UGC NET ਦਾ ਪੇਪਰ ਰੱਦ ਹੋਣ ਤੋਂ ਬਾਅਦ CBI ਨੇ ਦਰਜ ਕੀਤੀ FIR , ਡਾਰਕ ਨੈਟ ‘ਤੇ ਲੀਕ ਹੋਇਆ ਸੀ ਪੇਪਰ
ਨਵੀਂ ਦਿੱਲੀ, 21 ਜੂਨ (ਵਿਸ਼ਵ ਵਾਰਤਾ) : ਯੂਜੀਸੀ ਦਾ ਪੇਪਰ ਰੱਦ ਹੋਣ ਤੋਂ ਬਾਅਦ ਸੀਬੀਆਈ ਨੇ ਵੀਰਵਾਰ ਨੂੰ ਪਹਿਲੀ ਕਾਰਵਾਈ ਕੀਤੀ ਹੈ। ਸੀਬੀਆਈ ਨੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਐਫਆਈਆਰ ਦਰਜ ਕੀਤੀ ਹੈ। ਜ਼ਿਕਰਯੋਗ ਹੈ ਕਿ, ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਬੁੱਧਵਾਰ ਨੂੰ ਯੂਜੀਸੀ ਨੈੱਟ ਦੀ ਪ੍ਰੀਖਿਆ ਰੱਦ ਕਰ ਦਿੱਤੀ ਗਈ ਸੀ। ਅਜਿਹਾ ਰਾਸ਼ਟਰੀ ਸਾਈਬਰ ਅਪਰਾਧ ਵਿਸ਼ਲੇਸ਼ਣ ਯੂਨਿਟ ਦੇ ਇਨਪੁੱਟ ਦੇ ਆਧਾਰ ਤੇ ਕੀਤਾ ਗਿਆ ਸੀ। ਇਸ ਤੋਂ ਬਾਅਦ ਇਸ ਮਾਮਲੇ ਨੂੰ ਸੀਬੀਆਈ ਨੂੰ ਸੌਂਪ ਦਿੱਤਾ ਗਿਆ ਹੈ। ਸਰਕਾਰ ਨੇ ਇਸ ਬਾਰੇ ਜਾਣਕਾਰੀ ਦਿੱਤੀ ਗਈ ਹੈ ਕਿ, ਇਹ ਪੇਪਰ ਡਾਰਕ ਨੈਟ ਤੇ ਲੀਕ ਕੀਤਾ ਗਿਆ ਸੀ। ਸਿੱਖਿਆ ਸਕੱਤਰ ਸੰਜੇ ਮੂਰਤੀ ਦੀ ਸ਼ਿਕਾਇਤ ਦੇ ਅਧਾਰ ਤੇ ਸੀਬੀਆਈ ਨੇ ਇਸ ਮਾਮਲੇ ਦੇ ਵਿੱਚ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਐਫਆਈਆਰ ਦਰਜ ਕਰ ਲਈ ਹੈ। ਇਹ ਐਫਆਈਆਰ ਆਈਪੀਸੀ ਦੀ ਧਾਰਾ 120 ਤੇ 420 ਦੇ ਤਹਿਤ ਦਰਜ ਕੀਤੀ ਗਈ ਹੈ। CBI ਵੱਲੋ ਤਕਨੀਕੀ ਮਾਹਰਾਂ ਦੀ ਟੀਮ ਨਾਲ ਮਿਲਕੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।