ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ
– ਜਾਣੋ ਕਿਹੜੇ – ਕਿਹੜੇ ਖਿਡਾਰੀਆਂ ਨੂੰ ਨਹੀਂ ਮਿਲੀ ਜਗਾ
ਨਵੀ ਦਿੱਲੀ, 6 ਜੁਲਾਈ (ਵਿਸ਼ਵ ਵਾਰਤਾ): ਭਾਰਤੀ ਟੀਮ ਇੰਗਲੈਂਡ ਦੌਰਾ ਖ਼ਤਮ ਕਰਨ ਤੋਂ ਬਾਅਦ ਜ਼ਿੰਬਾਬਵੇ ਦਾ ਦੌਰਾ ਕਰੇਗੀ। ਇਸ ਦੌਰੇ ‘ਤੇ ਦੋਵਾਂ ਟੀਮਾਂ ਵਿਚਾਲੇ 3 ਮੈਚਾਂ ਦੀ ਟੀ-20 ਆਈ ਸੀਰੀਜ਼ ਖੇਡੀ ਜਾਵੇਗੀ। BCCI ਨੇ ਜ਼ਿੰਬਾਬਵੇ ਵਿੱਚ 23 ਤੋਂ 26 ਜੁਲਾਈ ਤੱਕ ਹੋਣ ਵਾਲੀ ਟੀ-20 ਸੀਰੀਜ਼ ਲਈ 15 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ।
ਟੀ-20 ਵਰਲਡ ਕੱਪ 2026 ਦੇ ‘ਪਲੇਅਰ ਆਫ਼ ਦਿ ਟੂਰਨਾਮੈਂਟ’ ਸੰਜੂ ਸੈਮਸਨ ਨੂੰ ਟੀਮ ਵਿੱਚ ਜਗ੍ਹਾ ਨਹੀਂ ਮਿਲੀ ਹੈ। ਦੂਜੇ ਪਾਸੇ, 15 ਸਾਲ ਦੇ ਵੈਭਵ ਸੂਰਿਆਵੰਸ਼ੀ ਨੂੰ ਲਗਾਤਾਰ ਤੀਜੀ ਸੀਰੀਜ਼ ਲਈ ਟੀਮ ਵਿੱਚ ਬਰਕਰਾਰ ਰੱਖਿਆ ਗਿਆ ਹੈ।ਰਿੰਕੂ ਸਿੰਘ ਅਤੇ ਮਯੰਕ ਯਾਦਵ ਦੀ ਵਾਪਸੀ ਹੋਈ ਹੈ, ਜਦਕਿ ਪ੍ਰਭਸਿਮਰਨ ਸਿੰਘ, ਯਸ਼ ਠਾਕੁਰ, ਅਸ਼ੋਕ ਸ਼ਰਮਾ ਅਤੇ ਹਰਸ਼ ਦੂਬੇ ਨੂੰ ਪਹਿਲੀ ਵਾਰ ਟੀ-20 ਇੰਟਰਨੈਸ਼ਨਲ ਟੀਮ ਵਿੱਚ ਚੁਣਿਆ ਗਿਆ ਹੈ।
ਜ਼ਿੰਬਾਬਵੇ ਦੌਰੇ ਲਈ ਭਾਰਤ ਦੀ ਟੀ-20 ਆਈ (T20I) ਟੀਮ:
ਸ਼੍ਰੇਅਸ ਅਈਅਰ (ਕਪਤਾਨ), ਵੈਭਵ ਸੂਰਿਆਵੰਸ਼ੀ, ਅਭਿਸ਼ੇਕ ਸ਼ਰਮਾ, ਤਿਲਕ ਵਰਮਾ (ਉਪ-ਕਪਤਾਨ), ਈਸ਼ਾਨ ਕਿਸ਼ਨ (ਵਿਕਟਕੀਪਰ), ਸ਼ਿਵਮ ਦੂਬੇ, ਸੂਰਿਆਂਸ਼ ਸ਼ੈਡਗੇ, ਰਿੰਕੂ ਸਿੰਘ, ਹਰਸ਼ ਦੂਬੇ, ਵਰੁਣ ਚੱਕਰਵਰਤੀ, ਪ੍ਰਿੰਸ ਯਾਦਵ, ਯਸ਼ ਠਾਕੁਰ, ਅਸ਼ੋਕ ਸ਼ਰਮਾ, ਮਯੰਕ ਯਾਦਵ ਅਤੇ ਪ੍ਰਭਸਿਮਰਨ ਸਿੰਘ (ਵਿਕਟਕੀਪਰ)।
ਇੰਗਲੈਂਡ ਖ਼ਿਲਾਫ਼ ਵਨਡੇ ਸੀਰੀਜ਼ ਲਈ ਅਪਡੇਟ ਕੀਤੀ ਗਈ ਭਾਰਤੀ ਟੀਮ:
ਸ਼ੁਭਮਨ ਗਿੱਲ (ਕਪਤਾਨ), ਰੋਹਿਤ ਸ਼ਰਮਾ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ (ਉਪ-ਕਪਤਾਨ), ਕੇ.ਐਲ. ਰਾਹੁਲ (ਵਿਕਟਕੀਪਰ), ਈਸ਼ਾਨ ਕਿਸ਼ਨ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਅਕਸ਼ਰ ਪਟੇਲ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਪ੍ਰਸਿੱਧ ਕ੍ਰਿਸ਼ਨਾ, ਹਰਸ਼ਿਤ ਰਾਣਾ, ਅਰਸ਼ਦੀਪ ਸਿੰਘ, ਗੁਰਨੂਰ ਬਰਾੜ ਅਤੇ ਸ਼ਿਵਮ ਦੂਬੇ।























