USA deportations : ਡਿਪੋਰਟ ਭਾਰਤੀਆਂ ਦਾ ਦੂਜਾ ਬੈਚ ਅੱਜ ਪਹੁੰਚੇਗਾ ਅੰਮ੍ਰਿਤਸਰ
ਚੰਡੀਗੜ੍ਹ, 15ਫਰਵਰੀ(ਵਿਸ਼ਵ ਵਾਰਤਾ) USA deportations : ਅਮਰੀਕਾ ਵੱਲੋਂ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਪਰਵਾਸੀਆਂ ਨੂੰ ਮੁਲਕ ’ਚੋਂ ਬਾਹਰ ਕੱਢਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਜਾਰੀ ਹੈ। ਇਸੇ ਮੁਹਿੰਮ ਦੇ ਤਹਿਤ ਅਮਰੀਕਾ ਤੋਂ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਦਾ ਦੂਜਾ ਬੈਚ ਅੱਜ (15 ਫਰਵਰੀ) ਸ਼ਨੀਵਾਰ ਰਾਤ 10 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚ ਰਿਹਾ ਹੈ।
ਰਾਸ਼ਟਰਪਤੀ ਡੋਨਾਲਡ ਟਰੰਪ (Donald Trump) ਦੀ ਅਗਵਾਈ ਹੇਠਲੇ ਅਮਰੀਕੀ ਪ੍ਰਸ਼ਾਸਨ ਵੱਲੋਂ ਗ਼ੈਰ-ਕਾਨੂੰਨੀ ਪਰਵਾਸੀਆਂ ਖ਼ਿਲਾਫ਼ ਸ਼ਿਕੰਜਾ ਕੱਸਣ ਮਗਰੋਂ ਡਿਪੋਰਟ ਕੀਤੇ ਗਏ ਭਾਰਤੀਆਂ ਦਾ ਇਹ ਦੂਜਾ ਬੈਚ ਭਾਰਤ ਆਵੇਗਾ। ਜਾਣਕਾਰੀ ਅਨੁਸਾਰ ਇਸ ਵਾਰ 119 ਭਾਰਤੀਆਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ ਜਿਸ ਵਿੱਚ ਸਭ ਤੋਂ ਵੱਧ 67 ਪੰਜਾਬੀ ਸ਼ਾਮਲ ਹਨ। ਇਸ ਤੋਂ ਇਲਾਵਾ ਹਰਿਆਣਾ ਦੇ 33 ਅਤੇ ਬਾਕੀ ਮਹਾਰਾਸ਼ਟਰ, ਗੁਜਰਾਤ, ਗੋਆ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਨਾਗਰਿਕ ਵਾਪਸ ਪਰਤ ਰਹੇ ਹਨ।
ਇਸ ਤੋਂ ਬਾਅਦ,16 ਫਰਵਰੀ ਯਾਨੀ ਐਤਵਾਰ ਨੂੰ ਰਾਤ 10 ਵਜੇ, 157 ਭਾਰਤੀਆਂ ਨੂੰ ਲੈ ਕੇ ਇੱਕ ਹੋਰ ਜਹਾਜ਼ ਅੰਮ੍ਰਿਤਸਰ ਪਹੁੰਚੇਗਾ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 5 ਫਰਵਰੀ ਨੂੰ, 104 ਭਾਰਤੀਆਂ ਨੂੰ ਅਮਰੀਕੀ ਹਵਾਈ ਸੈਨਾ ਦੇ ਜਹਾਜ਼ ਰਾਹੀਂ ਅੰਮ੍ਰਿਤਸਰ ‘ਚ ਉਤਾਰਿਆ ਗਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/