• Latest
  • Trending
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

9 minutes ago
ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

16 minutes ago
ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

24 minutes ago
ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

27 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

32 minutes ago
12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

52 minutes ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

1 hour ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

3 hours ago
CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

3 hours ago
ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

3 hours ago
‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

3 hours ago
Hindi News
English News
Tuesday, November 10, 2026
No Result
View All Result
18 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

November 10, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

– “ਜੋ ਭਗੌੜਿਆਂ ਨਾਲ ਗਠਜੋੜ ਕਰਨਗੇ ਉਸਦਾ ਵੀ ਡਟ ਕੇ ਵਿਰੋਧ ਕਰਾਂਗੇ”

ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): “ਤੁਸੀਂ ਸਾਰਿਆਂ ਨੇ ਅੱਜ ਇਥੇ ਆ ਕੇ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਵਿੱਚ ਜੋ ਭਰੋਸਾ ਵਿਖਾਇਆ ਹੈ, ਮੈਂ ਉਸ ਵਾਸਤੇ ਤੁਹਾਡਾ ਸਭ ਦਾ ਰਿਣੀ ਹਾਂ। ਕਿਉਂਕਿ ਅਕਾਲੀ ਦਲ ਦੋ ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਹੀ ਪੁਨਰ ਸੁਰਜੀਤ ਹੋਇਆ ਸੀ।” ਇਹਨਾਂ ਗੱਲਾਂ ਦਾ ਪ੍ਰਗਟਾਵਾ ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲੀ ਦਲ ਪੁਨਰ-ਸੁਰਜੀਤ ਦੇ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।

ਉਹਨਾਂ ਕਿਹਾ ਭਾਂਵੇ ਇਸ ਬੂਟੇ ਦੇ ਕੁਝ ਕੁ ਕੁਮਲਾਏ ਹੋਏ ਪੱਤੇ ਝੜ ਗਏ ਹਨ ਪਰ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਇਸ ਦੀ ਜੜ੍ਹ ਹਰੀ ਰੱਖਣ ਵਿਚ ਪੂਰਾ ਯੋਗਦਾਨ ਦਿੱਤਾ। ਸਾਡੇ ਮੁਕਾਬਲੇ ਕੁਝ ਸੁੱਕੇ ਹੋਏ ਲੋਕ ਵੀ ਰੁੱਖ ਹੋਣ ਦਾ ਦਮ ਭਰਦੇ ਹਨ ਪਰ ਉਹਨਾਂ ਨੂੰ ਕਰੂੰਬਲਾਂ ਨਹੀਂ ਫੁੱਟ ਸਕਦੀਆਂ।

ਗਿਆਨੀ ਹਰਪ੍ਰੀਤ ਸਿੰਘ ਨੇ ਜਿਕਰ ਕੀਤਾ ਕਿ ਮੈਂ ਦੋ ਬੰਦਿਆਂ ਦੇ ਕਹਿਣ ‘ਤੇ ਪ੍ਰਧਾਨਗੀ ਸੰਭਾਲੀ ਸੀ ਜਿੰਨਾਂ ਵਿੱਚ ਇਕ ਸੁਖਦੇਵ ਸਿੰਘ ਢੀਂਡਸਾ ਸੀ ਜਿੰਨਾਂ ਨੇ ਕਿਹਾ ਸੀ ਕਿ ਇਹ ਆਪਸੀ ਵਿਵਾਦ ਕਾਰਨ ਪ੍ਰਧਾਨਗੀ ਨਹੀਂ ਸੰਭਾਲ ਸਕਦੇ ਅਤੇ ਖਿੱਲਰ ਜਾਣਗੇ, ਇਸ ਲਈ ਤੁਸੀਂ ਅਗਵਾਈ ਕਰੋ। ਦੂਜੇ ਰਵੀਇੰਦਰ ਸਿੰਘ ਸਨ ਜਿੰਨਾ ਕਿਹਾ ਸੀ ਕਿ ਅਸੀਂ ਤੁਹਾਡੇ ਘਰ ਦਾ ਚੁੱਲ੍ਹਾ ਨਹੀਂ ਬੁੱਝਣ ਦਿੰਦੇ, ਤੁਸੀ ਅਕਾਲੀ ਦਲ ਲਈ ਕੰਮ ਕਰੋ। ਮੈਂ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਆਪਣੀ ਪਹਿਲੀ ਸਪੀਚ ਵਿੱਚ ਕਿਹਾ ਸੀ ਕਿ ਮੈਨੂੰ ਸਿਆਸੀ ਤਜਰਬਾ ਨਹੀਂ, ਇਸ ਲਈ ਮੇਰੀਆਂ ਬਾਹਵਾਂ ਬਣਿਓ! ਜਿੰਨਾਂ ਨੇ ਬਾਹਵਾਂ ਬਣਨ ਦਾ ਵੱਧ ਭਰੋਸਾ ਦਿੱਤਾ ਸੀ, ਉਹੀ ਸਭ ਤੋਂ ਪਹਿਲਾਂ ਛੱਡ ਕੇ ਲਾਂਭੇ ਹੋ ਗਏ। ਪਰ ਮੈਂ ਹੁਣ ਭੱਜਣ ਵਾਲਿਆਂ ਚੋਂ ਨਹੀਂ, ਹਰ ਇਕ ਮੁਸੀਬਤ ਦਾ ਸਾਹਮਣਾ ਡੱਟ ਕੇ ਕਰਾਂਗੇ।

ਪਾਰਟੀ ਛੱਡ ਕੇ ਜਾਣ ਵਾਲਿਆਂ ਬਾਰੇ ਉਹਨਾਂ ਕਿਹਾ ਕਿ ਇਹ ਲੋਕ ਹੀ ਚਿੱਠੀ ਲੈ ਕੇ ਸਾਡੇ ਕੋਲ ਸ੍ਰੀ ਅਕਾਲ ਤਖਤ ਸਾਹਿਬ ‘ਤੇ ਆਏ ਸਨ ਅਤੇ ਵਿਦੇਸ਼ਾਂ ਤੱਕ ਸਿਫਾਰਸ਼ਾਂ ਪਵਾਉਂਦੇ ਰਹੇ ਕਿ ਸਿੰਘ ਸਹਿਬਾਨ ਸੁਖਬੀਰ ਬਾਦਲ ਨੂੰ ਪੰਥ ਚੋਂ ਛੇਕ ਦੇਣ। ਚੰਦੂਮਾਜਰਾ ਬਾਰੇ ਬੋਲਦਿਆ ਉਹਨਾਂ ਕਿਹਾ ਇਹ ਨਾਮ ਤਾਂ ਗੱਦਾਰੀ ਕਰਨ ਲਈ ਸਿੱਖ ਇਤਿਹਾਸ ਵਿੱਚ ਵੈਸੇ ਹੀ ਬਦਨਾਮ ਹੈ। ਸ੍ਰੀ ਅਕਾਲ ਤਖਤ ਸਾਹਿਬ ਸਾਹਮਣੇ ਵੀ ਚੰਦੂਮਾਜਰਾ ਅਤੇ ਦਲਜੀਤ ਸਿੰਘ ਚੀਮਾ ਨੇ ਝੂਠ ਬੋਲਿਆ ਸੀ। ਉੱਥੇ ਸੁਖਬੀਰ ਬਾਦਲ ਨੇ ਜਰੂਰ ਸੱਚ ਬੋਲਿਆ ਸੀ, ਜੇ ਉਹ ਆਪਣੇ ਸੱਚ ‘ਤੇ ਖੜਾ ਰਹਿੰਦਾ ਤਾਂ ਸ਼ਾਇਦ ਕਾਮਯਾਬ ਹੋ ਜਾਂਦਾ। ਪਰ ਉਹ ਮੁਕਤਸਰ ਸਾਹਿਬ ਜਾ ਕੇ ਮੁਕਰ ਗਿਆ। ਜੋ ਕਿ ਬਹੁਤ ਵੱਡਾ ਗੁਨਾਹ ਹੈ। ਏਸੇ ਤਰਾਂ ਬੀਬੀ ਜਗੀਰ ਕੌਰ ਨੇ ਪਿਛਲੀ ਐਸ ਜੀ ਪੀ ਸੀ ਚੋਣ ਹਾਰਨ ਵੇਲੇ ਕਿਹਾ ਸੀ ਕਿ ਮੈਂਬਰਾਂ ਦੀਆਂ ਜਮੀਰਾਂ ਮਰ ਚੁੱਕੀਆਂ ਹਨ।

ਗਿਆਨੀ ਹਰਪ੍ਰੀਤ ਸਿੰਘ ਨੇ ਸਵਾਲ ਕਰਦਿਆਂ ਕਿਹਾ ਕਿ ਹੁਣ ਤੁਹਾਡੀ ਜਮੀਰ ਕਿਥੇ ਹੈ। ਉਹਨਾਂ ਗੁਰਬਾਣੀ ਦੀ ਤੁਕ ਉਚਾਰ ਦਿਆਂ ਕਿਹਾ ਕਿ “ਕੂੜਿਆਰ ਕੂੜਿਆਰੀ ਜਾਇ ਰਲੈ, ਸਚਿਆਰ ਸਿੱਖ ਬੈਠੇ ਸਤਿਗੁਰੁ ਪਾਸਿ॥ ਸ੍ਰੀ ਅਕਾਲ ਤਖਤ ਸਾਹਿਬ ‘ਤੇ ਝੂਠ ਬੋਲਣ ਵਾਲਿਆਂ ਅਤੇ ਮੁਕਰਨ ਵਾਲਿਆਂ ਦਾ ਹਸ਼ਰ ਦੁਨੀਆਂ ਵੇਖੇਗੀ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਜਪਾ ਨਾਲ ਅਸੀਂ ਸਿਆਸੀ ਭਾਈਵਾਲੀ ਦੀ ਗੱਲ ਕਦੇ ਨਹੀਂ ਕੀਤੀ, ਹਮੇਸ਼ਾਂ ਪੰਥ ਪੰਜਾਬ ਦੇ ਮੁੱਦਿਆਂ ਦੀ ਮੰਗ ਰੱਖੀ ਹੈ। ਪਰ ਉਹਨਾਂ ਨਾਲ ਸਮਝੌਤਾ ਕਰਨ ਲਈ ਚੰਦੂਮਾਜਰਾ ਵਰਗੇ ਆਗੂ ਹੀ ਗਏ ਸਨ ਜੋ ਸੁਖਬੀਰ ਨਾਲ ਵੀ ਏਕਤਾ ਦੀ ਗੱਲ ਕਰ ਆਏ ਸਨ। ਪਰ ਅਸੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਭਗੌੜਿਆਂ ਨਾਲ ਕਿਸੇ ਕੀਮਤ ‘ਤੇ ਸਮਝੌਤਾ ਨਹੀਂ ਕਰਾਂਗੇ ਅਤੇ ਜੇ ਬੀਜੇਪੀ ਉਹਨਾਂ ਨਾਲ ਸਮਝੌਤਾ ਕਰਦੀ ਹੈ ਤਾਂ ਸਿੱਖ ਵਿਰੋਧੀ ਸਮਝਕੇ ਉਸਦਾ ਵੀ ਸਖਤ ਵਿਰੋਧ ਕਰਾਂਗੇ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਐਸਜੀਪੀਸੀ ਦੇ ਜਰਨਲ ਇਜਲਾਸ ਵਾਲੇ ਦਿਨ ਸਾਡੇ ਐਸਜੀਪੀਸੀ ਮੈਂਬਰ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਦਿੱਲੀ ਲੋਕ ਸਭਾ ਅੱਗੇ ਰੋਸ ਪ੍ਰਦਰਸ਼ਨ ਕਰਨਗੇ ਕਿ ਧੀਰਮੱਲੀਆਂ ਦਾ ਕਬਜਾ ਤੋੜਨ ਲਈ ਐਸਜੀਪੀਸੀ ਚੋਣਾਂ ਕਰਵਾਈਆਂ ਜਾਣ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ...

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

by Jaspreet Kaur
November 10, 2026
0

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ' 'ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ ਨਵੀ...

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

by Ankit
November 10, 2026
0

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

by Ankit
November 10, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ ਪੁਲਿਸ ਟੀਮਾਂ ਨੇ 69 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
November 10, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
4 days ago
0

ਚੰਡੀਗੜ੍ਹ, 6 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 