• Latest
  • Trending
Punjab ਵਿੱਚ ਖੋਲ੍ਹਿਆ ਜਾਵੇਗਾ ਪਹਿਲਾ ਬੁਟੀਕ ਹੋਟਲ, ਮੁੱਖ ਮੰਤਰੀ ਵੱਲੋਂ ਲੋਹੜੀ ਤੋਂ ਬਾਅਦ Patiala ਦੇ ਕਿੱਲਾ ਮੁਬਾਰਕ ਵਿਖੇ ਬਣਿਆ ਹੋਟਲ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ

Punjab ਵਿੱਚ ਖੋਲ੍ਹਿਆ ਜਾਵੇਗਾ ਪਹਿਲਾ ਬੁਟੀਕ ਹੋਟਲ, ਮੁੱਖ ਮੰਤਰੀ ਵੱਲੋਂ ਲੋਹੜੀ ਤੋਂ ਬਾਅਦ Patiala ਦੇ ਕਿੱਲਾ ਮੁਬਾਰਕ ਵਿਖੇ ਬਣਿਆ ਹੋਟਲ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ

2 years ago
Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਜਲਦੀ ਹੀ ਹੋਵੇਗੀ ਮਾਨਸੂਨ ਦੀ ਰਵਾਨਗੀ

Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਜਲਦੀ ਹੀ ਹੋਵੇਗੀ ਮਾਨਸੂਨ ਦੀ ਰਵਾਨਗੀ

43 minutes ago
Haryana: ਵਿਜੀਲੈਂਸ ਨੇ ਕਾਨੂੰਨਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ

Haryana: ਵਿਜੀਲੈਂਸ ਨੇ ਕਾਨੂੰਨਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ

1 hour ago
Punjab ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਦਰਬਾਰ ਸਾਹਿਬ ਹੋਏ ਨਤਮਸਤਕ

Punjab ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਦਰਬਾਰ ਸਾਹਿਬ ਹੋਏ ਨਤਮਸਤਕ

2 hours ago
DUSU Election Result: DUSU ਚੋਣਾਂ ਦਾ ਨਤੀਜਾ ਅੱਜ, ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ

DUSU Election Result: DUSU ਚੋਣਾਂ ਦਾ ਨਤੀਜਾ ਅੱਜ, ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ

3 hours ago
Punjab: CM ਭਗਵੰਤ ਮਾਨ ਅੱਜ ਮੋਹਾਲੀ ਦੇ ISB Leadership Summit 2026 ਵਿੱਚ ਹੋਣਗੇ ਸ਼ਾਮਲ

Punjab: CM ਭਗਵੰਤ ਮਾਨ ਅੱਜ ਮੋਹਾਲੀ ਦੇ ISB Leadership Summit 2026 ਵਿੱਚ ਹੋਣਗੇ ਸ਼ਾਮਲ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
National: ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦੋ ਸੂਬਿਆਂ ਦੇ ਦੌਰੇ ’ਤੇ

National: ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦੋ ਸੂਬਿਆਂ ਦੇ ਦੌਰੇ ’ਤੇ

3 hours ago
National: 20ਵਾਂ ਰੋਜ਼ਗਾਰ ਮੇਲਾ ਅੱਜ: PM ਮੋਦੀ 51 ਹਜ਼ਾਰ ਤੋਂ ਵੱਧ ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਦੇਣਗੇ ਨਿਯੁਕਤੀ ਪੱਤਰ

National: 20ਵਾਂ ਰੋਜ਼ਗਾਰ ਮੇਲਾ ਅੱਜ: PM ਮੋਦੀ 51 ਹਜ਼ਾਰ ਤੋਂ ਵੱਧ ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਦੇਣਗੇ ਨਿਯੁਕਤੀ ਪੱਤਰ

3 hours ago
Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਦੂਜਾ ਦਿਨ

4 hours ago
Punjab: CM ਮਾਨ ਅੱਜ ਲੁਧਿਆਣਾ ਵਿੱਚ ਚੋਣ ਪ੍ਰਚਾਰ ਪੈਂਫਲੇਟ ਕਰਨਗੇ ਜਾਰੀ

Punjab: CM ਮਾਨ ਅੱਜ ਲੁਧਿਆਣਾ ਵਿੱਚ ਚੋਣ ਪ੍ਰਚਾਰ ਪੈਂਫਲੇਟ ਕਰਨਗੇ ਜਾਰੀ

4 hours ago
Hukamnama Sri Darbar Sahib Today – 19 September 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 September 2026 | Ang 678 I ਅੱਜ ਦਾ ਹੁਕਮਨਾਮਾ

6 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

13 hours ago
Hindi News
English News
Saturday, September 19, 2026
No Result
View All Result
29 °c
Chandigarh
28 ° Sun
28 ° Mon
29 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਵਿੱਚ ਖੋਲ੍ਹਿਆ ਜਾਵੇਗਾ ਪਹਿਲਾ ਬੁਟੀਕ ਹੋਟਲ, ਮੁੱਖ ਮੰਤਰੀ ਵੱਲੋਂ ਲੋਹੜੀ ਤੋਂ ਬਾਅਦ Patiala ਦੇ ਕਿੱਲਾ ਮੁਬਾਰਕ ਵਿਖੇ ਬਣਿਆ ਹੋਟਲ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ

December 16, 2024
in ਖਬਰਾਂ, ਪੰਜਾਬ, ਪਟਿਆਲਾ
Punjab ਵਿੱਚ ਖੋਲ੍ਹਿਆ ਜਾਵੇਗਾ ਪਹਿਲਾ ਬੁਟੀਕ ਹੋਟਲ, ਮੁੱਖ ਮੰਤਰੀ ਵੱਲੋਂ ਲੋਹੜੀ ਤੋਂ ਬਾਅਦ Patiala ਦੇ ਕਿੱਲਾ ਮੁਬਾਰਕ ਵਿਖੇ ਬਣਿਆ ਹੋਟਲ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ

Punjab ਵਿੱਚ ਖੋਲ੍ਹਿਆ ਜਾਵੇਗਾ ਪਹਿਲਾ ਬੁਟੀਕ ਹੋਟਲ, ਮੁੱਖ ਮੰਤਰੀ ਵੱਲੋਂ ਲੋਹੜੀ ਤੋਂ ਬਾਅਦ Patiala ਦੇ ਕਿੱਲਾ ਮੁਬਾਰਕ ਵਿਖੇ ਬਣਿਆ ਹੋਟਲ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ

• ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਸਮਾਗਮਾਂ ਦੀ ਲੜੀ ਕਰਵਾਉਣ ਨੂੰ ਦਿੱਤੀ ਪ੍ਰਵਾਨਗੀ

• ਸੂਬੇ ਵਿੱਚ ਰੰਗਲਾ ਪੰਜਾਬ ਤਿਉਹਾਰ ਫਰਵਰੀ ਮਹੀਨੇ ਵਿੱਚ ਕੀਤਾ ਜਾਵੇਗਾ ਆਯੋਜਿਤ

• ਸੈਰ-ਸਪਾਟਾ ਵਿਭਾਗ ਨੂੰ ਸੂਬੇ ਵਿੱਚ ਅਤਿ-ਆਧੁਨਿਕ ਕਨਵੈਨਸ਼ਨ ਸੈਂਟਰ ਸਥਾਪਤ ਕਰਨ ਲਈ ਕਿਹਾ

Punjab CM

ਚੰਡੀਗੜ੍ਹ, 16 ਦਸੰਬਰ (ਵਿਸ਼ਵ ਵਾਰਤਾ):- Punjab ਸਰਕਾਰ ਸੂਬੇ ਵਿੱਚ ਪਹਿਲਾ ਬੁਟੀਕ ਹੋਟਲ ਲੋਕ ਅਰਪਿਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਹੜੀ ਦੇ ਤਿਉਹਾਰ ਤੋਂ ਬਾਅਦ Patiala ਦੇ ਕਿਲ੍ਹਾ ਮੁਬਾਰਕ ਵਿਖੇ ਬਣਾਇਆ ਗਿਆ ਆਪਣੀ ਕਿਸਮ ਦਾ ਪਹਿਲਾ ਹੋਟਲ ਲੋਕਾਂ ਨੂੰ ਸਮਰਪਿਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸੈਰ-ਸਪਾਟਾ ਅਤੇ ਸੱਭਿਆਚਾਰਕ ਪ੍ਰੋਮੋਸ਼ਨ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੀ.ਪੀ.ਪੀ. ਮੋਡ ‘ਤੇ ਬਣਾਇਆ ਗਿਆ ਇਹ ਹੋਟਲ ਸੁਹਜ-ਸੁੰਦਰਤਾ ਨਾਲ ਡਿਜ਼ਾਈਨ ਕੀਤਾ ਗਿਆ ਹੈ ਅਤੇ ਇਹ ਆਪਣੇ ਆਰਾਮ, ਮਹਿਮਾਨ ਨਿਵਾਜ਼ੀ ਅਤੇ ਸੁੰਦਰਤਾ ਨਾਲ ਨਵਾਂ ਮਾਪਦੰਡ ਸਥਾਪਤ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਡੈਸਟੀਨੇਸ਼ਨ ਵੈਡਿੰਗ ਅਤੇ ਹੋਰ ਪ੍ਰੋਗਰਾਮਾਂ ਲਈ ਇੱਕ ਪਸੰਦੀਦਾ ਸਥਾਨ ਬਣੇਗਾ। ਉਨ੍ਹਾਂ ਕਿਹਾ ਕਿ ਇਹ ਹੋਟਲ ਸੂਬੇ ਵਿੱਚ ਖਾਸ ਕਰਕੇ ਸ਼ਾਹੀ ਸ਼ਹਿਰ ਪਟਿਆਲਾ ਵਿੱਚ ਸੈਰ-ਸਪਾਟਾ ਨੂੰ ਵੱਡਾ ਹੁਲਾਰਾ ਦੇਵੇਗਾ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਸੈਲਾਨੀਆਂ ਨੂੰ ਹੋਟਲ ਵਿੱਚ ਆਰਾਮਦਾਇਕ ਠਹਿਰਾਅ ਦੀ ਸਹੂਲਤ ਮਿਲੇਗੀ ਅਤੇ ਉਹ ਆਪਣੇ ਠਹਰਾਅ ਦੌਰਾਨ ਸੂਬੇ ਦੀ ਨਿੱਘੀ ਮਹਿਮਾਨ ਨਿਵਾਜ਼ੀ ਦਾ ਆਨੰਦ ਮਾਣਨਗੇ।

ਇਸ ਮੌਕੇ ਇੱਕ ਹੋਰ ਏਜੰਡੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਵੇਂ ਗੁਰੂ ਸਾਹਿਬ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੂਬੇ ਭਰ ਵਿੱਚ ਸਮਾਗਮਾਂ ਦੀ ਲੜੀ ਕਰਵਾਈ ਜਾਵੇਗੀ ਅਤੇ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਸਥਾਨਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਸੈਰ-ਸਪਾਟਾ ਵਿਭਾਗ ਨੂੰ ਮਹਾਨ ਸਿੱਖ ਗੁਰੂ ਦੇ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਲੜੀਵਾਰ ਸਮਾਗਮ ਕਰਵਾਉਣ ਲਈ ਵਿਸਥਾਰਤ ਪ੍ਰੋਗਰਾਮ ਉਲੀਕਣ ਲਈ ਕਿਹਾ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਆਜ਼ਾਦੀ ਦੇ ਅਧਿਕਾਰ ਦੀ ਰੱਖਿਆ ਅਤੇ ਮਨੁੱਖੀ ਤੇ ਧਰਮ ਨਿਰਪੱਖ ਕਦਰਾਂ-ਕੀਮਤਾਂ ਨੂੰ ਸੁਰੱਖਿਅਤ ਰੱਖਣ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮਨੁੱਖਤਾ ਦੇ ਇਤਿਹਾਸ ਵਿੱਚ ਗੁਰੂ ਸਾਹਿਬ ਦੀ ਸਰਵਉੱਚ ਕੁਰਬਾਨੀ ਵਿਲੱਖਣ ਅਤੇ ਬੇਮਿਸਾਲ ਹੈ ਅਤੇ ਜ਼ੁਲਮ ਵਿਰੁੱਧ ਧਰਮ ਯੁੱਧ ਦਾ ਪ੍ਰਤੀਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਾਂ ਦੇ ਨੌਵੇਂ ਗੁਰੂ ਨੇ ਦੇਸ਼ ਵਿੱਚ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ।

Punjab ਵਿੱਚ ਸੈਰ-ਸਪਾਟਾ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ, ਮੁੱਖ ਮੰਤਰੀ ਨੇ ਫਰਵਰੀ ਵਿੱਚ ਸੂਬੇ ਵਿੱਚ ਰੰਗਲਾ ਪੰਜਾਬ ਤਿਉਹਾਰ ਮਨਾਉਣ ਦੀ ਪ੍ਰਵਾਨਗੀ ਦੇ ਦਿੱਤੀ। ਉਨ੍ਹਾਂ ਕਿਹਾ ਕਿ ਇਸ ਤਿਉਹਾਰ ਦਾ ਮਕਸਦ ਪੰਜਾਬ ਨੂੰ ਵਿਸ਼ਵ ਪੱਧਰ ‘ਤੇ ਸਭ ਤੋਂ ਵੱਧ ਪਸੰਦੀਦਾ ਸੈਰ-ਸਪਾਟਾ ਸਥਾਨ ਵਜੋਂ ਪੇਸ਼ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਇੱਕ ਅਮੀਰ ਅਤੇ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਦੇ ਨਾਲ-ਨਾਲ ਸੁੰਦਰ ਸਥਾਨ ਹਨ ਜੋ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੂੰ ਇੱਕ ਪਸੰਦੀਦਾ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੀ ਵੱਡੀ ਸੰਭਾਵਨਾ ਹੈ, ਜਿਸ ਲਈ ਹਰ ਸੰਭਵ ਯਤਨ ਕੀਤੇ ਜਾਣੇ ਚਾਹੀਦੇ ਹਨ ਅਤੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਸੂਬੇ ਵਿੱਚ ਸੈਰ-ਸਪਾਟੇ ਦੀ ਅਣਵਰਤੀ ਸੰਭਾਵਨਾ ਨੂੰ ਹੋਰ ਵਿਕਸਿਤ ਕੀਤਾ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਤਿਉਹਾਰ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਏਗਾ ਕਿਉਂਕਿ ਇਹ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਕੇ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਇਹ ਸਹੀ ਸਮਾਂ ਹੈ ਜਦੋਂ ਜੀਵੰਤ ਅਤੇ ਅਮੀਰ ਸੱਭਿਆਚਾਰਕ ਵਿਰਾਸਤ ਵਾਲੇ ਪੰਜਾਬ ਨੂੰ ਦੁਨੀਆ ਭਰ ਦੇ ਲੋਕਾਂ ਸਾਹਮਣੇ ਪੇਸ਼ ਕੀਤਾ ਜਾਵੇ, ਜਿਸ ਨਾਲ ਸੈਰ-ਸਪਾਟੇ ਨੂੰ ਵੱਡਾ ਹੁਲਾਰਾ ਮਿਲੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਤਿਉਹਾਰ ਵੱਡੀ ਗਿਣਤੀ ਵਿੱਚ ਸੈਲਾਨੀਆਂ ਨੂੰ ਸੂਬੇ ਵੱਲ ਆਕਰਸ਼ਿਤ ਕਰੇਗਾ ਜਿਸ ਸਦਕਾ ਪੰਜਾਬ ਦੀ ਆਰਥਿਕਤਾ ਨੂੰ ਵੀ ਹੁਲਾਰਾ ਦੇਵੇਗਾ।

ਮੁੱਖ ਮੰਤਰੀ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਕਾਇਮ ਰੱਖਣ ਲਈ ਸੂਬੇ ਭਰ ਵਿੱਚ ਵਿਰਾਸਤੀ ਤਿਉਹਾਰਾਂ ਦਾ ਆਯੋਜਨ ਕਰਨ ਲਈ ਵੀ ਪ੍ਰਵਾਨਗੀ ਦੇ ਦਿੱਤੀ। ਉਨ੍ਹਾਂ ਸੈਰ-ਸਪਾਟਾ ਅਤੇ ਸੱਭਿਆਚਾਰਕ ਵਿਭਾਗ ਨੂੰ ਕੈਲੰਡਰ ਈਵੈਂਟ ਦੇ ਰੂਪ ਵਿੱਚ ਇੱਕ ਵਿਸਤ੍ਰਿਤ ਪ੍ਰਸਤਾਵ ਤਿਆਰ ਕਰਨ ਲਈ ਕਿਹਾ ਤਾਂ ਜੋ ਇਨ੍ਹਾਂ ਤਿਉਹਾਰਾਂ ਨੂੰ ਹਰ ਸਾਲ ਮਨਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਤਿਉਹਾਰਾਂ ਨੂੰ ਵੱਡੇ ਪੱਧਰ ‘ਤੇ ਮਨਾਇਆ ਜਾਣਾ ਚਾਹੀਦਾ ਹੈ ਤਾਂ ਜੋ ਸੂਬੇ ਦੀ ਅਮੀਰ ਵਿਰਾਸਤ ਨੂੰ ਵੱਡੇ ਪੱਧਰ ‘ਤੇ ਸੁਰੱਖਿਅਤ ਰੱਖਿਆ ਜਾ ਸਕੇ।

ਮੁੱਖ ਮੰਤਰੀ ਨੇ ਸੈਰ-ਸਪਾਟਾ ਵਿਭਾਗ ਨੂੰ ਪ੍ਰਗਤੀ ਮੈਦਾਨ ਦੀ ਤਰਜ਼ ‘ਤੇ ਅਤਿ-ਆਧੁਨਿਕ ਕਨਵੈਨਸ਼ਨ ਸੈਂਟਰ ਸਥਾਪਤ ਕਰਨ ਸਬੰਧੀ ਸੰਭਾਵਨਾ ਦੀ ਪੜਚੋਲ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਇਹ ਕਨਵੈਨਸ਼ਨ ਸੈਂਟਰ ਅੰਮ੍ਰਿਤਸਰ, ਲੁਧਿਆਣਾ ਅਤੇ ਨਿਊ ਚੰਡੀਗੜ੍ਹ ਵਰਗੇ ਵੱਡੇ ਸ਼ਹਿਰਾਂ ਵਿੱਚ ਸਥਾਪਿਤ ਕੀਤੇ ਜਾਣੇ ਚਾਹੀਦੇ ਹਨ ਅਤੇ ਇਨ੍ਹਾਂ ਸੈਂਟਰਾਂ ਵਿੱਚ ਅਰੀਨਾ, ਹੋਟਲ, ਸ਼ਾਪਿੰਗ ਮਾਲ ਆਦਿ ਵੀ ਹੋਣੇ ਚਾਹੀਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੈਂਟਰ ਪ੍ਰਸਿੱਧ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਉੱਘੇ ਕਲਾਕਾਰਾਂ ਦੇ ਵੱਡੇ ਸ਼ੋਅ ਕਰਵਾ ਕੇ ਸੂਬੇ ਵਿੱਚ ਸੈਰ-ਸਪਾਟੇ ਨੂੰ ਹੁਲਾਰਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਮੁੱਖ ਮੰਤਰੀ ਨੇ ਵਿਭਾਗ ਨੂੰ ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਢੀ ਡੈਮ ਦੇ ਆਲੇ-ਦੁਆਲੇ ਦੇ ਖੇਤਰਾਂ ਅਤੇ ਸੂਬੇ ਦੇ ਕੰਢੀ ਖੇਤਰਾਂ ਨੂੰ ਹੋਰ ਵਿਕਸਤ ਕਰਨ ਲਈ ਵਿਸਥਾਰਤ ਯੋਜਨਾ ਉਲੀਕਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਨੂੰ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਵਾਸਤੇ ਇੱਕ ਆਦਰਸ਼ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਖੇਤਰਾਂ ਨੂੰ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੀ ਵੱਡੀ ਸੰਭਾਵਨਾ ਹੈ ਜਿਸ ਲਈ ਹਰ ਸੰਭਵ ਯਤਨ ਕੀਤੇ ਜਾਣੇ ਚਾਹੀਦੇ ਹਨ।

Tags: BREAKING NEWSBreaking news in PunjabiLatest Punjab newsPATIALAPUNJABPUNJAB CMPunjab CM Bhagwant MannPunjab Governmenttop headlines in PunjabiWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਜਲਦੀ ਹੀ ਹੋਵੇਗੀ ਮਾਨਸੂਨ ਦੀ ਰਵਾਨਗੀ

Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਜਲਦੀ ਹੀ ਹੋਵੇਗੀ ਮਾਨਸੂਨ ਦੀ ਰਵਾਨਗੀ

by Ranjit Singh
September 19, 2026
0

Punjab Weather: ਪੰਜਾਬ 'ਚ ਹੁਣ ਮੌਸਮ ਰਹੇਗਾ ਖੁਸ਼ਕ, ਜਲਦੀ ਹੀ ਹੋਵੇਗੀ ਮਾਨਸੂਨ ਦੀ ਰਵਾਨਗੀ ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ): ਪੰਜਾਬ...

Haryana: ਵਿਜੀਲੈਂਸ ਨੇ ਕਾਨੂੰਨਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ

Haryana: ਵਿਜੀਲੈਂਸ ਨੇ ਕਾਨੂੰਨਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ

by Ranjit Singh
September 19, 2026
0

Haryana: ਵਿਜੀਲੈਂਸ ਨੇ ਕਾਨੂੰਨਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ): ਹਰਿਆਣਾ ਦੇ ਭਿਵਾਨੀ ਵਿੱਚ ਵਿਜੀਲੈਂਸ...

Punjab ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਦਰਬਾਰ ਸਾਹਿਬ ਹੋਏ ਨਤਮਸਤਕ

Punjab ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਦਰਬਾਰ ਸਾਹਿਬ ਹੋਏ ਨਤਮਸਤਕ

by Ranjit Singh
September 19, 2026
0

Punjab ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਦਰਬਾਰ ਸਾਹਿਬ ਹੋਏ ਨਤਮਸਤਕ ਅੰਮ੍ਰਿਤਸਰ, 19 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਹਰਿਆਣਾ...

DUSU Election Result: DUSU ਚੋਣਾਂ ਦਾ ਨਤੀਜਾ ਅੱਜ, ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ

DUSU Election Result: DUSU ਚੋਣਾਂ ਦਾ ਨਤੀਜਾ ਅੱਜ, ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ

by Ranjit Singh
September 19, 2026
0

DUSU Election Result: DUSU ਚੋਣਾਂ ਦਾ ਨਤੀਜਾ ਅੱਜ, ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ - ਜਿੱਤ ਦੇ ਜਲੂਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਜਲਦੀ ਹੀ ਹੋਵੇਗੀ ਮਾਨਸੂਨ ਦੀ ਰਵਾਨਗੀ

Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਜਲਦੀ ਹੀ ਹੋਵੇਗੀ ਮਾਨਸੂਨ ਦੀ ਰਵਾਨਗੀ

by Ranjit Singh
September 19, 2026
0

Punjab Weather: ਪੰਜਾਬ 'ਚ ਹੁਣ ਮੌਸਮ ਰਹੇਗਾ ਖੁਸ਼ਕ, ਜਲਦੀ ਹੀ ਹੋਵੇਗੀ ਮਾਨਸੂਨ ਦੀ ਰਵਾਨਗੀ ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ): ਪੰਜਾਬ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
3 weeks ago
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,1 ਸਤੰਬਰ  (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 