• Latest
  • Trending
ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕਟ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫ਼ਤਾਰ; 6.5 ਕਿਲੋਗ੍ਰਾਮ ਹੈਰੋਇਨ, ਪਿਸਤੌਲ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕਟ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫ਼ਤਾਰ; 6.5 ਕਿਲੋਗ੍ਰਾਮ ਹੈਰੋਇਨ, ਪਿਸਤੌਲ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

3 months ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

20 minutes ago
ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

41 minutes ago
Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

50 minutes ago
Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

1 hour ago
Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

2 hours ago
Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਣੇ 4 ਕਾਬੂ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਣੇ 4 ਕਾਬੂ

2 hours ago
Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ

Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ

USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ

4 hours ago
Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

4 hours ago
Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

5 hours ago
PM Modi ਸੇਸ਼ੇਲਸ ਦੌਰੇ ਲਈ ਹੋਏ ਰਵਾਨਾ

PM Modi ਸੇਸ਼ੇਲਸ ਦੌਰੇ ਲਈ ਹੋਏ ਰਵਾਨਾ

5 hours ago
Hindi News
English News
Saturday, June 27, 2026
No Result
View All Result
43 °c
Chandigarh
38 ° Sun
39 ° Mon
39 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕਟ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫ਼ਤਾਰ; 6.5 ਕਿਲੋਗ੍ਰਾਮ ਹੈਰੋਇਨ, ਪਿਸਤੌਲ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਮੁੱਢਲੀ ਜਾਂਚ ਮੁਤਾਬਕ ਨੈੱਟਵਰਕ ਅੰਦਰ ਕੰਮ ਕਰ ਰਹੇ ਸੰਚਾਲਕਾਂ ਨੂੰ ਹਥਿਆਰ ਸਪਲਾਈ ਕੀਤੇ ਜਾ ਰਹੇ ਸਨ: ਡੀਜੀਪੀ ਗੌਰਵ ਯਾਦਵ

April 11, 2026
in ਖਬਰਾਂ, ਪੰਜਾਬ
ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕਟ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫ਼ਤਾਰ; 6.5 ਕਿਲੋਗ੍ਰਾਮ ਹੈਰੋਇਨ, ਪਿਸਤੌਲ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Oplus_16908288

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕਟ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫ਼ਤਾਰ; 6.5 ਕਿਲੋਗ੍ਰਾਮ ਹੈਰੋਇਨ, ਪਿਸਤੌਲ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

— ਮੁੱਢਲੀ ਜਾਂਚ ਮੁਤਾਬਕ ਨੈੱਟਵਰਕ ਅੰਦਰ ਕੰਮ ਕਰ ਰਹੇ ਸੰਚਾਲਕਾਂ ਨੂੰ ਹਥਿਆਰ ਸਪਲਾਈ ਕੀਤੇ ਜਾ ਰਹੇ ਸਨ: ਡੀਜੀਪੀ ਗੌਰਵ ਯਾਦਵ

— ਬਟਾਲਾ ਵਿੱਚ ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਲਗਾਤਾਰ ਪੁੱਛਗਿੱਛ ਉਪਰੰਤ ਮਿਲੀ ਇਹ ਸਫਲਤਾ

ਚੰਡੀਗੜ੍ਹ/ਬਟਾਲਾ, 11 ਅਪ੍ਰੈਲ ( ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਬਟਾਲਾ ਪੁਲਿਸ ਨੇ 6.5 ਕਿਲੋ ਹੈਰੋਇਨ, ਇੱਕ .30 ਕੈਲੀਬਰ ਪਿਸਤੌਲ, ਛੇ ਜ਼ਿੰਦਾ ਕਾਰਤੂਸ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਾਬਾਲਗ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਿਸ਼ਾਨ ਸਿੰਘ ਵਾਸੀ ਮੂਲੀਆਂਵਾਲ, ਬਟਾਲਾ, ਰਵੀਪਾਲ ਸਿੰਘ ਵਾਸੀ ਰਾਏਪੁਰ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ। ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਟੋਇਟਾ ਫਾਰਚੂਨਰ ਕਾਰ ਵੀ ਜ਼ਬਤ ਕਰ ਲਈ ਹੈ।

ਇਹ ਸਫਲਤਾ 30 ਮਾਰਚ, 2026 ਨੂੰ ਬਟਾਲਾ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਵਾਪਰੀ ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਵੰਸ਼ ਅਤੇ ਸੁਖਚੈਨ ਉਰਫ਼ ਜਸ਼ਨ ਤੋਂ ਨਿਰੰਤਰ ਪੁੱਛਗਿੱਛ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਉਪਰੰਤ ਹਾਸਲ ਹੋਈ ਹੈ। ਦੱਸਣਯੋਗ ਹੈ ਕਿ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .30 ਬੋਰ ਪਿਸਤੌਲ ਬਰਾਮਦ ਕੀਤੇ ਗਏ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਬਰਾਮਦਗੀ ਜਬਰੀ ਵਸੂਲੀ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕਾਂ ਦਰਮਿਆਨ ਮਜ਼ਬੂਤ ਗਠਜੋੜ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰ ਨੈੱਟਵਰਕ ਅੰਦਰ ਕੰਮ ਕਰ ਰਹੇ ਸੰਚਾਲਕਾਂ ਨੂੰ ਸਪਲਾਈ ਕੀਤੇ ਜਾ ਰਹੇ ਸਨ।

ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਟਾਲਾ ਮਹਿਤਾਬ ਸਿੰਘ ਨੇ ਦੱਸਿਆ ਕਿ ਜਾਂਚ ਦੌਰਾਨ, ਮੁਲਜ਼ਮ ਵੰਸ਼ ਅਤੇ ਸੁਖਚੈਨ ਨੇ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਨੂੰ ਸ਼ੱਕੀਆਂ, ਜਿਹਨਾਂ ਦੀ ਪਛਾਣ ਇੱਕ ਨਾਬਾਲਗ ਅਤੇ ਰਵੀਪਾਲ ਵਜੋਂ ਹੋਈ ਹੈ, ਵੱਲੋਂ ਹਥਿਆਰ ਪ੍ਰਾਪਤ ਹੋਏ ਹਨ। ਉਨ੍ਹਾਂ ਦੇ ਖੁਲਾਸਿਆਂ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਰਵੀਪਾਲ ਸਿੰਘ ਅਤੇ ਉਸਦੇ ਨਾਬਾਲਗ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸਨੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸਹਿਯੋਗ ਦੇਣ ਦੀ ਗੱਲ ਕਬੂਲ ਕੀਤੀ।

ਐਸਐਸਪੀ ਨੇ ਕਿਹਾ, “ਦੋਸ਼ੀ ਰਵੀਪਾਲ ਨੇ ਖੁਲਾਸਾ ਕੀਤਾ ਕਿ ਉਸਨੇ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ‘ਤੇ ਨਿਸ਼ਾਨ ਸਿੰਘ ਨੂੰ ਇੱਕ ਖੇਪ ਡਿਲੀਵਰ ਕੀਤੀ ਸੀ।” ਉਨ੍ਹਾਂ ਦੱਸਿਆ ਕਿ ਇਸ ਸੂਹ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਕਮਲਾ ਦੇਵੀ ਐਵੇਨਿਊ ਨੇੜੇ ਨਿਸ਼ਾਨ ਸਿੰਘ ਦੀ ਫਾਰਚੂਨਰ ਕਾਰ ਨੂੰ ਰੋਕਿਆ ਅਤੇ ਉਸਨੂੰ ਗ੍ਰਿਫਤਾਰ ਕਰ ਲਿਆ ਅਤੇ ਉਸਦੇ ਕਬਜ਼ੇ ਵਿੱਚੋਂ 6.5 ਕਿਲੋ ਹੈਰੋਇਨ, ਇੱਕ .30 ਕੈਲੀਬਰ ਪਿਸਤੌਲ, 6 ਜ਼ਿੰਦਾ ਕਾਰਤੂਸ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।

ਇਸ ਸਬੰਧੀ, ਐਫਆਈਆਰ ਨੰਬਰ 103 ਮਿਤੀ 31/3/2026 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 109 ਅਤੇ 3 (5) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਬਟਾਲਾ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿੱਚ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

Tags: BREAKING NEWSBreaking news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 27, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

by Jaspreet Kaur
June 27, 2026
0

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ! - ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22 ਸਨਮਾਨਜਨਕ ਧਾਰਮਿਕ...

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

by Ranjit Singh
June 27, 2026
0

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ)...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

by Ranjit Singh
June 27, 2026
0

Uttarakhand 'ਚ ਸਿੱਖਾਂ ਨੂੰ ਮਿਲੀ ਧਮਕੀ 'ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 27, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

by Ankit
4 weeks ago
0

ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 