Trains Cancelled: ਜੰਮੂ ਜਾਣ ਵਾਲੀਆਂ 65 ਟਰੇਨਾਂ ਰੱਦ, ਦੇਖੋ List
- ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਨੂੰ ਝੱਲਣੀ ਪਵੇਗੀ ਪਰੇਸ਼ਾਨੀ
ਨਵੀ ਦਿੱਲੀ,18 ਜਨਵਰੀ: ਮਾਤਾ ਵੈਸ਼ਨੋ ਦੇਵੀ ਜੀ ਦੇ ਦਰਬਾਰ ਅਤੇ ਜੰਮੂ ਜਾਣ ਵਾਲੇ ਲੋਕਾਂ ਨੂੰ ਰੇਲਵੇ ਨੇ ਵੱਡਾ ਝਟਕਾ ਦਿੱਤਾ ਹੈ। ਜਲੰਧਰ-ਜੰਮੂ ਵਿਚਾਲੇ ਪਟੜੀ ਦੀ ਮੁਰੰਮਤ ਕਾਰਨ ਜੰਮੂ ਜਾਣ ਵਾਲੀਆਂ 65 ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਅਗਲੇ ਕੁਝ ਦਿਨਾਂ ਲਈ 19 ਰੇਲ ਗੱਡੀਆਂ ਨੂੰ ਰੋਕ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 6 ਟਰੇਨਾਂ ਦਾ ਸਮਾਂ ਵੀ ਬਦਲਿਆ ਗਿਆ ਹੈ। ਕੁੱਲ 90 ਟਰੇਨਾਂ ਪ੍ਰਭਾਵਿਤ ਹੋਈਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਜੰਮੂ ਤਵੀ ਰੇਲਵੇ ਸਟੇਸ਼ਨ ਨੇੜੇ ਮੁਰੰਮਤ ਦਾ ਕੰਮ ਚੱਲ ਰਿਹਾ ਹੈ।
ਜਿਨ੍ਹਾਂ ਟਰੇਨਾਂ ਨੂੰ ਰੱਦ ਕੀਤਾ ਗਿਆ ਹੈ, ਉਨ੍ਹਾਂ ਵਿੱਚ ਪਟਨਾ ਤੋਂ ਜੰਮੂ ਤਵੀ, ਇੰਦੌਰ ਤੋਂ ਸ਼ਹੀਦ ਤੁਸ਼ਾਰ ਮਹਾਜਨ, ਤਿਰੂਪਤੀ ਤੋਂ ਜੰਮੂ ਤਵੀ, ਜੰਮੂ ਤਵੀ ਤੋਂ ਸੀਲਦਾਹ, ਬਾਂਦਰਾ ਟਰਮੀਨਲ ਤੋਂ ਜੰਮੂ ਤਵੀ ਅਤੇ ਹਜ਼ੂਰ ਸਾਹਿਬ ਨਾਂਦੇੜ ਤੋਂ ਜੰਮੂ ਤਵੀ ਸ਼ਾਮਲ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/