• Latest
  • Trending
Ferozepur ਵਿਖੇ ਦੋ ਰੋਜ਼ਾ ਰਾਜ ਪੱਧਰੀ ਬਸੰਤ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ

Ferozepur ਵਿਖੇ ਦੋ ਰੋਜ਼ਾ ਰਾਜ ਪੱਧਰੀ ਬਸੰਤ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ

1 year ago
Ram Mandir ਚੜ੍ਹਾਵਾ ਚੋਰੀ ਮਾਮਲਾ: ਨਵੀਂ SIT ਦਾ ਗਠਨ

Ram Mandir ਚੜ੍ਹਾਵਾ ਚੋਰੀ ਮਾਮਲਾ: ਨਵੀਂ SIT ਦਾ ਗਠਨ

3 minutes ago
World Junior Squash Championships: ਅਨਾਹਤ ਸਿੰਘ ਨੇ ਇਤਿਹਾਸ ਰਚਿਆ: ਭਾਰਤ ਲਈ ਇਤਿਹਾਸਕ ਖਿਤਾਬ ਜਿੱਤਿਆ

World Junior Squash Championships: ਅਨਾਹਤ ਸਿੰਘ ਨੇ ਇਤਿਹਾਸ ਰਚਿਆ: ਭਾਰਤ ਲਈ ਇਤਿਹਾਸਕ ਖਿਤਾਬ ਜਿੱਤਿਆ

14 minutes ago
IND Vs ZIM: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

IND Vs ZIM: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

23 minutes ago
Hukamnama Sri Darbar Sahib Today – 26 July 2026 | Ang 719 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 July 2026 | Ang 719 I ਅੱਜ ਦਾ ਹੁਕਮਨਾਮਾ

3 hours ago
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ

9 hours ago
ਗੈਂਗਸਟਰਾਂ ਤੇ ਵਾਰ ਦਾ 186ਵਾਂ ਦਿਨ: ਪੰਜਾਬ ਪੁਲਿਸ ਨੇ 583 ਥਾਈਂ ਛਾਪੇਮਾਰੀ ਕੀਤੀ; 353 ਕਾਬੂ

ਗੈਂਗਸਟਰਾਂ ਤੇ ਵਾਰ ਦਾ 186ਵਾਂ ਦਿਨ: ਪੰਜਾਬ ਪੁਲਿਸ ਨੇ 583 ਥਾਈਂ ਛਾਪੇਮਾਰੀ ਕੀਤੀ; 353 ਕਾਬੂ

9 hours ago
ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

9 hours ago
100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰਕੇ ਪੰਜਾਬ ਨੇ ਰਚਿਆ ਨਵਾਂ ਇਤਿਹਾਸ, ਕੁੱਲ ਗਿਣਤੀ 1,090 ਹੋਈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰਕੇ ਪੰਜਾਬ ਨੇ ਰਚਿਆ ਨਵਾਂ ਇਤਿਹਾਸ, ਕੁੱਲ ਗਿਣਤੀ 1,090 ਹੋਈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਮੋਹਾਲੀ ਵਿੱਚ ਪੁਲਿਸ ਟੀਮ ‘ਤੇ ਜਾਨਲੇਵਾ ਹਮਲਾ

ਮੋਹਾਲੀ ਵਿੱਚ ਪੁਲਿਸ ਟੀਮ ‘ਤੇ ਜਾਨਲੇਵਾ ਹਮਲਾ

10 hours ago
ਮਾਲਵਾ ‘ਚ ਅਤਿ-ਆਧੁਨਿਕ ਹਸਪਤਾਲ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਉਦਘਾਟਨ; ਗੰਭੀਰ ਬਿਮਾਰੀਆਂ ਦੇ ਇਲਾਜ ਦਾ ਕੇਂਦਰ ਬਣਨ ਲਈ ਤਿਆਰ

ਮਾਲਵਾ ‘ਚ ਅਤਿ-ਆਧੁਨਿਕ ਹਸਪਤਾਲ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਉਦਘਾਟਨ; ਗੰਭੀਰ ਬਿਮਾਰੀਆਂ ਦੇ ਇਲਾਜ ਦਾ ਕੇਂਦਰ ਬਣਨ ਲਈ ਤਿਆਰ

10 hours ago
Hindi News
English News
Sunday, July 26, 2026
No Result
View All Result
28 °c
Chandigarh
30 ° Mon
29 ° Tue
28 ° Wed
28 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ferozepur ਵਿਖੇ ਦੋ ਰੋਜ਼ਾ ਰਾਜ ਪੱਧਰੀ ਬਸੰਤ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ

ਪਤੰਗਬਾਜ਼ੀ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮੀ ਰਾਸ਼ੀ ਦੇ ਕੇ ਕੀਤਾ ਗਿਆ ਸਨਮਾਨਿਤ

January 28, 2025
in ਖਬਰਾਂ
Ferozepur ਵਿਖੇ ਦੋ ਰੋਜ਼ਾ ਰਾਜ ਪੱਧਰੀ ਬਸੰਤ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ

Ferozepur ਵਿਖੇ ਦੋ ਰੋਜ਼ਾ ਰਾਜ ਪੱਧਰੀ ਬਸੰਤ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ

ਪਤੰਗਬਾਜ਼ੀ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮੀ ਰਾਸ਼ੀ ਦੇ ਕੇ ਕੀਤਾ ਗਿਆ ਸਨਮਾਨਿਤ

ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਅਤੇ ਰਣਬੀਰ ਸਿੰਘ ਭੁੱਲਰ ਨੇ ਵਿਸ਼ੇਸ਼ ਤੌਰ ‘ਤੇ ਕੀਤੀ ਸ਼ਿਰਕਤ

ਪੰਜਾਬੀ ਲੋਕ ਗਾਇਕ ਅਲਾਪ ਸਿਕੰਦਰ ਅਤੇ ਸਾਰੰਗ ਸਿਕੰਦਰ ਨੇ ਆਪਣੇ ਗੀਤਾਂ ਨਾਲ ਲੋਕਾਂ ਦਾ ਕੀਤਾ ਭਰਪੂਰ ਮਨੋਰੰਜਨ

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਪਤੰਗਬਾਜ਼ੀ ਮੁਕਾਬਲਿਆਂ ਦੇ ਜੇਤੂਆਂ ਅਤੇ ਜ਼ਿਲਾ ਵਾਸੀਆਂ ਨੂੰ ਇਸ ਰਾਜ ਪੱਧਰੀ ਬਸੰਤ ਮੇਲੇ ਦੀ ਸਫਲਤਾ ਦੀ ਦਿੱਤੀ ਵਧਾਈ

ਚੰਡੀਗੜ੍ਹ/ਫਿਰੋਜ਼ਪੁਰ, 28 ਜਨਵਰੀ, 2025 (ਵਿਸ਼ਵ ਵਾਰਤਾ):- ਫਿਰੋਜ਼ਪੁਰ ਦੀ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਰਾਜ ਪੱਧਰੀ ਬਸੰਤ ਮੇਲਾ ਯਾਦਗਾਰੀ ਹੋ ਨਿੱਬੜਿਆ| ਇਸ ਮੌਕੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਐਡਵੋਕੇਟ ਰਜਨੀਸ਼ ਦਹੀਆ ਅਤੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਪਤੰਗਬਾਜ਼ੀ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ। ਇਸ ਬਸੰਤ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਪਹੁੰਚ ਕੇ ਰਾਜ ਵਾਸੀਆਂ ਵੱਲੋਂ ਮੇਲੇ ਦਾ ਭਰਪੂਰ ਆਨੰਦ ਮਾਨਿਆ |

ਇਸ ਮੌਕੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਆ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਭੁੱਲਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸਫ਼ਲ ਬਸੰਤ ਮੇਲੇ ਦੀ ਵਧਾਈ ਦਿੱਤੀ। ਉਨ੍ਹਾਂ ਵਲੋਂ ਇਸ ਰਾਜ ਪੱਧਰੀ ਬਸੰਤ ਮੇਲੇ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਅਧਿਕਾਰੀਆਂ, ਕਰਮਚਾਰੀਆਂ ਅਤੇ ਸਵੈ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਵੀ ਕੀਤਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫਿਰੋਜ਼ਪੁਰ ਵਿੱਚ ਸੱਭਿਆਚਾਰ ਅਤੇ ਸੈਰ ਸਪਾਟੇ ਨੂੰ ਵਧਾਵਾ ਦੇਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡ ਰਹੀ। ਇਸੇ ਮੰਤਵ ਲਈ ਪੰਜਾਬ ਸਰਕਾਰ ਵਲੋਂ ਫਿਰੋਜ਼ਪੁਰ ਵਿਖੇ ਬਸੰਤ ਪੰਚਮੀ ਦਾ ਰਾਜ ਪੱਧਰੀ ਸਮਾਗਮ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਹੁਣ ਹਰ ਪੱਖੋ ਅੱਗੇ ਆ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਅਤੇ ਪ੍ਰਸਾਸ਼ਨਿਕ ਅਧਿਕਾਰੀਆਂ ਨੂੰ ਇਸ ਲਈ ਵਧਾਈ ਦਾ ਪਾਤਰ ਦੱਸਿਆ।

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਪਤੰਗਬਾਜ਼ੀ ਮੁਕਾਬਲਿਆਂ ਦੇ ਜੇਤੂਆਂ ਅਤੇ ਜ਼ਿਲਾ ਵਾਸੀਆਂ ਨੂੰ ਇਸ ਰਾਜ ਪੱਧਰੀ ਬਸੰਤ ਮੇਲੇ ਦੀ ਵਧਾਈ ਦਿੰਦਿਆਂ ਕਿਹਾ ਕਿ ਫਿਰੋਜ਼ਪੁਰ ਦਾ ਬਸੰਤ ਪੂਰੇ ਵਿਸ਼ਵ ਵਿੱਚ ਮਸ਼ਹੂਰ ਹੈ ਤੇ ਪੰਜਾਬ ਸਰਕਾਰ ਵੱਲੋਂ ਫਿਰੋਜ਼ਪੁਰ ਦੇ ਨੌਜਵਾਨਾਂ ਦੀ ਰੁਚੀ ਨੂੰ ਦੇਖਦਿਆਂ ਅਤੇ ਪਤੰਗਬਾਜੀ ਪ੍ਰਤੀ ਪ੍ਰੋਤਸਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਜ਼ਿਲਾ ਫਿਰੋਜ਼ਪੁਰ ਵਿੱਚ ਇਹ ਨਿਵੇਕਲੀ ਪਹਿਲ ਕਦਮੀ ਕੀਤੀ ਗਈ ਹੈ। ਉਨਾਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਅਤੇ ਫਿਰੋਜ਼ਪੁਰ ਦਾ ਨਾਂ ਪੂਰੀ ਦੁਨੀਆਂ ਵਿੱਚ ਜਾਣਿਆ ਜਾਵੇਗਾ ਕਿਉਂਕਿ ਰਾਜ ਪੱਧਰੀ ਬਸੰਤ ਮੇਲੇ ਵਿੱਚ ਫਿਰੋਜ਼ਪੁਰ ਹੀ ਨਹੀਂ ਸਗੋਂ ਦੇਸ਼ ਵਿਦੇਸ਼ ਦੇ ਨੌਜਵਾਨਾਂ ਨੇ ਭਾਗ ਲੈ ਕੇ ਆਪਣੀ ਪਤੰਗਬਾਜ਼ੀ ਦੀ ਕਲਾ ਦਾ ਪ੍ਰਦਰਸ਼ਨ ਕੀਤਾ ਹੈ। ਉਹਨਾਂ ਦੱਸਿਆ ਕਿ ਸਭ ਤੋਂ ਵੱਡਾ ਪਤੰਗਬਾਜ ਵਿੱਚ ਭਾਰਤ ਭੂਸ਼ਨ, 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਲੜਕੇ ਆਦਿਤਿਆ ਅਤੇ ਲੜਕੀ ਕੀਰਤੀ ਅਤੇ 10 ਸਾਲ ਤੋਂ ਉਪਰ ਉਮਰ ਦੇ ਵਰਗ ਵਿਚ ਲੜਕੇ ਜਗਜੀਤ ਅਤੇ ਲੜਕੀ ਪ੍ਰੇਰਨਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਇਨ੍ਹਾਂ ਨੂੰ ਨਕਦ ਇਨਾਮ ਵੰਡੇ ਗਏ|

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸੁਬੇ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਦੇ ਯਤਨਾਂ ਸਦਕਾ ਇਸ ਮੇਲੇ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਫੁੱਲਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਮੇਲੇ ਵਿਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਪ੍ਰਸਿੱਧ ਪੰਜਾਬੀ ਗਾਇਕ ਅਲਾਪ ਸਿਕੰਦਰ ਅਤੇ ਸਾਰੰਗ ਸਿਕੰਦਰ ਨੇ ਮਕਬੂਲ ਗੀਤਾਂ ਰਾਹੀਂ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਹੋਰ ਪੰਜਾਬੀ ਲੋਕ ਗਾਇਕਾਂ ਵਲੋਂ ਆਪਣੇ ਸ੍ਰੋਤਿਆਂ ਦਾ ਮੰਨੋਰਜਨ ਕੀਤਾ ਗਿਆ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਭੰਗੜਾ,ਲੋਕ ਨਾਚਾਂ ਆਦਿ ਦੀ ਪੇਸ਼ਕਾਰੀ ਕੀਤੀ ਗਈ। ਜਿਸ ਦਾ ਸਮੂਹ ਹਾਜ਼ਰੀਨ ਨੇ ਤਾੜੀਆਂ ਮਾਰ ਦੇ ਹੌਸਲਾ ਅਫ਼ਜਾਈ ਕੀਤੀ ਗਈ। ਫਿਰੋਜ਼ਪੁਰ ਦੇ ਉਭਰਦੇ ਕਲਾਕਾਰਾਂ ਨੇ ਵੀ ਆਪਣੇ ਗੀਤਾਂ ਰਾਹੀਂ ਹਾਜ਼ਰ ਸਰੋਤਿਆਂ ਦਾ ਮਨ ਮੋਹਿਆ। ਮੇਲੇ ਵਿੱਚ ਖੂਨਦਾਨ ਕੈੰਪ ਵੀ ਲਗਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਉਤਸ਼ਾਹ ਨਾਲ ਖੂਨਦਾਨ ਕੀਤਾ ਗਿਆ|

ਇਸ ਮੌਕੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਅਧਿਕਾਰੀ ਅਤੇ ਵੱਖ -ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਐਨ.ਜੀ.ਓਜ਼. ਦੇ ਨੁਮਾਇੰਦੇ ਤੇ ਬਹੁਤ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

——-

Tags: BREAKING NEWSBreaking news in PunjabiFerozepurLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ram Mandir ਚੜ੍ਹਾਵਾ ਚੋਰੀ ਮਾਮਲਾ: ਨਵੀਂ SIT ਦਾ ਗਠਨ

Ram Mandir ਚੜ੍ਹਾਵਾ ਚੋਰੀ ਮਾਮਲਾ: ਨਵੀਂ SIT ਦਾ ਗਠਨ

by Ranjit Singh
July 26, 2026
0

Ram Mandir ਚੜ੍ਹਾਵਾ ਚੋਰੀ ਮਾਮਲਾ: ਨਵੀਂ SIT ਦਾ ਗਠਨ ਨਵੀਂ ਦਿੱਲੀ, 26 ਜੁਲਾਈ (ਵਿਸ਼ਵ ਵਾਰਤਾ): ਉੱਤਰ ਪ੍ਰਦੇਸ਼ ਸਰਕਾਰ ਨੇ ਅਯੁੱਧਿਆ...

World Junior Squash Championships: ਅਨਾਹਤ ਸਿੰਘ ਨੇ ਇਤਿਹਾਸ ਰਚਿਆ: ਭਾਰਤ ਲਈ ਇਤਿਹਾਸਕ ਖਿਤਾਬ ਜਿੱਤਿਆ

World Junior Squash Championships: ਅਨਾਹਤ ਸਿੰਘ ਨੇ ਇਤਿਹਾਸ ਰਚਿਆ: ਭਾਰਤ ਲਈ ਇਤਿਹਾਸਕ ਖਿਤਾਬ ਜਿੱਤਿਆ

by Ranjit Singh
July 26, 2026
0

World Junior Squash Championships: ਅਨਾਹਤ ਸਿੰਘ ਨੇ ਇਤਿਹਾਸ ਰਚਿਆ: ਭਾਰਤ ਲਈ ਇਤਿਹਾਸਕ ਖਿਤਾਬ ਜਿੱਤਿਆ - ਭਾਰਤ ਨੇ ਗਰਲਜ਼ ਟਾਈਟਲ 'ਚ...

IND Vs ZIM: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

IND Vs ZIM: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

by Ranjit Singh
July 26, 2026
0

IND Vs ZIM: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ - ਭਾਰਤੀ ਟੀਮ ਜ਼ਿੰਬਾਬਵੇ...

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ

by Ankit
July 25, 2026
0

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਘਿਨਾਉਣੇ ਅਪਰਾਧਾਂ ਦੇ ਕਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ram Mandir ਚੜ੍ਹਾਵਾ ਚੋਰੀ ਮਾਮਲਾ: ਨਵੀਂ SIT ਦਾ ਗਠਨ

Ram Mandir ਚੜ੍ਹਾਵਾ ਚੋਰੀ ਮਾਮਲਾ: ਨਵੀਂ SIT ਦਾ ਗਠਨ

by Ranjit Singh
July 26, 2026
0

Ram Mandir ਚੜ੍ਹਾਵਾ ਚੋਰੀ ਮਾਮਲਾ: ਨਵੀਂ SIT ਦਾ ਗਠਨ ਨਵੀਂ ਦਿੱਲੀ, 26 ਜੁਲਾਈ (ਵਿਸ਼ਵ ਵਾਰਤਾ): ਉੱਤਰ ਪ੍ਰਦੇਸ਼ ਸਰਕਾਰ ਨੇ ਅਯੁੱਧਿਆ...

Most Popular

ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

by Jaspreet Kaur
3 weeks ago
0

ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ ਨਵੀ ਦਿੱਲੀ, 4 ਜੁਲਾਈ 2026 (ਵਿਸ਼ਵ ਵਾਰਤਾ): ਦਿੱਲੀ ਸਰਕਾਰ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 