BIG NEWS: ਸੀਐਮ ਮਾਨ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ
ਦਿੱਲੀ/ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ੁੱਕਰਵਾਰ ਨੂੰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ। ਸਿਸੋਦੀਆ ਨੂੰ 17 ਮਹੀਨੇ ਦੀ ਜੇਲ੍ਹ ਕੱਟਣ ਤੋਂ ਬਾਅਦ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮਨੀਸ਼ ਸਿਸੋਦੀਆ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਸੀਐਮ ਮਾਨ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ।