• Latest
  • Trending
‘ਦ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026’ ਵਾਤਾਵਰਣ ਸੰਤੁਲਨ ਬਣਾਈ ਰੱਖਣ ਅਤੇ ਹਰਿਆਲੀ ਅਧੀਨ ਰਕਬਾ ਵਧਾਉਣ ਵਿੱਚ ਮੀਲ ਪੱਥਰ ਸਾਬਿਤ ਹੋਵੇਗਾ: ਲਾਲ ਚੰਦ ਕਟਾਰੂਚੱਕ

‘ਦ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026’ ਵਾਤਾਵਰਣ ਸੰਤੁਲਨ ਬਣਾਈ ਰੱਖਣ ਅਤੇ ਹਰਿਆਲੀ ਅਧੀਨ ਰਕਬਾ ਵਧਾਉਣ ਵਿੱਚ ਮੀਲ ਪੱਥਰ ਸਾਬਿਤ ਹੋਵੇਗਾ: ਲਾਲ ਚੰਦ ਕਟਾਰੂਚੱਕ

52 minutes ago
ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

3 minutes ago
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਦੇਸ਼ ਨੂੰ ਕੀਤਾ ਸੰਬੋਧਨ

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਦੇਸ਼ ਨੂੰ ਕੀਤਾ ਸੰਬੋਧਨ

46 minutes ago
ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 27 ਉੱਘੀਆਂ ਸ਼ਖਸੀਅਤਾਂ ਨੂੰ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 27 ਉੱਘੀਆਂ ਸ਼ਖਸੀਅਤਾਂ ਨੂੰ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਨਾਲ ਕੀਤਾ ਜਾਵੇਗਾ ਸਨਮਾਨਿਤ

55 minutes ago
ਨਾਂਦੇੜ ‘ਚ ਹੋਏ ਹਮਲੇ ਤੋਂ ਬਾਅਦ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਲਿਆਂਦੇ ਗਏ ਸੁਖਬੀਰ ਬਾਦਲ

ਨਾਂਦੇੜ ‘ਚ ਹੋਏ ਹਮਲੇ ਤੋਂ ਬਾਅਦ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਲਿਆਂਦੇ ਗਏ ਸੁਖਬੀਰ ਬਾਦਲ

1 hour ago
ਆਈ ਪੀ ਆਰ ਓ ਅਮਨਪ੍ਰੀਤ ਸਿੰਘ ਮਨੌਲੀ ਦੇ ਪਿਤਾ ਮਨਜੀਤ ਸਿੰਘ ਨਮਿਤ ਅੰਤਮ ਅਰਦਾਸ 16 ਅਗਸਤ ਨੂੰ

ਆਈ ਪੀ ਆਰ ਓ ਅਮਨਪ੍ਰੀਤ ਸਿੰਘ ਮਨੌਲੀ ਦੇ ਪਿਤਾ ਮਨਜੀਤ ਸਿੰਘ ਨਮਿਤ ਅੰਤਮ ਅਰਦਾਸ 16 ਅਗਸਤ ਨੂੰ

2 hours ago
ਗੈਂਗਸਟਰਾਂ ‘ਤੇ ਵਾਰ ਦਾ 206ਵਾਂ ਦਿਨ: ਪੰਜਾਬ ਪੁਲਿਸ ਵੱਲੋਂ 613 ਥਾਈਂ ਛਾਪੇਮਾਰੀ; 368 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 206ਵਾਂ ਦਿਨ: ਪੰਜਾਬ ਪੁਲਿਸ ਵੱਲੋਂ 613 ਥਾਈਂ ਛਾਪੇਮਾਰੀ; 368 ਕਾਬੂ

2 hours ago
ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਗ੍ਰਹਿ ਮੰਤਰਾਲੇ ਵੱਲੋਂ ਪੀਐਸਐਮ ਅਤੇ ਐਮਐਸਐਮ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਗ੍ਰਹਿ ਮੰਤਰਾਲੇ ਵੱਲੋਂ ਪੀਐਸਐਮ ਅਤੇ ਐਮਐਸਐਮ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

2 hours ago
“ਮੇਰੀ ਟਿੱਪਣੀ ਦਾ ਗਲਤ….”  ‘ਕਾਕਰੋਚ’ ਵਿਵਾਦ ‘ਤੇ CJI ਸੂਰਿਆ ਕਾਂਤ ਦਾ ਵੱਡਾ ਬਿਆਨ

“ਮੇਰੀ ਟਿੱਪਣੀ ਦਾ ਗਲਤ….” ‘ਕਾਕਰੋਚ’ ਵਿਵਾਦ ‘ਤੇ CJI ਸੂਰਿਆ ਕਾਂਤ ਦਾ ਵੱਡਾ ਬਿਆਨ

2 hours ago
ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ 4 ਸੇਵਾਦਾਰਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਕੀਤਾ ਬਰਖ਼ਾਸਤ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ 4 ਸੇਵਾਦਾਰਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਕੀਤਾ ਬਰਖ਼ਾਸਤ

2 hours ago
ਅੰਮ੍ਰਿਤਸਰ ਵਿਖੇ ਭਲਕੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਅਜ਼ਾਦੀ,  ਕੈਬਨਿਟ ਮੰਤਰੀ ਅਮਨ ਅਰੋੜਾ ਲਹਿਰਾਉਣਗੇ ਕੌਮੀ ਝੰਡਾ

ਅੰਮ੍ਰਿਤਸਰ ਵਿਖੇ ਭਲਕੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਅਜ਼ਾਦੀ, ਕੈਬਨਿਟ ਮੰਤਰੀ ਅਮਨ ਅਰੋੜਾ ਲਹਿਰਾਉਣਗੇ ਕੌਮੀ ਝੰਡਾ

3 hours ago
Hindi News
English News
Friday, August 14, 2026
No Result
View All Result
27 °c
Chandigarh
28 ° Sat
28 ° Sun
29 ° Mon
27 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਦ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026’ ਵਾਤਾਵਰਣ ਸੰਤੁਲਨ ਬਣਾਈ ਰੱਖਣ ਅਤੇ ਹਰਿਆਲੀ ਅਧੀਨ ਰਕਬਾ ਵਧਾਉਣ ਵਿੱਚ ਮੀਲ ਪੱਥਰ ਸਾਬਿਤ ਹੋਵੇਗਾ: ਲਾਲ ਚੰਦ ਕਟਾਰੂਚੱਕ

August 14, 2026
in ਖਬਰਾਂ, ਪੰਜਾਬ
‘ਦ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026’ ਵਾਤਾਵਰਣ ਸੰਤੁਲਨ ਬਣਾਈ ਰੱਖਣ ਅਤੇ ਹਰਿਆਲੀ ਅਧੀਨ ਰਕਬਾ ਵਧਾਉਣ ਵਿੱਚ ਮੀਲ ਪੱਥਰ ਸਾਬਿਤ ਹੋਵੇਗਾ: ਲਾਲ ਚੰਦ ਕਟਾਰੂਚੱਕ

Lal Chand Kataruchak

‘ਦ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026’ ਵਾਤਾਵਰਣ ਸੰਤੁਲਨ ਬਣਾਈ ਰੱਖਣ ਅਤੇ ਹਰਿਆਲੀ ਅਧੀਨ ਰਕਬਾ ਵਧਾਉਣ ਵਿੱਚ ਮੀਲ ਪੱਥਰ ਸਾਬਿਤ ਹੋਵੇਗਾ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 14 ਅਗਸਤ (ਵਿਸ਼ਵ ਵਾਰਤਾ);- ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ‘ਦ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026’ ਦਾ ਮੁੱਖ ਮੰਤਵ ਸੂਬੇ ਵਿੱਚ ਹਰਿਆਲੀ ਅਧੀਨ ਰਕਬਾ ਵਧਾਉਣਾ, ਵਾਤਾਵਰਣ ਸੰਤੁਲਨ ਯਕੀਨੀ ਬਣਾਉਣਾ ਅਤੇ ਰੁੱਖਾਂ ਦੀ ਕਟਾਈ ਤੇ ਮੁੜ ਬੂਟੇ ਲਾਉਣ ਦੀ ਪ੍ਰਕਿਰਿਆ ਨੂੰ ਨੇਮਬੱਧ ਕਰਨਾ ਹੈ ਅਤੇ ਇਹ ਬਿੱਲ ਇਨ੍ਹਾਂ ਟੀਚਿਆਂ ਦੀ ਪੂਰਤੀ ਵਿੱਚ ਇੱਕ ਮੀਲ ਦਾ ਪੱਥਰ ਸਾਬਿਤ ਹੋਵੇਗਾ।

ਪੰਜਾਬ ਵਿਧਾਨ ਸਭਾ ਦੇ ਹਾਲ ਹੀ ਵਿੱਚ ਹੋਏ ਮੌਨਸੂਨ ਸੈਸ਼ਨ ਦੌਰਾਨ ਪਾਸ ਕੀਤੇ ਗਏ ਇਸ ਪ੍ਰਸਤਾਵਿਤ ਬਿੱਲ ਤਹਿਤ ਸ਼ਹਿਰੀ ਖੇਤਰਾਂ ਵਿੱਚ ਬਿਨਾਂ ਮਨਜ਼ੂਰੀ ਤੋਂ ਕੋਈ ਵੀ ਵਿਅਕਤੀ ਰੁੱਖ ਨਹੀਂ ਕੱਟ ਸਕੇਗਾ, ਅਤੇ ਇੱਕ ਰੁੱਖ ਕੱਟਣ ਵਾਲੇ ਨੂੰ ਉਸ ਦੇ ਬਦਲੇ 10 ਨਵੇਂ ਰੁੱਖ ਲਗਾਉਣੇ ਲਾਜ਼ਮੀ ਹੋਣਗੇ।

ਇਸ ਬਿੱਲ ਵਿੱਚ ਗੈਰ-ਕਾਨੂੰਨੀ ਢੰਗ ਨਾਲ ਰੁੱਖ ਕੱਟਣ ‘ਤੇ ਜੁਰਮਾਨੇ ਅਤੇ ਵਾਤਾਵਰਣ ਮੁਆਵਜ਼ੇ ਦੀ ਵਿਵਸਥਾ ਵੀ ਕੀਤੀ ਗਈ ਹੈ। ਬਿੱਲ ਦੇ ਉਪਬੰਧਾਂ ਅਨੁਸਾਰ ਪਹਿਲੀ ਵਾਰ ਉਲੰਘਣਾ ਕਰਨ ‘ਤੇ 10,000 ਰੁਪਏ ਜੁਰਮਾਨਾ ਹੋਵੇਗਾ, ਦੂਜੀ ਵਾਰ ਇਹ ਵਧ ਕੇ 35,000 ਰੁਪਏ ਅਤੇ ਤੀਜੀ ਵਾਰ ਉਲੰਘਣਾ ‘ਤੇ 50,000 ਰੁਪਏ ਜੁਰਮਾਨਾ ਲਗਾਇਆ ਜਾਵੇਗਾ।

ਬਿੱਲ ਅਨੁਸਾਰ ਸੂਬੇ ਦੇ ਹਰੇਕ ਅਧਿਕਾਰ ਖੇਤਰ ਵਿੱਚ ਇੱਕ ਮਨੋਨੀਤ “ਟ੍ਰੀ ਅਫ਼ਸਰ” ਹੋਵੇਗਾ ਅਤੇ ਰੁੱਖ ਕੱਟਣ ਤੋਂ ਪਹਿਲਾਂ ਉਕਤ ਅਫ਼ਸਰ ਤੋਂ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਇਸ ਦਾ ਉਦੇਸ਼ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਅਤੇ ਮਿੱਟੀ ਦੀ ਸੰਭਾਲ ਤੋਂ ਇਲਾਵਾ ਵਾਤਾਵਰਣ ਸੰਤੁਲਨ ਨੂੰ ਯਕੀਨੀ ਬਣਾਉਣ ਲਈ ਹਰਿਆਲੀ ਅਧੀਨ ਖੇਤਰ ਨੂੰ ਸੁਰੱਖਿਅਤ ਰੱਖਣਾ ਅਤੇ ਇਸ ਵਿੱਚ ਵਾਧਾ ਕਰਨਾ ਹੈ।

ਇਹ ਬਿੱਲ ਪੰਜਾਬ ਵਿੱਚ ਰੁੱਖਾਂ ਦੀ ਕਟਾਈ ਅਤੇ ਮੁੜ ਬੂਟੇ ਲਗਾਉਣ ਦੀ ਪ੍ਰਕਿਰਿਆ ਨੂੰ ਨਿਯਮਿਤ ਕਰਦਾ ਹੈ। ਇਹ ਸੂਬੇ ਭਰ ਦੀਆਂ ਸਾਰੀਆਂ ਮਿਊਂਸਪਲ ਬਾਡੀਜ਼ (ਸ਼ਹਿਰੀ ਇਕਾਈਆਂ) ‘ਤੇ ਲਾਗੂ ਹੋਵੇਗਾ, ਜਦਕਿ ਪੇਂਡੂ ਖੇਤਰਾਂ ਨੂੰ ਇਸ ਤੋਂ ਛੋਟ ਰਹੇਗੀ ਕਿਉਂਕਿ ਪਿੰਡਾਂ ਵਿੱਚ ਖੇਤੀਬਾੜੀ ਜੰਗਲਾਤ (ਐਗਰੋ ਫੋਰੈਸਟਰੀ) ਕੀਤੀ ਜਾਂਦੀ ਹੈ।

ਬਿੱਲ ਮੁਤਾਬਕ ਸ਼ਹਿਰੀ ਖੇਤਰ ਵਿੱਚ ਸਿਰਫ਼ ਸੁੱਕ ਚੁੱਕੇ ਰੁੱਖ ਜਾਂ ਮਨੁੱਖੀ ਦਖਲ ਤੋਂ ਬਿਨਾਂ ਆਪਣੇ ਆਪ ਡਿੱਗੇ ਰੁੱਖ ਨੂੰ ਹੀ ਕੱਟਿਆ ਜਾ ਸਕਦਾ ਹੈ। ਸੂਬਾ ਸਰਕਾਰ ਸਥਾਨਕ ਸਰਕਾਰਾਂ ਵਿਭਾਗ ਜਾਂ ਕਿਸੇ ਹੋਰ ਵਿਭਾਗ ਵਿੱਚੋਂ ਟ੍ਰੀ ਅਫ਼ਸਰ ਨਿਯੁਕਤ ਕਰੇਗੀ, ਜੋ ਰੁੱਖ ਕੱਟਣ ਵਾਲੇ ਵਿਅਕਤੀਆਂ ਜਾਂ ਸਰਕਾਰੀ ਏਜੰਸੀਆਂ ਨੂੰ ਇਸ ਸਬੰਧੀ ਮਨਜ਼ੂਰੀ ਦੇਣ ਲਈ ਜ਼ਿੰਮੇਵਾਰ ਹੋਣਗੇ।

ਸਬੰਧਤ ਅਧਿਕਾਰੀ ਨੂੰ ਅਰਜ਼ੀ ‘ਤੇ 30 ਦਿਨਾਂ ਦੇ ਅੰਦਰ ਅਤੇ ਸੁੱਕੇ ਰੁੱਖ ਦੇ ਮਾਮਲੇ ਵਿੱਚ ਸੱਤ ਦਿਨਾਂ ਦੇ ਅੰਦਰ ਫੈਸਲਾ ਲੈਣਾ ਪਵੇਗਾ। ਅਧਿਕਾਰੀ ਨੂੰ ਜਾਂਚ ਪੜਤਾਲ ਤੋਂ ਬਾਅਦ ਆਪਣੇ ਫੈਸਲੇ ਦੇ ਕਾਰਨ ਦਰਜ ਕਰਨੇ ਪੈਣਗੇ। ਜੇਕਰ ਅਧਿਕਾਰੀ ਪਾਉਂਦਾ ਹੈ ਕਿ ਰੁੱਖ ਕਿਸੇ ਵਿਅਕਤੀ ਜਾਂ ਜਾਇਦਾਦ ਲਈ ਖਤਰਾ ਬਣ ਰਿਹਾ ਹੈ, ਤਾਂ ਇਸ ਨੂੰ ਕੱਟਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਬਿੱਲ ਵਿੱਚ ਦੱਸਿਆ ਗਿਆ ਹੈ ਕਿ ਰੁੱਖ ਕੱਟਣ ਦੀ ਇਜਾਜ਼ਤ ਪ੍ਰਾਪਤ ਕਰਨ ਵਾਲਾ ਕੋਈ ਵੀ ਵਿਅਕਤੀ ਹਰੇਕ ਕੱਟੇ ਗਏ ਰੁੱਖ ਦੇ ਬਦਲੇ ਦੋ ਰੁੱਖ, ਤਰਜੀਹੀ ਤੌਰ ‘ਤੇ ਉਸੇ ਖੇਤਰ ਵਿੱਚ ਲਗਾਉਣ, ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਪਾਬੰਦ ਹੋਵੇਗਾ।

ਜੇਕਰ ਜ਼ਮੀਨ ਉਪਲਬਧ ਨਹੀਂ ਹੁੰਦੀ ਹੈ, ਤਾਂ ਟ੍ਰੀ ਅਫ਼ਸਰ ਕਿਸੇ ਹੋਰ ਥਾਂ ‘ਤੇ ਰੁੱਖ ਲਗਾਉਣ ਦੀ ਇਜਾਜ਼ਤ ਦੇ ਸਕਦਾ ਹੈ ਜਾਂ ਬਿਨੈਕਾਰ ਨੂੰ ਸਰਕਾਰੀ ਖ਼ਜ਼ਾਨੇ ਵਿੱਚ ਪੈਸੇ ਜਮ੍ਹਾਂ ਕਰਵਾਉਣ ਦੀ ਆਗਿਆ ਦੇ ਸਕਦਾ ਹੈ, ਪ੍ਰੰਤੂ ਇਸ ਦੇ ਕਾਰਨ ਲਿਖਤੀ ਰੂਪ ਵਿੱਚ ਦਰਜ ਕਰਨੇ ਲਾਜ਼ਮੀ ਹੋਣਗੇ।

ਬੂਟੇ ਤਿੰਨ ਮਹੀਨਿਆਂ ਦੇ ਅੰਦਰ ਲਗਾਉਣੇ ਜ਼ਰੂਰੀ ਹੋਣਗੇ, ਅਜਿਹਾ ਨਾ ਕਰਨ ‘ਤੇ ਟ੍ਰੀ ਅਫ਼ਸਰ ਵੱਲੋਂ ਪਹਿਲੀ ਉਲੰਘਣਾ ‘ਤੇ ਜੁਰਮਾਨਾ ਲਗਾਇਆ ਜਾਵੇਗਾ। ਨਿਯਮਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਇਹ ਜੁਰਮਾਨਾ ਵਧ ਕੇ 50,000 ਰੁਪਏ ਤੱਕ ਹੋ ਸਕਦਾ ਹੈ।

ਜੋ ਵਿਅਕਤੀ ਟ੍ਰੀ ਅਫ਼ਸਰ ਦੀ ਮਨਜ਼ੂਰੀ ਤੋਂ ਬਿਨਾਂ ਰੁੱਖ ਕੱਟਣਗੇ, ਉਨ੍ਹਾਂ ਨੂੰ ਪ੍ਰਤੀ ਰੁੱਖ 10,000 ਰੁਪਏ ਤੱਕ ਦਾ ਵਾਤਾਵਰਣ ਮੁਆਵਜ਼ੇ ਦਾ ਜੁਰਮਾਨਾ ਭਰਨਾ ਪਵੇਗਾ। ਜਿਨ੍ਹਾਂ ਮਾਮਲਿਆਂ ਵਿੱਚ ਟ੍ਰੀ ਅਫ਼ਸਰ ਦੀ ਪ੍ਰਵਾਨਗੀ ਦੀ ਲੋੜ ਨਹੀਂ ਹੈ, ਉੱਥੇ ਸਬੰਧਤ ਏਜੰਸੀ ਨੂੰ ਰੁੱਖ ਕੱਟਣ ਦੇ 24 ਘੰਟਿਆਂ ਦੇ ਅੰਦਰ ਟ੍ਰੀ ਅਫ਼ਸਰ ਨੂੰ ਸੂਚਿਤ ਕਰਨਾ ਲਾਜ਼ਮੀ ਹੋਵੇਗਾ।

ਜ਼ਿਕਰਯੋਗ ਹੈ ਕਿ ਹਥਿਆਰਬੰਦ ਫੌਜਾਂ ਦੀਆਂ ਕਾਰਜਸ਼ੀਲ ਲੋੜਾਂ ਦੇ ਮੱਦੇਨਜ਼ਰ ਛਾਉਣੀ ਖੇਤਰਾਂ (ਕੈਂਟ), ਮਿਲਟਰੀ ਸਟੇਸ਼ਨਾਂ, ਏਅਰ ਫੋਰਸ ਸਟੇਸ਼ਨਾਂ ਅਤੇ ਰੱਖਿਆ ਅਦਾਰਿਆਂ ਵਿੱਚ ਸਥਿਤ ਰੁੱਖਾਂ ਨੂੰ ਇਸ ਐਕਟ ਤੋਂ ਛੋਟ ਦਿੱਤੀ ਗਈ ਹੈ।

Tags: BREAKING NEWSLatest Punjab newsPUNJABtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

by Ankit
August 14, 2026
0

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ —20 ਅਧਿਕਾਰੀਆਂ/ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਬਦਲੇ...

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਦੇਸ਼ ਨੂੰ ਕੀਤਾ ਸੰਬੋਧਨ

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਦੇਸ਼ ਨੂੰ ਕੀਤਾ ਸੰਬੋਧਨ

by Jaspreet Kaur
August 14, 2026
0

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ 'ਤੇ ਦੇਸ਼ ਨੂੰ ਕੀਤਾ ਸੰਬੋਧਨ ਨਵੀ ਦਿੱਲੀ, 14 ਅਗਸਤ (ਵਿਸ਼ਵ...

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 27 ਉੱਘੀਆਂ ਸ਼ਖਸੀਅਤਾਂ ਨੂੰ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 27 ਉੱਘੀਆਂ ਸ਼ਖਸੀਅਤਾਂ ਨੂੰ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਨਾਲ ਕੀਤਾ ਜਾਵੇਗਾ ਸਨਮਾਨਿਤ

by Ankit
August 14, 2026
0

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 27 ਉੱਘੀਆਂ ਸ਼ਖਸੀਅਤਾਂ ਨੂੰ 'ਪੰਜਾਬ ਸਰਕਾਰ ਪ੍ਰਮਾਣ ਪੱਤਰ-2026' ਨਾਲ ਕੀਤਾ ਜਾਵੇਗਾ ਸਨਮਾਨਿਤ ਚੰਡੀਗੜ੍ਹ, 14...

ਨਾਂਦੇੜ ‘ਚ ਹੋਏ ਹਮਲੇ ਤੋਂ ਬਾਅਦ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਲਿਆਂਦੇ ਗਏ ਸੁਖਬੀਰ ਬਾਦਲ

ਨਾਂਦੇੜ ‘ਚ ਹੋਏ ਹਮਲੇ ਤੋਂ ਬਾਅਦ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਲਿਆਂਦੇ ਗਏ ਸੁਖਬੀਰ ਬਾਦਲ

by Jaspreet Kaur
August 14, 2026
0

ਨਾਂਦੇੜ 'ਚ ਹੋਏ ਹਮਲੇ ਤੋਂ ਬਾਅਦ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਲਿਆਂਦੇ ਗਏ ਸੁਖਬੀਰ ਬਾਦਲ ਨਵੀ ਦਿੱਲੀ, 14 ਅਗਸਤ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

by Ankit
August 14, 2026
0

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ —20 ਅਧਿਕਾਰੀਆਂ/ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਬਦਲੇ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
3 days ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 11 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 