PCA ਅਹੁਦੇਦਾਰ ਚੋਣਾਂ ਲਈ ਦੋ ਸੀਨੀਅਰ ‘ਆਪ’ ਆਗੂ ਮੈਦਾਨ ‘ਚ

ਮੋਹਾਲੀ, 4 ਜੁਲਾਈ 2025 (ਵਿਸ਼ਵ ਵਾਰਤਾ) – ਪੀਸੀਏ (PCA) ਅਹੁਦੇਦਾਰ ਚੋਣਾਂ ਲਈ ਦੋ ਸੀਨੀਅਰ ‘ਆਪ’ ਆਗੂ ਮੈਦਾਨ ‘ਚ ਹਨ। ਅਹੁਦੇਦਾਰਾਂ ਦੀ ਦੌੜ ‘ਚ ਆਪ ਵਿਧਾਇਕ ਕੁਲਵੰਤ ਸਿੰਘ ਅਤੇ ਆਪ ਆਗੂ ਦੀਪਕ ਬਾਲੀ ਸ਼ਾਮਿਲ ਹਨ। ਦੋਵਾਂ ਦੇ ਵੱਲੋਂ ਸਕੱਤਰ ਅਤੇ ਉੱਪ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ ਹਨ।
ਦੱਸ ਦਈਏ ਕਿ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ਐਪੈਕਸ ਕੌਂਸਲ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਚੋਣ ਲਈ 12 ਜੁਲਾਈ ਹੋ ਹੋਵੇਗੀ। ਇਨ੍ਹਾਂ ਚੋਣਾਂ ਲਈ ਪੀਸੀਏ ਵੱਲੋਂ ਸਾਬਕਾ ਰਾਜ ਚੋਣ ਕਮਿਸ਼ਨਰ ਰਾਜੀਵ ਸ਼ਰਮਾ (ਸੇਵਾਮੁਕਤ ਆਈਏਐਸ) ਨੂੰ ਚੋਣ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।
ਪੀਸੀਏ ਦੇ ਪ੍ਰਧਾਨ, ਉਪ ਪ੍ਰਧਾਨ, ਸਕੱਤਰ, ਸੰਯੁਕਤ ਸਕੱਤਰ, ਖ਼ਜ਼ਾਨਚੀ ਤੋਂ ਇਲਾਵਾ ਪਰਿਸ਼ਦ ਦੇ 11 ਮੈਂਬਰਾਂ ਦੀ ਚੋਣ ਲਈ 3 ਅਤੇ 4 ਜੁਲਾਈ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਦਾਖ਼ਲ ਕੀਤੀਆ ਜਾ ਸਕਣਗੀਆਂ। ਨਾਮਜ਼ਦਗੀਆਂ ਦਾ ਅੱਜ ਆਖਰੀ ਦਿਨ ਹੈ। 5 ਅਤੇ 7 ਜੁਲਾਈ ਨੂੰ ਸਵੇਰੇ 11 ਵਜੇ ਤੋਂ ਦੁਪਹਿਰ ਚਾਰ ਵਜੇ ਤੱਕ ਨਾਮਜ਼ਦਗੀਆਂ ਤੇ ਇਤਰਾਜ਼ਾਂ ਦੀ ਪੜਤਾਲ ਹੋਵੇਗੀ ਅਤੇ 7 ਜੁਲਾਈ ਨੂੰ ਸ਼ਾਮ 5 ਵਜੇ ਨਾਮਜ਼ਦਗੀਆਂ ਦੀ ਜਾਂਚ ਉਪਰੰਤ ਯੋਗ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























