UK PM India Visit : ਬ੍ਰਿਟੇਨ ਦੀਆਂ 9 ਯੂਨੀਵਰਸਿਟੀਆਂ ਭਾਰਤ ‘ਚ ਖੋਲ੍ਹਣਗੀਆਂ ਕੈਂਪਸ
– PM ਸਟਾਰਮਰ ਦੇ ਭਾਰਤ ਦੌਰੇ ਦਾ ਅੱਜ ਆਖਰੀ ਦਿਨ; ਇਨ੍ਹਾਂ ਅਹਿਮ ਮੁੱਦਿਆਂ ‘ਤੇ ਹੋਈ ਚਰਚਾ
ਨਵੀ ਦਿੱਲੀ, 9 ਅਕਤੂਬਰ 2025 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਮੁੰਬਈ ਵਿੱਚ ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਸਟਾਰਮਰ (UK PM India Visit) ਨਾਲ ਦੁਵੱਲੀ ਮੀਟਿੰਗ ਦੌਰਾਨ ਵਪਾਰ, ਸੁਰੱਖਿਆ, ਤਕਨਾਲੋਜੀ ਅਤੇ ਸਿੱਖਿਆ ਵਰਗੇ ਮੁੱਦਿਆਂ ‘ਤੇ ਚਰਚਾ ਕੀਤੀ। ਦੋਵਾਂ ਆਗੂਆਂ ਨੇ ‘ਵਿਜ਼ਨ 2035’ ਤਹਿਤ ਭਾਰਤ-ਯੂਕੇ ਸਬੰਧਾਂ ਨੂੰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ।

ਪ੍ਰਧਾਨ ਮੰਤਰੀ ਸਟਾਰਮਰ (UK PM) ਨਾਲ ਗੱਲਬਾਤ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਨੌਂ ਯੂਕੇ ਯੂਨੀਵਰਸਿਟੀਆਂ ਭਾਰਤ ਵਿੱਚ ਕੈਂਪਸ ਖੋਲ੍ਹ ਰਹੀਆਂ ਹਨ। ਇਹ ਭਾਰਤ ਅਤੇ ਯੂਕੇ ਵਿਚਕਾਰ ਸਿੱਖਿਆ ਅਤੇ ਸਹਿਯੋਗ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।
ਸਟਾਰਮਰ ਨੇ ਕਿਹਾ “ਚੰਗੀ ਗੁਣਵੱਤਾ ਵਾਲੀ ਉੱਚ ਸਿੱਖਿਆ ਦੀ ਬਹੁਤ ਵੱਡੀ ਮੰਗ ਹੈ। ਇਸ ਲਈ, ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਹੋਰ ਬ੍ਰਿਟਿਸ਼ ਯੂਨੀਵਰਸਿਟੀਆਂ ਭਾਰਤ ਵਿੱਚ ਕੈਂਪਸ ਸਥਾਪਤ ਕਰਨਗੀਆਂ ਜਿਸ ਨਾਲ ਬ੍ਰਿਟੇਨ ਭਾਰਤ ਨੂੰ ਅੰਤਰਰਾਸ਼ਟਰੀ ਸਿੱਖਿਆ ਪ੍ਰਦਾਨ ਕਰੇਗਾ।”
ਇਸ ਤੋਂ ਪਹਿਲਾ ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਕਿਹਾ, “ਯੂਕੇ ਅਤੇ ਭਾਰਤ ਤਕਨਾਲੋਜੀ ਅਤੇ ਨਵੀਨਤਾ ਵਿੱਚ ਵਿਸ਼ਵ ਆਗੂ ਹਨ। ਇਸ ਲਈ, ਅਸੀਂ ਆਪਣੀਆਂ ਤਕਨਾਲੋਜੀ ਅਤੇ ਸੁਰੱਖਿਆ ਪਹਿਲਕਦਮੀਆਂ ਰਾਹੀਂ ਆਪਣੇ ਸਹਿਯੋਗ ਨੂੰ ਡੂੰਘਾ ਕੀਤਾ ਹੈ। ਇਸ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (AI), ਉੱਨਤ ਸੰਚਾਰ, ਰੱਖਿਆ ਤਕਨਾਲੋਜੀ ਅਤੇ ਹੋਰ ਖੇਤਰਾਂ ਵਿੱਚ ਨਵੀਆਂ ਵਚਨਬੱਧਤਾਵਾਂ ਸ਼ਾਮਲ ਹਨ।”
ਦੱਸ ਦਈਏ ਕਿ ਪੀਐਮ ਮੋਦੀ ਅਤੇ ਸਟਾਰਮਰ ਫਿਰ ਜੀਓ ਵਰਲਡ ਸੈਂਟਰ ਜਾਣਗੇ, ਜਿੱਥੇ ਉਹ ਗਲੋਬਲ ਫਿਨਟੈਕ ਫੈਸਟ 2025 ਵਿੱਚ ਹਿੱਸਾ ਲੈਣਗੇ, ਜੋ ਕਿ ਦੁਨੀਆ ਦਾ ਸਭ ਤੋਂ ਵੱਡਾ ਫਿਨਟੈਕ ਪ੍ਰੋਗਰਾਮ ਹੈ। ਅੱਜ ਸਟਾਰਮਰ ਦੇ ਭਾਰਤ ਦੇ ਦੋ ਦਿਨਾਂ ਦੌਰੇ ਦਾ ਆਖਰੀ ਦਿਨ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















