• Latest
  • Trending
PUNJAB NEWS: ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਦਿਵਸ ਮੌਕੇ ਫ਼ਿਰੋਜ਼ਪੁਰ ‘ਚ ਲਹਿਰਾਇਆ ਤਿਰੰਗਾ

PUNJAB NEWS: ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਦਿਵਸ ਮੌਕੇ ਫ਼ਿਰੋਜ਼ਪੁਰ ‘ਚ ਲਹਿਰਾਇਆ ਤਿਰੰਗਾ

2 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

2 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

3 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

3 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

3 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

3 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

5 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

5 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

5 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

5 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

6 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Sunday, November 8, 2026
No Result
View All Result
21 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS: ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਦਿਵਸ ਮੌਕੇ ਫ਼ਿਰੋਜ਼ਪੁਰ ‘ਚ ਲਹਿਰਾਇਆ ਤਿਰੰਗਾ

August 15, 2024
in ਪੰਜਾਬ
PUNJAB NEWS: ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਦਿਵਸ ਮੌਕੇ ਫ਼ਿਰੋਜ਼ਪੁਰ ‘ਚ ਲਹਿਰਾਇਆ ਤਿਰੰਗਾ

PUNJAB NEWS: ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਦਿਵਸ ਮੌਕੇ ਫ਼ਿਰੋਜ਼ਪੁਰ ‘ਚ ਲਹਿਰਾਇਆ ਤਿਰੰਗਾ

– ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬੇ ਦਾ ਸਰਬਪੱਖੀ ਵਿਕਾਸ ਹੋ ਰਿਹੈ: ਭੁੱਲਰ

– ਲੋਕਾਂ ਨੂੰ ਸਿਹਤ ਤੇ ਸਿੱਖਿਆ ਸਮੇਤ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ

– ਦੇਸ਼ ਭਗਤੀ ਅਤੇ ਸੱਭਿਆਚਾਰਕ ਪ੍ਰੋਗਰਾਮ ਬਣੇ ਖਿੱਚ ਦਾ ਕੇਂਦਰ

– ਕੈਂਟ ਬੋਰਡ ਸਟੇਡੀਅਮ ਫਿਰੋਜ਼ਪੁਰ ਛਾਉਣੀ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ

ਚੰਡੀਗੜ੍ਹ/ਫ਼ਿਰੋਜ਼ਪੁਰ 15 ਅਗਸਤ (ਵਿਸ਼ਵ ਵਾਰਤਾ):-
ਸੁਤੰਤਰਤਾ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਅੱਜ ਕੈਂਟ ਬੋਰਡ ਸਟੇਡੀਅਮ ਫਿਰੋਜ਼ਪੁਰ ਛਾਉਣੀ ਵਿਖੇ ਕਰਵਾਇਆ ਗਿਆ, ਜਿਸ ਵਿਚ ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਉਨ੍ਹਾਂ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡ, ਐਨ.ਸੀ.ਸੀ. ਸਕਾਊਟ ਤੇ ਗਾਈਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ।

ਇਸ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਸੰਦੇਸ਼ ਵਿਚ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅਨੇਕਾਂ ਸ਼ਹੀਦਾਂ ਸੁਤੰਤਰਤਾ ਸੰਗਰਾਮੀਆਂ ਦੀਆਂ ਅਦੁੱਤੀਆਂ ਕੁਰਬਾਨੀਆਂ ਤੇ ਸ਼ਘੰਰਸਾਂ ਸਦਕਾ ਸਾਡਾ ਦੇਸ਼ ਆਜ਼ਾਦ ਹੋਇਆ ਅਤੇ ਅਸੀਂ ਆਜ਼ਾਦੀ ਦੇ ਪਰਵਾਨਿਆਂ ਤੇ ਸਮੂਹ ਸ਼ਹੀਦਾਂ, ਸੂਰਬੀਰਾਂ ਤੇ ਵੱਖ-ਵੱਖ ਆਜ਼ਾਦੀ ਦੀਆ ਲਹਿਰਾਂ ਵਿਚ ਹਿੱਸਾ ਪਾਉਣ ਵਾਲੇ ਯੋਧਿਆਂ, ਸੂਰਬੀਰਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹਾਂ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਵੱਡੇ ਸਮਰਥਨ ਨਾਲ ਹੋਂਦ ਵਿਚ ਆਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਦਾ ਸਰਬ ਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਸਰਕਾਰ ਨੇ ਭ੍ਰਿਸ਼ਟਾਚਾਰ, ਨਸ਼ਿਆਂ ਦੇ ਖ਼ਾਤਮੇ, ਫ਼ਰਿਸ਼ਤੇ ਸਕੀਮ ਅਤੇ ਬਿਜਲੀ ਮੁਆਫੀ ਵਰਗੇ ਇਤਿਹਾਸਕ ਫ਼ੈਸਲੇ ਲਏ ਹਨ, ਜਿਨ੍ਹਾਂ ਦੇ ਵਧੀਆ ਨਤੀਜੇ ਸਾਹਮਣੇ ਆਏ ਹਨ।

ਕੈਬਨਿਟ ਮੰਤਰੀ ਸ਼੍ਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਦੀ ਧਰਤੀ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਭਰਪੂਰ ਹੈ ਤੇ ਫ਼ਿਰੋਜ਼ਪੁਰ ਜ਼ਿਲ੍ਹੇ ਨੂੰ ਸ਼ਹੀਦਾਂ ਦੀ ਧਰਤੀ ਹੋਣ ਦਾ ਮਾਣ ਪ੍ਰਾਪਤ ਹੈ ਅਤੇ ਇਹ ਧਰਤੀ ਸਾਡੇ ਦੇਸ਼ ਦੇ ਮਹਾਨ ਸ਼ਹੀਦਾਂ ਦੀਆਂ ਗਤੀਵਿਧੀਆਂ ਦਾ ਮੁੱਖ ਕੇਂਦਰ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ ਸਹੂਲਤਾ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਆਮ ਲੋਕਾਂ ਸਮੇਤ ਰਾਜ ਦੇ ਹਰ ਵਰਗ ਦੀ ਉੱਨਤੀ ਤੇ ਵਿਕਾਸ ਲਈ ਵੱਡੀਆਂ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਪੰਜਾਬ ਨੂੰ ਵਿਕਾਸ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ ਅਤੇ ਇਸ ਲਈ ਕਈ ਯੋਜਨਾਵਾਂ ਉਲੀਕੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਵੱਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਲਈ 19 ਸਰਕਾਰੀ ਵਾਲਵੋ ਬੱਸਾਂ ਚਲਾਈਆਂ ਗਈਆਂ ਹਨ ਜਿਸ ਨਾਲ ਲੋਕਾਂ ਨੂੰ ਸਸਤਾ ਅਤੇ ਆਰਾਮਦਾਇਕ ਸਫ਼ਰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਸਫ਼ਰ ਦੀ ਸਹੂਲਤ ਨੂੰ ਜਾਰੀ ਰੱਖਦਿਆਂ ਮਾਰਚ 2022 ਤੋਂ 15 ਜੁਲਾਈ 2024 ਤੱਕ ਸੂਬੇ ਦੀਆਂ ਔਰਤਾਂ ਵੱਲੋਂ ਕੀਤੇ ਗਏ ਮੁਫ਼ਤ ਸਫ਼ਰ ਲਈ ਸੂਬਾ ਸਰਕਾਰ ਨੇ 1548 ਕਰੋੜ ਰੁਪਏ ਤੋਂ ਵਧੇਰੇ ਰਾਸ਼ੀ ਖਰਚ ਕੀਤੀ। ਸੂਬਾ ਸਰਕਾਰ ਵੱਲੋਂ ਪੰਜਾਬ ਦੇ ਵਾਸੀਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਉਣ ਲਈ “ਮੁੱਖ ਮੰਤਰੀ ਤੀਰਥ ਯਾਤਰਾ ਸਕੀਮ” ਸ਼ੁਰੂ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ ਜਿਸ ਤਹਿਤ ਹੁਣ ਤੱਕ 3000 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ ਕਰੀਬ 12341 ਏਕੜ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ ਹੈ।

ਸੂਬਾ ਸਰਕਾਰ ਨੇ ਰੋਜ਼ਗਾਰ ਦੇਣ ਦਾ ਵਾਅਦਾ ਪੂਰਾ ਕਰਦਿਆਂ 28 ਮਹੀਨਿਆਂ ਦੌਰਾਨ 44 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਇਹ ਸਿਲਸਿਲਾ ਜਾਰੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਆਜ਼ਾਦੀ ਘੁਲਾਟੀਆਂ ਨੂੰ ਦਿੱਤੀ ਜਾਂਦੀ ਪੈਨਸ਼ਨ 9400 ਤੋਂ ਵਧਾ ਕੇ 11 ਹਜ਼ਾਰ ਰੁਪਏ ਕੀਤੀ ਗਈ ਹੈ।

ਇਸ ਤੋਂ ਪਹਿਲਾਂ ਕੈਬਿਨਟ ਮੰਤਰੀ ਵੱਲੋਂ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਕੌਮੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਅੱਜ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਮਿਊਜ਼ੀਅਮ ਬਣਾਇਆ ਜਾਵੇਗਾ ਜਿਸ ਦੀ ਪਹਿਲੀ ਕਿਸ਼ਤ 2.5 ਕਰੋੜ ਰੁਪਏ ਜਾਰੀ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇਸ ਸਥਾਨ ਤੇ ਆਉਣ ਲਈ ਲੋਕਾਂ ਦੀ ਸਹੂਲਤ ਲਈ ਬੱਸ ਵੀ ਚਲਾਈ ਜਾਵੇਗੀ।

ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿਚ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ, ਸੁਤੰਤਰਤਾ ਸੰਗਰਾਮੀਆਂ, ਕਾਰਗਿਲ ਸ਼ਹੀਦਾਂ ਦੇ ਪਰਿਵਾਰਾਂ, ਖਿਡਾਰੀਆਂ, ਵਿਦਿਆਰਥੀਆਂ, ਅਧਿਕਾਰੀਆਂ, ਕਰਮਚਾਰੀਆਂ ਆਦਿ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਦੇਸ਼ ਭਗਤੀ ਨੂੰ ਦਰਸਾਉਂਦੇ ਰੰਗਾਰੰਗ ਸੱਭਿਆਚਾਰ ਪ੍ਰੋਗਰਾਮ ਤੋਂ ਇਲਾਵਾ ਪੰਜਾਬ ਦੇ ਲੋਕ ਨਾਚਾਂ ਗਿੱਧਾ ਤੇ ਭੰਗੜੇ ਦੀ ਪੇਸ਼ਕਾਰੀ ਵੀ ਕੀਤੀ ਗਈ। ਪਰੇਡ ਦੀ ਸਮੁੱਚੀ ਅਗਵਾਈ ਡੀ.ਐੱਸ.ਪੀ. ਅਤੁਲ ਸੋਨੀ ਵੱਲੋਂ ਕੀਤੀ ਗਈ।

ਇਸ ਸਮਾਗਮ ਵਿਚ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਆ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ ਸਮੇਤ ਵੱਡੀ ਗਿਣਤੀ ਵਿਚ ਅਧਿਕਾਰੀ, ਰਾਜਨੀਤਿਕ ਆਗੂ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ, ਅਧਿਆਪਕ, ਪੰਚਾਇਤਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

Tags: BREAKING NEWSPUNJABpunjab newsWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਫੈਸਲਾ ਅੱਜ

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਫੈਸਲਾ ਅੱਜ

by Ranjit Singh
3 weeks ago
0

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਫੈਸਲਾ ਅੱਜ ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ): ਸੰਜੀਵ ਅਰੋੜਾ ਦੀ ਨਿਯਮਤ ਜ਼ਮਾਨਤ ਪਟੀਸ਼ਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 