US Vice President : ਅਮਰੀਕੀ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਭਾਰਤ ਯਾਤਰਾ ਦੌਰਾਨ ਦਿੱਲੀ, ਜੈਪੁਰ ਅਤੇ ਆਗਰਾ ਦਾ ਕਰਨਗੇ ਦੌਰਾ

ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ) US Vice President : ਵ੍ਹਾਈਟ ਹਾਊਸ ਨੇ ਬੁੱਧਵਾਰ ਨੂੰ ਇੱਕ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅਮਰੀਕੀ ਉਪ-ਰਾਸ਼ਟਰਪਤੀ ਜੇ.ਡੀ. ਵੈਂਸ( J.D. Vance )ਅਤੇ ਉਨ੍ਹਾਂ ਦੀ ਭਾਰਤੀ ਮੂਲ ਦੀ ਪਤਨੀ ਊਸ਼ਾ ਵੈਂਸ ਆਪਣੀ ਆਉਣ ਵਾਲੀ ਭਾਰਤ ਯਾਤਰਾ ਦੌਰਾਨ ਦਿੱਲੀ, ਆਗਰਾ ਅਤੇ ਜੈਪੁਰ ਦਾ ਦੌਰਾ ਕਰਨਗੇ। ਉਪ-ਰਾਸ਼ਟਰਪਤੀ ਅਗਲੇ ਹਫ਼ਤੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਵਾਲੇ ਹਨ।

ਇਹ ਵੈਂਸ ਦੀ ਭਾਰਤ ਦੀ ਪਹਿਲੀ ਯਾਤਰਾ ਹੈ ਅਤੇ 13 ਸਾਲਾਂ ਵਿੱਚ ਕਿਸੇ ਅਮਰੀਕੀ ਉਪ-ਰਾਸ਼ਟਰਪਤੀ ਦੁਆਰਾ ਪਹਿਲੀ। ਆਖਰੀ ਵਾਰ ਜੋਅ ਬਿਡੇਨ ਸਨ, ਜਿਨ੍ਹਾਂ ਨੇ 2013 ਵਿੱਚ ਰਾਸ਼ਟਰਪਤੀ ਬਰਾਕ ਓਬਾਮਾ ਦੇ ਉਪ-ਰਾਸ਼ਟਰਪਤੀ ਵਜੋਂ ਭਾਰਤ ਦੀ ਯਾਤਰਾ ਕੀਤੀ ਸੀ।
ਵੈਂਸ ਦੇ ਦਫ਼ਤਰ ਨੇ ਇੱਕ ਬਿਆਨ ਵਿੱਚ ਕਿਹਾ “ਭਾਰਤ ਵਿੱਚ, ਉਪ-ਰਾਸ਼ਟਰਪਤੀ ਨਵੀਂ ਦਿੱਲੀ, ਜੈਪੁਰ ਅਤੇ ਆਗਰਾ ਦਾ ਦੌਰਾ ਕਰਨਗੇ,” । “ਉਪ ਰਾਸ਼ਟਰਪਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਉਪ ਰਾਸ਼ਟਰਪਤੀ ਇਸ ਫੇਰੀ ਦੌਰਾਨ ਸੱਭਿਆਚਾਰਕ ਸਥਾਨਾਂ ‘ਤੇ ਸਮਾਗਮਾਂ ਵਿੱਚ ਵੀ ਹਿੱਸਾ ਲੈਣਗੇ,”।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















