ਬ੍ਰਿਟੇਨ ਦੀਆਂ ਚੋਣਾਂ ‘ਚ ਰਿਸ਼ੀ ਸੁਨਕ ਦੀ ਕਰਾਰੀ ਹਾਰ, 14 ਸਾਲਾਂ ਬਾਅਦ ਲੇਬਰ ਪਾਰਟੀ ਨੂੰ ਮਿਲਿਆ ਬਹੁਮਤ
ਲੰਡਨ, 5ਜੁਲਾਈ (ਵਿਸ਼ਵ ਵਾਰਤਾ) UK General Election 2024: ਬਰਤਾਨੀਆ ਵਿੱਚ ਹੋਈਆਂ ਆਮ ਚੋਣਾਂ ਵਿੱਚ ਲੇਬਰ ਪਾਰਟੀ ਨੂੰ ਵੱਡੀ ਜਿੱਤ ਮਿਲੀ ਹੈ। 14 ਸਾਲਾਂ ਬਾਅਦ ਕੰਜ਼ਰਵੇਟਿਵ ਪਾਰਟੀ ਨੂੰ ਸੱਤਾ ਤੋਂ ਲਾਂਭੇ ਕਰਕੇ Labor Party ਸਰਕਾਰ ਬਣਾਉਣ ਜਾ ਰਹੀ ਹੈ। ਬਰਤਾਨੀਆ ਦੇ 650 ਮੈਂਬਰੀ ਹੇਠਲੇ ਸਦਨ (ਹਾਊਸ ਆਫ਼ ਕਾਮਨਜ਼) ਵਿੱਚ ਬਹੁਮਤ ਹਾਸਲ ਕਰਨ ਲਈ 326 ਸੀਟਾਂ ਜਿੱਤਣੀਆਂ ਜ਼ਰੂਰੀ ਹਨ। ਹੁਣ ਤੱਕ ਦੇ ਰੁਝਾਨਾਂ ਅਨੁਸਾਰ ਕੀਰ ਸਟਾਰਮਰ ਦੀ ਅਗਵਾਈ ਵਾਲੀ ਲੇਬਰ ਪਾਰਟੀ 326 ਸੀਟਾਂ ‘ਤੇ ਅੱਗੇ ਹੈ, ਜਦਕਿ ਰਿਸ਼ੀ ਸੁਨਕ ਦੀ ਪਾਰਟੀ ਨੂੰ ਸਿਰਫ 60 ਸੀਟਾਂ ਮਿਲੀਆਂ ਹਨ। ਇਸ ਨਾਲ ਕੀਰ ਸਟਾਰਮਰ ਦੇ ਪ੍ਰਧਾਨ ਮੰਤਰੀ ਬਣਨ ਦਾ ਰਸਤਾ ਸਾਫ਼ ਹੋ ਗਿਆ ਹੈ। Conservative Party ਦੀ ਸਕੌਟਿਸ਼ ਨੇਤਾ ਰੂਥ ਡੇਵਿਸਨ ਨੇ ਆਪਣੀ ਪਾਰਟੀ ਦੀ ਵੱਡੀ ਹਾਰ ਨੂੰ ‘ਕਤਲੇਆਮ’ ਦੱਸਿਆ ਹੈ। ਡੇਵਿਸਨ ਨੇ ਕਿਹਾ ਕਿ ਹੁਣ ਇਸ ਨੂੰ ਲੁਕਾਉਣ ਦੀ ਕੋਈ ਲੋੜ ਨਹੀਂ ਹੈ।