ਨਨਕਾਣਾ ਸਾਹਿਬ ‘ਤੇ ਮੁੱਖ ਮੰਤਰੀ ਯੋਗੀ ਦਾ ਵੱਡਾ ਬਿਆਨ
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ‘ਤੇ ਲਖਨਊ ‘ਚ ਆਯੋਜਿਤ ਇਕ ਪ੍ਰੋਗਰਾਮ ‘ਚ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਨਨਕਾਣਾ ਸਾਹਿਬ ਕਦੋਂ ਤੱਕ ਸਾਡੇ ਤੋਂ ਦੂਰ ਰਹੇਗਾ। ਸਾਨੂੰ ਇਹ ਵਾਪਸ ਮਿਲਣਾ ਚਾਹੀਦਾ ਹੈ।
ਸੀਐਮ ਯੋਗੀ ਨੇ ਕਿਹਾ, “ਮਹਾਨ ਸਿੱਖ ਗੁਰੂਆਂ ਦਾ ਇਤਿਹਾਸ ਅੱਜ ਵੀ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਹੋਇਆ ਹੈ, ਜੋ ਸਾਨੂੰ ਸਾਰਿਆਂ ਨੂੰ ਇੱਕ ਨਵੀਂ ਪ੍ਰੇਰਨਾ ਪ੍ਰਦਾਨ ਕਰਦਾ ਹੈ ਅਤੇ ਜੀਵਨ ਵਿੱਚ ਅੱਗੇ ਵਧਣ ਦੀ ਪ੍ਰੇਰਨਾ ਦਿੰਦਾ ਹੈ। ਕੁਝ ਚੁਣੌਤੀਆਂ ਅਜੇ ਵੀ ਸਾਡੇ ਸਾਹਮਣੇ ਖੜ੍ਹੀਆਂ ਹਨ। ਆਖ਼ਰ ਨਾਨਕਾਣਾ ਸਾਹਬ ਕਦੋਂ ਤੱਕ ਸਾਡੇ ਤੋਂ ਦੂਰ ਰਹੇਗਾ? ਸਾਨੂੰ ਇਹ ਅਧਿਕਾਰ ਵਾਪਸ ਕਿਉਂ ਨਹੀਂ ਮਿਲਣਾ ਚਾਹੀਦਾ?ਮੈਨੂੰ ਲੱਗਦਾ ਹੈ ਕਿ ਇਸ ਲਈ ਸਾਨੂੰ ਸਾਰਿਆਂ ਨੂੰ ਇਕਜੁੱਟ ਹੋਣਾ ਪਵੇਗਾ।”
ਇਸ ਤੋਂ ਇਲਾਵਾ ਸੀਐਮ ਯੋਗੀ ਨੇ ਕਿਹਾ, ‘ ਸ਼੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਨੇ ਕਦੇ ਵੀ ਕਿਸੇ ਵੀ ਵਿਦੇਸ਼ੀ ਹਮਲਾਵਰ ਜਾਂ ਕਿਸੇ ਵੀ ਪਾਖੰਡੀ ਦੇ ਅੱਗੇ ਆਪਣਾ ਸੀਸ ਨਹੀਂ ਝੁਕਾਇਆ। ਮੁੱਖ ਮੰਤਰੀ ਨੇ ਗੁਰੂ ਤੇਗ ਬਹਾਦਰ ਜੀ ਦੇ ਨਾਲ-ਨਾਲ ਸਿੱਖ ਪੰਥ ਦੇ ਸਾਰੇ ਗੁਰੂਆਂ ਅਤੇ ਚਾਰ ਸਾਹਿਬਜ਼ਾਦਿਆਂ ਨੂੰ ਵੀ ਪ੍ਰਣਾਮ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਜਿਹੜੇ ਲੋਕ ਹਿੰਦੂ-ਸਿੱਖਾਂ ਵਿੱਚ ਪਾੜਾ ਪੈਦਾ ਕਰਨਾ ਚਾਹੁੰਦੇ ਹਨ, ਉਨ੍ਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/