Threat Call: ਦਿੱਲੀ ਦੇ ਨਾਮੀ ਸਕੂਲਾਂ ਨੂੰ ਫਿਰ ਮਿਲੀ ਬੰਬ ਦੀ ਧਮਕੀ
ਸਵੇਰੇ ਸਵੇਰੇ ਸਕੂਲ ਕਰਾਏ ਖਾਲੀ
ਬੰਬ ਨਿਰੋਧਕ ਦਸਤੇ ਮੌਕੇ ‘ਤੇ ਮੌਜੂਦ

ਨਵੀ ਦਿੱਲੀ, 18 ਅਗਸਤ 2025 (ਵਿਸ਼ਵ ਵਾਰਤਾ): ਅੱਜ ਇੱਕ ਵਾਰ ਫਿਰ ਰਾਜਧਾਨੀ ਦਿੱਲੀ ਦੇ ਦਵਾਰਕਾ ਵਿੱਚ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ (Threat Call) ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਜਿਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ, ਉਨ੍ਹਾਂ ਵਿੱਚ ਦਿੱਲੀ ਪਬਲਿਕ ਸਕੂਲ, ਸ਼੍ਰੀਰਾਮ ਵਰਲਡ ਸਕੂਲ ਅਤੇ ਮਾਡਰਨ ਸਕੂਲ ਸ਼ਾਮਲ ਹਨ।, ਜਿਸ ਤੋਂ ਬਾਅਦ ਸਾਵਧਾਨੀ ਦੇ ਤੌਰ ‘ਤੇ ਸਕੂਲ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਗਿਆ।
ਇਹ ਸੂਚਨਾ ਮਿਲਦੇ ਹੀ ਪੁਲਿਸ ਬੰਬ ਨਿਰੋਧਕ ਦਸਤੇ ਅਤੇ ਫਾਇਰ ਵਿਭਾਗ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ। ਸਾਵਧਾਨੀ ਵਜੋਂ ਸਾਰੇ ਵਿਦਿਆਰਥੀਆਂ ਨੂੰ ਘਰ ਵਾਪਸ ਭੇਜ ਦਿੱਤਾ ਗਿਆ ਹੈ। ਦਿੱਲੀ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 7 ਵਜੇ ਸਕੂਲ ਦੇ ਅੰਦਰ ਇੱਕ ਵਿਸਫੋਟਕ ਯੰਤਰ ਹੋਣ ਦੀ ਸੂਚਨਾ ਮਿਲੀ। ਦਿੱਲੀ ਪੁਲਿਸ, ਬੰਬ ਸਕੁਐਡ ਅਤੇ ਡੌਗ ਸਕੁਐਡ ਦੀਆਂ ਕਈ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਤਲਾਸ਼ੀ ਮੁਹਿੰਮ ਜਾਰੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















