UP CM threat : ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
- ਅਹੁਦੇ ਤੋਂ ਅਸਤੀਫ਼ਾ ਦੇਣ ਦੀ ਕੀਤੀ ਗਈ ਮੰਗ
- ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ
ਨਵੀਂ ਦਿੱਲੀ, 3 ਨਵੰਬਰ (ਵਿਸ਼ਵ ਵਾਰਤਾ): ਯੂਪੀ ਦੇ ਸੀਐਮ ਯੋਗੀ ਆਦਿਤਿਆਨਾਥ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮਹਾਰਾਸ਼ਟਰ ਪੁਲਿਸ ਦੇ ਕੰਟਰੋਲ ਰੂਮ ‘ਤੇ ਧਮਕੀ ਦਿੱਤੀ ਗਈ ਹੈ ਅਤੇ ਉਨ੍ਹਾਂ ਤੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਮੰਗ ਕੀਤੀ ਗਈ ਹੈ। ਮਹਾਰਾਸ਼ਟਰ ਪੁਲਿਸ ਨੇ ਇਸ ਬਾਰੇ ਯੂਪੀ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮੁੰਬਈ ਪੁਲਿਸ ਕੰਟਰੋਲ ਰੂਮ ਦੇ ਇੱਕ ਨੰਬਰ ਤੇ ਇੱਕ ਅਣਜਾਣ ਨੰਬਰ ਤੋਂ ਸੁਨੇਹਾ ਆਇਆ। ਇਸ ‘ਚ ਲਿਖਿਆ ਸੀ- ਜੇਕਰ ਯੋਗੀ 10 ਦਿਨਾਂ ‘ਚ ਅਸਤੀਫਾ ਨਹੀਂ ਦਿੰਦੇ ਤਾਂ ਬਾਬਾ ਸਿੱਦੀਕੀ ਜਿਹਾ ਹਾਲ ਕੀਤਾ ਜਾਵੇਗਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁੰਬਈ ਪੁਲਿਸ ਇਹ ਪਤਾ ਲਗਾ ਰਹੀ ਹੈ ਕਿ ਮੈਸੇਜ ਕਿੱਥੋਂ ਅਤੇ ਕਿਸ ਨੇ ਭੇਜਿਆ ਹੈ। ਇਹ ਕਿਸੇ ਦੀ ਸ਼ਰਾਰਤ ਹੈ ਜਾਂ ਕੁਝ ਹੋਰ? ਇਸ ਤੋਂ ਪਹਿਲਾਂ ਵੀ ਸੀਐਮ ਯੋਗੀ ਨੂੰ ਕਈ ਵਾਰ ਧਮਕੀਆਂ ਮਿਲ ਚੁੱਕੀਆਂ ਹਨ।