਕ ਨਿਆਂ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਅਨੁਸੂਚਿਤ ਜਾਤੀਆਂ, ਅਨੁਸੂਚਿਤ ਜਾਤੀਆਂ ਅਤੇ ਹਾਸ਼ੀਏ ‘ਤੇ ਪਛੜੇ ਵਰਗਾਂ ਦੀ ਭਲਾਈ ਲਈ ਕਈ ਬੇਮਿਸਾਲ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਿਆਸੀ ਜਮਹੂਰੀਅਤ ਦੀ ਨਿਰੰਤਰ ਤਰੱਕੀ ਸਮਾਜਿਕ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਹੋਈ ਤਰੱਕੀ ਦੀ ਗਵਾਹੀ ਭਰਦੀ ਹੈ। ਆਪਣੇ ਸੰਬੋਧਨ ‘ਚ ਖਾਸ ਤੌਰ ‘ਤੇ ਅਰਥ ਵਿਵਸਥਾ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਜਲਦ ਹੀ ਦੁਨੀਆਂ ਦੀ ਤੀਸਰੀ ਸਭ ਤੋਂ ਵੱਡੀ ਅਰਥ ਵਿਵਸਥਾ ਬਣ ਜਾਵੇਗਾ। ਉਨ੍ਹਾਂ ਕਿਹਾ ਕਿ, 2021 ਤੋਂ 2024 ਤੱਕ 8 ਫ਼ੀਸਦ ਦੀ ਵਾਧਾ ਦਰ ਹਾਸਲ ਕਰਕੇ ਭਾਰਤ ਦੁਨੀਆਂ ਦੀ ਸਭ ਤੋਂ ਤੇਜ਼ੀ ਨਾਲ ਅੱਗੇ ਵਧਣ ਵਾਲੀ ਅਰਥ ਵਿਵਸਥਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਪੈਰਿਸ ਓਲੰਪਿਕ ‘ਸੀ ,ਚ ਭਾਰਤੀ ਖਿਡਾਰੀਆਂ ਨੇ ਆਪਣਾ ਸਰਵੋਤਮ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਖਿਡਾਰੀਆਂ ਦੀ ਦ੍ਰਿੜਤਾ ਅਤੇ ਸਖਤ ਮਿਹਨਤ ਦੀ ਤਰੀਫ ਕੀਤੀ ਹੈ। ਉਨ੍ਹਾਂ ਕਿਹਾ ਪੁਲਾੜ ਵਿਗਿਆਨ ‘ਚ ਭਾਰਤ ਲਗਾਤਾਰ ਅੱਗੇ ਵੱਧ ਰਿਹਾ ਹੈ ‘ਤੇ ਅਗਲੇ ਸਾਲ ਲੌਂਚ ਹੋਣ ਵਾਲੇ ਗਗਨਯਾਨ ਪੁਲਾੜ ਮੁਹਿੰਮ ਦਾ ਉਹ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਦੇਸ਼ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਮੋਦੀ ਸਰਕਾਰ ਵੱਲੋ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਉਨ੍ਹਾਂ ਤਰੀਫ ਕੀਤੀ ਹੈ।