• Latest
  • Trending
PUNJAB ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਿਆਪਕ ਪੱਧਰ ਉੱਤੇ ਸਾਰਥਕ ਕਦਮ ਚੁੱਕੇ ਜਾ ਰਹੇ ਹਨ – ਹਰਪਾਲ ਸਿੰਘ ਚੀਮਾ

PUNJAB ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਿਆਪਕ ਪੱਧਰ ਉੱਤੇ ਸਾਰਥਕ ਕਦਮ ਚੁੱਕੇ ਜਾ ਰਹੇ ਹਨ – ਹਰਪਾਲ ਸਿੰਘ ਚੀਮਾ

2 years ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

11 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

33 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

1 hour ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

1 hour ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

2 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

2 hours ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

12 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

13 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

13 hours ago
Hindi News
English News
Friday, November 13, 2026
No Result
View All Result
23 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਿਆਪਕ ਪੱਧਰ ਉੱਤੇ ਸਾਰਥਕ ਕਦਮ ਚੁੱਕੇ ਜਾ ਰਹੇ ਹਨ – ਹਰਪਾਲ ਸਿੰਘ ਚੀਮਾ

April 9, 2025
in ਖਬਰਾਂ, ਪੰਜਾਬ
PUNJAB ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਿਆਪਕ ਪੱਧਰ ਉੱਤੇ ਸਾਰਥਕ ਕਦਮ ਚੁੱਕੇ ਜਾ ਰਹੇ ਹਨ – ਹਰਪਾਲ ਸਿੰਘ ਚੀਮਾ

PUNJAB ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਿਆਪਕ ਪੱਧਰ ਉੱਤੇ ਸਾਰਥਕ ਕਦਮ ਚੁੱਕੇ ਜਾ ਰਹੇ ਹਨ – ਹਰਪਾਲ ਸਿੰਘ ਚੀਮਾ

  • ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਤਹਿਤ 1.09 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ
  • ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਾਪਿਆਂ ਤੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਹੁਨਰ ਨੂੰ ਤਰਾਸ਼ਣ ਵਿੱਚ ਯੋਗਦਾਨ ਪਾਉਣ ਦਾ ਸੱਦਾ

ਚੰਡੀਗੜ੍ਹ/ ਦਿੜ੍ਹਬਾ/ ਸੰਗਰੂਰ , 9 ਅਪ੍ਰੈਲ (ਵਿਸ਼ਵ ਵਾਰਤਾ):-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ PUNJAB ਸਰਕਾਰ ਸਿੱਖਿਆ ਦਾ ਨਵੀਨੀਕਰਨ ਕਰਨ ਲਈ ਵਚਨਬੱਧ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ ਉਤੇ ਪਹੁੰਚਾਉਣ ਲਈ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਵਿੱਤ, ਕਰ ਤੇ ਆਬਕਾਰੀ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ 3 ਸਰਕਾਰੀ ਸਕੂਲਾਂ ਵਿੱਚ ਲਗਭਗ 1 ਕਰੋੜ 9 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਵੱਲ ਧਿਆਨ ਨਹੀਂ ਦਿੱਤਾ ਜਿਸ ਕਾਰਨ ਸੂਬੇ ਵਿੱਚ ਧੜਾਧੜ ਪ੍ਰਾਈਵੇਟ ਸਕੂਲ ਖੁੱਲ੍ਹੇ ਅਤੇ ਸਿੱਖਿਆ ਨੂੰ ਮਹਿੰਗਾ ਕਰਕੇ ਆਮ ਲੋਕਾਂ ਦੇ ਬੱਚਿਆਂ ਦੀ ਪਹੁੰਚ ਤੋਂ ਦੂਰ ਕਰ ਦਿੱਤਾ ਗਿਆ। ਪਰ ਸਾਲ 2022 ਵਿੱਚ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਸਿੱਖਿਆ ਤੇ ਸਿਹਤ ਦੇ ਖੇਤਰਾਂ ਵਿੱਚ ਸੁਧਾਰ ਲਿਆਉਣ ਲਈ ਜ਼ਮੀਨੀ ਪੱਧਰ ਉੱਤੇ ਉਪਰਾਲੇ ਸ਼ੁਰੂ ਹੋਏ ਅਤੇ ਨਿਰੰਤਰ ਯਤਨਾਂ ਸਦਕਾ ਜਿੱਥੇ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ ਓਥੇ ਹੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਪੜਾਉਣ ਸ਼ੈਲੀ ਵਿੱਚ ਹੋਰ ਸੁਧਾਰ ਲਿਆਉਣ ਲਈ ਆਈ ਆਈ ਟੀ ਅਹਿਮਦਾਬਾਦ, ਸਿੰਘਾਪੁਰ, ਫਿਨਲੈਂਡ ਵਿੱਚ ਉੱਚ ਪੱਧਰੀ ਸਿਖਲਾਈ ਦਿਵਾਈ ਗਈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪ੍ਰਦਾਨ ਕੀਤੇ ਉਸਾਰੂ ਮਾਹੌਲ ਸਦਕਾ 200 ਦੇ ਕਰੀਬ ਵਿਦਿਆਰਥੀਆਂ ਨੇ ਉੱਚ ਵੱਕਾਰੀ ਜੇਈਈ ਮੇਨਜ਼ ਦੀ ਪ੍ਰੀਖਿਆ ਪਾਸ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ 20 ਹਜ਼ਾਰ ਅਧਿਆਪਕ ਪੱਕੇ ਕੀਤੇ ਜਾ ਚੁੱਕੇ ਹਨ ਅਤੇ ਇਹ ਪ੍ਰਕਿਰਿਆ ਹਲੇ ਵੀ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਲਗਭਗ 13 ਹਜ਼ਾਰ ਅਧਿਆਪਕ ਕੇਵਲ 6000 ਦੀ ਨਿਗੂਣੀ ਤਨਖਾਹ ਲੈਂਦੇ ਸਨ ਜਦਕਿ ਆਪ ਸਰਕਾਰ ਨੇ ਉਨ੍ਹਾਂ ਦੀ ਤਨਖਾਹ ਨੂੰ ਲਗਭਗ 5 ਗੁਣਾਂ ਕਰਕੇ 28 ਹਜ਼ਾਰ ਤੱਕ ਪਹੁੰਚਾ ਦਿੱਤਾ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਵਿਚੋਂ ਨਸ਼ਾ ਤਸਕਰਾਂ ਦਾ ਸਫਾਇਆ ਕਰਨ ਲਈ ਵਧ ਚੜ ਕੇ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਕਿਹਾ ਅੱਜ ਪੰਜਾਬ ਵਿੱਚ ਹਰ ਪਾਸੇ ਵਿਕਾਸ ਦੀ ਹਨੇਰੀ ਚੱਲ ਰਹੀ ਹੈ ਅਤੇ ਦਿੜ੍ਹਬਾ ਹਲਕੇ ਦੇ ਹਰ ਪਿੰਡ ਤੇ ਸ਼ਹਿਰ ਵਿੱਚ ਵੱਧ ਤੋਂ ਵੱਧ ਸੁਵਿਧਾਵਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਹੈ ਆਪਣੀ ਮਿਹਨਤ ਲਗਨ ਅਤੇ ਦ੍ਰਿੜਤਾ ਨਾਲ ਉਚੇਰੀ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਹਾਸਲ ਕਰਕੇ ਜ਼ਿੰਦਗੀ ਵਿੱਚ ਬੁਲੰਦੀਆਂ ਹਾਸਲ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਮਾਪਿਆਂ ਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਦੇ ਹੁਨਰ ਨੂੰ ਤਰਾਸ਼ਣ ਲਈ ਲਗਾਤਾਰ ਉਪਰਾਲੇ ਕੀਤੇ ਜਾਣ ਅਤੇ ਨਿਰੰਤਰ ਹੱਲਾਸ਼ੇਰੀ ਨਾਲ ਪਰਮਾਤਮਾ ਜ਼ਰੂਰ ਸਫਲਤਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵਾਸਤੇ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਲੋਕ ਪੱਖੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਨ ਲਈ ਹੀ ਇਸ ਵਾਰ ਬਜਟ ਵਿੱਚ ਸਿੱਖਿਆ, ਸਿਹਤ, ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਸਮੇਤ ਹੋਰ ਲੋੜੀਂਦੇ ਖੇਤਰਾਂ ਵਿੱਚ ਸੁਧਾਰਾਂ ਲਈ ਵੱਡਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਨੇ ਵਿੱਤ, ਜੀਐਸਟੀ, ਕਰ ਤੇ ਆਬਕਾਰੀ ਅਤੇ ਯੋਜਨਾ ਵਿਭਾਗਾਂ ਅੰਦਰ ਕੀਤੇ ਕ੍ਰਾਂਤੀਕਾਰੀ ਉਦਮਾਂ ਬਾਰੇ ਵੀ ਜਾਣੂ ਕਰਵਾਇਆ।

ਇਸ ਦੌਰਾਨ ਉਨ੍ਹਾਂ ਨੇ ਸਰਕਾਰੀ ਹਾਈ ਸਕੂਲ ਰੋਗਲਾ ਵਿਖੇ 31 ਲੱਖ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਡ ਬੰਜਾਰਾ ਕਲਾਂ ਵਿਖੇ 28.50 ਲੱਖ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੌਹਰੀਆਂ ਵਿਖੇ ਕਰੀਬ 50 ਲੱਖ ਰੁਪਏ ਦੇ ਲਾਗਤ ਨਾਲ ਤਿਆਰ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਵਿਰਸੇ ਉੱਤੇ ਅਧਾਰਿਤ ਪ੍ਰੋਗਰਾਮ ਦੀ ਪੇਸ਼ਕਾਰੀ ਵੀ ਕੀਤੀ ਗਈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੰਡਲ ਮੈਜਿਸਟਰੇਟ ਰਾਜੇਸ਼ ਸ਼ਰਮਾ, ਓਐਸਡੀ ਤਪਿੰਦਰ ਸਿੰਘ ਸੋਹੀ, ਐਸ ਪੀ ਨਵਰੀਤ ਸਿੰਘ ਵਿਰਕ, ਡੀਐਸਪੀ ਰੁਪਿੰਦਰ ਕੌਰ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਪ੍ਰੀਤ ਸਿੰਘ ਪੀਤੂ, ਚੇਅਰਪਰਸਨ ਮਾਰਕੀਟ ਕਮੇਟੀ ਜਸਵੀਰ ਕੌਰ ਸ਼ੇਰਗਿੱਲ, ਚੇਅਰਮੈਨ ਸੂਲਰ ਘਰਾਟ ਹਰਵਿੰਦਰ ਸਿੰਘ,
ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਜੀਤ ਕੌਰ ਸਮੇਤ ਸਬੰਧਤ ਸਕੂਲਾਂ ਦੇ ਮੁਖੀ, ਵਿਦਿਆਰਥੀ ਤੇ ਮਾਪੇ ਮੌਜੂਦ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

by Ranjit Singh
November 13, 2026
0

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ – ਘਰਾਂ ਤੋਂ ਲੈ ਕੇ ਬਾਜ਼ਾਰਾਂ ਤੇ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 13, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ -...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

by Ranjit Singh
November 13, 2026
0

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ – ਘਰਾਂ ਤੋਂ ਲੈ ਕੇ ਬਾਜ਼ਾਰਾਂ ਤੇ...

Most Popular

Punjab: ਪੁਲਿਸ ਕਸਟਡੀ ਤੋਂ 2 ਹਵਾਲਾਤੀ ਹੱਥਕੜੀ ਸਣੇ ਫਰਾਰ

Punjab: ਪੁਲਿਸ ਕਸਟਡੀ ਤੋਂ 2 ਹਵਾਲਾਤੀ ਹੱਥਕੜੀ ਸਣੇ ਫਰਾਰ

by Ranjit Singh
4 weeks ago
0

Punjab: ਪੁਲਿਸ ਕਸਟਡੀ ਤੋਂ 2 ਹਵਾਲਾਤੀ ਹੱਥਕੜੀ ਸਣੇ ਫਰਾਰ ਲੁਧਿਆਣਾ, 15 ਅਕਤੂਬਰ (ਵਿਸ਼ਵ ਵਾਰਤਾ): ਲੁਧਿਆਣਾ ਵਿੱਚ ਪੁਲਿਸ ਹਿਰਾਸਤ ’ਚੋਂ ਦੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 