U19 Asia Cup ਦਾ ਫਾਈਨਲ ਮੁਕਾਬਲਾ ਅੱਜ ; ਭਾਰਤ ਅਤੇ ਪਾਕਿਸਤਾਨ ਹੋਣਗੇ ਆਹਮੋ-ਸਾਹਮਣੇ

ਚੰਡੀਗੜ੍ਹ, 21ਦਸੰਬਰ(ਵਿਸ਼ਵ ਵਾਰਤਾ) U19 Asia Cup : ਅੱਜ ਐਤਵਾਰ ਨੂੰ, ਭਾਰਤ ਨੌਵੀਂ ਵਾਰ ਅੰਡਰ-19 ਏਸ਼ੀਆ ਕੱਪ ਜਿੱਤਣ ਦੀ ਉਮੀਦ ਨਾਲ ਗਰਾਊਂਡ ਵਿੱਚ ਉਤਰੇਗਾ। ਟੀਮ ਦਾ ਸਾਹਮਣਾ ਖ਼ਿਤਾਬੀ ਮੁਕਾਬਲੇ ਵਿੱਚ ਪਾਕਿਸਤਾਨ ਨਾਲ ਹੋਣ ਜਾ ਰਿਹਾ ਹੈ। ਮੈਚ ਸਵੇਰੇ 10:30 ਵਜੇ ਦੁਬਈ ਵਿੱਚ ਆਈਸੀਸੀ ਅਕੈਡਮੀ ਵਿੱਚ ਸ਼ੁਰੂ ਹੋਵੇਗਾ, ਜਿਸ ਲਈ ਟਾਸ ਸਵੇਰੇ 10 ਵਜੇ ਹੋਵੇਗੀ।

ਭਾਰਤ ਇੱਕ ਵਾਰ ਫਿਰ ਵੈਭਵ ਸੂਰਿਆਵੰਸ਼ੀ ਤੋਂ ਵੱਡੀ ਪਾਰੀ ਦੀ ਉਮੀਦ ਕਰੇਗਾ। ਜ਼ਿਕਰਯੋਗ ਹੈ ਕਿ ਇਸ ਟੂਰਨਾਮੈਂਟ ਵਿੱਚ ਭਾਰਤੀ ਟੀਮ ਨੇ ਸੈਮੀਫਾਈਨਲ ਵਿੱਚ ਸ਼੍ਰੀਲੰਕਾ ਨੂੰ 8 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਜਗ੍ਹਾ ਬਣਾਈ ਸੀ। ਇਸ ਦੇ ਨਾਲ ਹੀ ਪਾਕਿਸਤਾਨ ਨੇ ਸੈਮੀਫਾਈਨਲ ਵਿੱਚ ਮੌਜੂਦਾ ਚੈਂਪੀਅਨ ਬੰਗਲਾਦੇਸ਼ ਨੂੰ ਹਰਾ ਕੇ ਖਿਤਾਬੀ ਮੁਕਾਬਲੇ ਵਿੱਚ ਜਗ੍ਹਾ ਪੱਕੀ ਕੀਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
U19 Asia Cup : ਸੈਮੀਫਾਈਨਲ ਵਿੱਚ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ ਵਿੱਚ ਪਹੁੰਚਿਆ ਭਾਰਤ























