Thar ਵਾਲੀ ਬਰਖਾਸਤ ਲੇਡੀ ਕਾਂਸਟੇਬਲ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ
– ਪਰ ਇਨ੍ਹਾਂ ਸ਼ਰਤਾਂ ਦੀ ਕਰਨੀ ਪਵੇਗੀ ਪਾਲਣਾ
ਚੰਡੀਗੜ੍ਹ, 20 ਨਵੰਬਰ 2025 (ਵਿਸ਼ਵ ਵਾਰਤਾ): ਬਠਿੰਡਾ ਦੀ ਇੰਸਟਾ-ਕੁਈਨ, ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਬਰਖਾਸਤ ਲੇਡੀ ਕਾਂਸਟੇਬਲ (Thar) ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਦਾਇਰ ਇੱਕ ਮਾਮਲੇ ਵਿੱਚ ਹਾਈ ਕੋਰਟ ਨੇ ਨਿਯਮਤ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਅਮਨ ਚੌਧਰੀ ਦੀ ਅਦਾਲਤ ਨੇ 17 ਨਵੰਬਰ ਨੂੰ ਅਮਨਦੀਪ ਕੌਰ ਨੂੰ ਜ਼ਮਾਨਤ ‘ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ।
ਅਦਾਲਤ ਨੇ ਅਮਨਦੀਪ ਕੌਰ ਨੂੰ ਨਿਯਮਤ ਜ਼ਮਾਨਤ ‘ਤੇ ਰਿਹਾਅ ਕਰਨ ਦਾ ਹੁਕਮ ਭਾਵੇ ਦੇ ਦਿੱਤਾ ਪਰ ਉਸਨੂੰ ਹੇਠਲੀ ਅਦਾਲਤ/ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਜ਼ਮਾਨਤੀ/ਸੁਰੱਖਿਆ ਬਾਂਡ ਜਮ੍ਹਾ ਕਰਨਾ ਪਵੇਗਾ ਅਤੇ ਕਈ ਸ਼ਰਤਾਂ ਦੀ ਪਾਲਣਾ ਕਰਨੀ ਪਵੇਗੀ। ਇਨ੍ਹਾਂ ਸ਼ਰਤਾਂ ਵਿੱਚ ਮੁਕੱਦਮੇ ਦੌਰਾਨ ਸਬੂਤਾਂ ਨਾਲ ਛੇੜਛਾੜ ਨਾ ਕਰਨਾ, ਮੁਕੱਦਮੇ ਦੇ ਗਵਾਹਾਂ ‘ਤੇ ਦਬਾਅ ਨਾ ਪਾਉਣਾ ਜਾਂ ਧਮਕੀ ਨਾ ਦੇਣਾ, ਹੇਠਲੀ ਅਦਾਲਤ ਦੀ ਪੂਰਵ ਇਜਾਜ਼ਤ ਤੋਂ ਬਿਨਾਂ ਦੇਸ਼ ਨਾ ਛੱਡਣਾ ਅਤੇ ਮੁਕੱਦਮੇ ਦੇ ਅੰਤ ਤੱਕ ਆਪਣਾ ਪਤਾ ਅਤੇ ਮੋਬਾਈਲ ਨੰਬਰ ਨਾ ਬਦਲਣਾ ਸ਼ਾਮਲ ਹੈ।
ਜਾਣਕਾਰੀ ਅਨੁਸਾਰ ਅਮਨਦੀਪ ਕੌਰ ਵਿਰੁੱਧ 26 ਮਈ ਨੂੰ ਬਠਿੰਡਾ ਵਿਜੀਲੈਂਸ ਬਿਊਰੋ ਵਿਖੇ ਐਫਆਈਆਰ ਨੰਬਰ 15 ਦਰਜ ਕੀਤੀ ਗਈ ਸੀ। ਉਸ ‘ਤੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13(1)(B) ਦੇ ਨਾਲ 13(2) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























