Tennis legend ਲਿਏਂਡਰ ਪੇਸ ਭਾਜਪਾ ‘ਚ ਸ਼ਾਮਲ; ਬੰਗਾਲ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਉਲਟਫੇਰ!
ਨਵੀ ਦਿੱਲੀ, 31 ਮਾਰਚ 2026 (ਵਿਸ਼ਵ ਵਾਰਤਾ) : ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਸਾਬਕਾ ਟੈਨਿਸ ਦਿੱਗਜ ਲਿਏਂਡਰ ਪੇਸ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਕੇਂਦਰੀ ਮੰਤਰੀ ਕਿਰਨ ਰਿਜੀਜੂ ਅਤੇ ਸੁਕਾਂਤ ਮਜੂਮਦਾਰ ਦੀ ਮੌਜੂਦਗੀ ਵਿੱਚ ਉਨ੍ਹਾਂ ਨੇ ਭਾਜਪਾ ਦਾ ਪੱਲਾ ਫੜਿਆ ।
ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਨੂੰ ਇੱਕ ਬੇਹੱਦ ਅਹਿਮ ਘਟਨਾਕ੍ਰਮ ਮੰਨਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਲਿਏਂਡਰ ਪੇਸ ਨੇ ਪਿਛਲੇ ਦਿਨੀਂ ਪੱਛਮੀ ਬੰਗਾਲ ਦੌਰੇ ਦੌਰਾਨ ਭਾਜਪਾ ਪ੍ਰਧਾਨ ਨਿਤਿਨ ਨਵੀਨ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਸੌਮਿਕ ਭੱਟਾਚਾਰੀਆ ਵੀ ਮੌਜੂਦ ਸਨ। ਕੋਲਕਾਤਾ ਵਿੱਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨਾਲ ਪੇਸ ਦੀ ਹਾਲੀਆ ਮੁਲਾਕਾਤ ਤੋਂ ਬਾਅਦ ਹੀ ਇਸ ਕਦਮ ਦੀਆਂ ਕਾਫੀ ਸਮੇਂ ਤੋਂ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਸਨ।
ਭਾਜਪਾ ਚ ਸ਼ਾਮਿਲ ਹੋਣ ਤੋਂ ਬਾਅਦ ਲਿਏਂਡਰ ਪੇਸ ਨੇ ਕਿਹਾ, “ਮੇਰੀ ਮਾਂ ਬੰਗਾਲੀ ਹਨ ਅਤੇ ਉਨ੍ਹਾਂ ਦਾ ਜਨਮ ਬੰਗਾਲ ਵਿੱਚ ਹੋਇਆ। ਉਨ੍ਹਾਂ ਦੇ ਸਮੇਂ ਵਿੱਚ ਖੇਡਾਂ ਲਈ ਬੁਨਿਆਦੀ ਢਾਂਚਾਨਹੀਂ ਸੀ ਅਤੇ ਅੱਜ ਵੀ ਬੰਗਾਲ ਅਤੇ ਤਾਮਿਲਨਾਡੂ ਵਿੱਚ ਇਸ ਨੂੰ ਹੋਰ ਬਿਹਤਰ ਬਣਾਇਆ ਜਾ ਸਕਦਾ ਹੈ। ਬੱਚਿਆਂ ਨੂੰ ਸਸ਼ਕਤ ਅਤੇ ਪ੍ਰੇਰਿਤ ਕਰਨ ਦੀ ਲੋੜ ਹੈ।”























