US ਸਕੂਲ ‘ਚ ਗੋਲੀਬਾਰੀ ‘ਤੇ ਭੜਕੇ ਰਾਸ਼ਟਰਪਤੀ ਬਾਇਡਨ, ਦਿੱਤਾ ਵੱਡਾ ਬਿਆਨ
ਨਵੀ ਦਿੱਲੀ : ਰਾਸ਼ਟਰਪਤੀ ਜੋਅ ਬਾਇਡਨ ਨੇ ਅਮਰੀਕਾ ਦੇ ਵਿਸਕਾਨਸਿਨ ਵਿੱਚ ਇੱਕ ਸਕੂਲ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਉੱਤੇ ਪ੍ਰਤੀਕਿਰਿਆ ਦਿੱਤੀ ਹੈ। ਬਾਇਡਨ ਨੇ ਕਿਹਾ ਕਿ ਬੱਚਿਆਂ ਨੂੰ ਸਕੂਲ ਵਿੱਚ ਪੜ੍ਹਨਾ-ਲਿਖਣਾ ਸਿੱਖਣਾ ਚਾਹੀਦਾ ਹੈ ਅਤੇ ਨਾ ਕਿ ਬੰਦੂਕਾਂ ਚਲਾਉਣਾ ਅਤੇ ਹਿੰਸਾ ਕਰਨਾ। ਇਸ ਦੇ ਨਾਲ ਹੀ ਬਾਇਡਨ ਨੇ ਦੇਸ਼ ‘ਚ ਵਧ ਰਹੀਆਂ ਅਜਿਹੀਆਂ ਘਟਨਾਵਾਂ ‘ਤੇ ਨਾਰਾਜ਼ਗੀ ਵੀ ਜ਼ਾਹਰ ਕੀਤੀ ਅਤੇ ਕਿਹਾ ਕਿ ਦੇਸ਼ ਦੀ ਸੰਸਦ ਨੂੰ ਇਸ ਬਾਰੇ ਗੰਭੀਰਤਾ ਨਾਲ ਸੋਚਣ ਦੀ ਲੋੜ ਹੈ।
ਜ਼ਿਕਰਯੋਗ ਹੈ ਕਿ ਮੈਡੀਸਨ ਦੇ ਕ੍ਰਿਸ਼ਚੀਅਨ ਸਕੂਲ ‘ਚ ਅੰਨ੍ਹੇਵਾਹ ਗੋਲੀਬਾਰੀ ਹੋਈ। ਮੀਡੀਆ ਰਿਪੋਰਟਾਂ ਮੁਤਾਬਕ ਗੋਲੀਬਾਰੀ ‘ਚ ਤਿੰਨ ਲੋਕ ਮਾਰੇ ਗਏ। ਹਮਲਾਵਰ ਇੱਕ ਕਿਸ਼ੋਰ ਦੱਸਿਆ ਜਾ ਰਿਹਾ ਹੈ।ਗੋਲੀਬਾਰੀ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/